Mobile Internet ਸੇਵਾ ਬੰਦ ਕਰਨ ਵਿਰੁੱਧ ਹਾਈ ਕੋਰਟ ‘ਚ ਪਟੀਸ਼ਨ ਦਾਇਰ, ਛੇਤੀ ਹੋ ਸਕਦੀ ਹੈ ਸੁਣਵਾਈ
Broadband Services ਮੁਅੱਤਲ ਨਹੀਂ ਕੀਤੀਆਂ ਗਈਆਂ ਹਨ ਤਾਂ ਜੋ ਬੈਂਕਿੰਗ ਸਹੂਲਤਾਂ, ਹਸਪਤਾਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਤੇ ਕੋਈ ਅਸਰ ਨਾ ਪਵੇ। ਦੱਸ ਦੇਈਏ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਇੰਟਰਨੈੱਟ ਸੇਵਾਵਾਂ ਬੰਦ ਰਹਿਣ ਦਾ ਵਧਿਆ ਸਮਾਂ
ਪੰਜਾਬ ਅੰਦਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਅਮਨ ਸਾਂਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ਇੰਟਰਨੈੱਟ ਬੰਦ ਕਰਨ ਸੀਮਾ ਹੋਰ ਵਧਾ ਦਿੱਤੀ ਹੈ। ਹੁਣ ਪੰਜਾਬ ‘ਚ ਇੰਟਰਨੈੱਟ ਸੇਵਾ ਮੰਗਲਵਾਰ 21 ਮਾਰਚ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਪੰਜਾਬ ਪੁਲੀਸ ਨੇ ਸੂਬੇ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ।ਵਾਇਰਡ ਇੰਟਰਨੈਟ ਦੀਆਂ ਸੇਵਾਵਾਂ ਅਜੇ ਵੀ ਜਾਰੀ
ਬੀਤੇ ਦਿਨੀ ਕਿਹਾ ਜਾ ਰਿਹਾ ਸੀ ਕਿ ਪੁਲਿਸ ਨੇ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਕਰ ਦਿੱਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਇਮਾਨ ਸਿੰਘ ਖਾਰਾ ਵੱਲੋਂ ਦਾਇਰ ਕੀਤੀ ਗਈ ਹੈ। ਇਸਦੇ ਨਾਲ ਹੀ ਪੁਲਿਸ ਨੇ ਨਜਾਇਜ਼ ਹਥਿਆਰਾਂ ਦੇ ਮਾਮਲੇ ਵਿੱਚ ਉਸ ਸਮੇਤ ਉਸਦੇ ਸਾਥੀਆਂ ਦੇ ਖਿਲਾਫ ਇੱਕ ਨਵੀਂ ਐਫਆਈਆਰ ਦਰਜ ਕੀਤੀ ਹੈ। ਸ਼ਨੀਵਾਰ ਨੂੰ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਦੇ ਕਬਜ਼ੇ ‘ਚੋਂ ਪੁਲਿਸ ਨੇ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
