Mobile Internet ਸੇਵਾ ਬੰਦ ਕਰਨ ਵਿਰੁੱਧ ਹਾਈ ਕੋਰਟ ‘ਚ ਪਟੀਸ਼ਨ ਦਾਇਰ, ਛੇਤੀ ਹੋ ਸਕਦੀ ਹੈ ਸੁਣਵਾਈ
Broadband Services ਮੁਅੱਤਲ ਨਹੀਂ ਕੀਤੀਆਂ ਗਈਆਂ ਹਨ ਤਾਂ ਜੋ ਬੈਂਕਿੰਗ ਸਹੂਲਤਾਂ, ਹਸਪਤਾਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਤੇ ਕੋਈ ਅਸਰ ਨਾ ਪਵੇ। ਦੱਸ ਦੇਈਏ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਚੰਡੀਗੜ੍ਹ : ਬੀਤੇ ਤਿੰਨ ਦਿਨਾਂ ਤੋਂ ਪੰਜਾਬ ਅੰਦਰ ਮੋਬਾਈਲ ਤੇ ਇੰਟਰਨੈਟ (Mobile Internet) ਸੇਵਾਵਾਂ ਬੰਦ ਪਈਆਂ ਹਨ। ਜਿਸ ਕਾਰਨ ਮੋਬਾਇਲ ਵਰਤਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਵਿਰੋਧ ਵਿਚ ਹੁਣ ਹਾਈ ਕੋਰਟ (High Court) ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਛੇਤੀ ਜਲਦ ਹੀ ਸੁਣਵਾਈ ਹੋ ਸਕਦੀ ਹੈ। ਐਡਵੋਕੇਟ ਜਗਮੋਹਨ ਭੱਟੀ ਨੇ ਪਟੀਸ਼ਨ ਦਾਇਰ ਕੀਤੀ ਹੈ। ਹੁਣ ਫਾਈਲ ਰਜਿਸਟਰੀ ਵਿੱਚ ਹੋਣੀ ਚਾਹੀਦੀ ਹੈ।
ਪਟੀਸ਼ਨ ਰਜਿਸਟਰੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਸੁਣਵਾਈ ਲਈ ਆਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿਚ ਪਿਛਲੇ ਤਿੰਨ ਦਿਨ ਤੋਂ ਇੰਟਰਨੈਟ ਸੇਵਾਵਾਂ ਬੰਦ ਹਨ। ਇਸ ਕਾਰਨ ਮੋਬਾਈਲਾਂ ਤੇ ਇੰਟਰਨੈਟ ਨਹੀਂ ਚੱਲ ਰਿਹਾ ਤੇ ਨਾ ਹੀ ਐਸਐਮਐਸ ਆ ਰਹੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਏ ਗਏ ਸਰਚ ਆਪ੍ਰੇਸ਼ਨ ਕਾਰਨ ਪੰਜਾਬ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਜਨਹਿੱਤ ਵਿਚ ਫੈਸਲਾ ਲਿਆ ਸੀ।