ਪੰਜਾਬ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ,ਸਰਕਾਰ ਨੇ 90 ਪੈਸੇ ਪ੍ਰਤੀ ਲਿਟਰ ਵਧਾਇਆ ਸੈੱਸ Punjabi news - TV9 Punjabi

ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ,ਸਰਕਾਰ ਨੇ 90 ਪੈਸੇ ਪ੍ਰਤੀ ਲੀਟਰ ਵਧਾਇਆ ਸੈੱਸ

Published: 

03 Feb 2023 18:32 PM

ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋਵੇਗਾ ਕਿਉਂਕਿ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ 90 ਪੈਸੇ ਪ੍ਰਤੀ ਲਿਟਰ ਸੈੱਸ ਵਧਾ ਦਿੱਤਾ ਹੈ। ਇਸਦੇ ਪਿਛੇ ਸਰਕਾਰ ਦਾ ਤਰਕ ਹੈ ਕਿ ਸੂਬੇ ਵਿੱਚ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਵੱਲ ਮੋੜਨ ਲਈ ਕੀਮਤਾਂ ਵਿੱਚ ਵਾਧਾ ਕਰਨਾ ਜਰੂਰੀ ਸੀ।

ਪੰਜਾਬ ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ,ਸਰਕਾਰ ਨੇ 90 ਪੈਸੇ ਪ੍ਰਤੀ ਲੀਟਰ ਵਧਾਇਆ ਸੈੱਸ
Follow Us On

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ਤੇ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਕੈਬਨਿਟ ਦੀ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋਵੇਗਾ ਕਿਉਂਕਿ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਵਧਾ ਦਿੱਤਾ ਹੈ। ਇਸਦੇ ਪਿਛੇ ਸਰਕਾਰ ਦਾ ਤਰਕ ਹੈ ਕਿ ਸੂਬੇ ਵਿੱਚ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਵੱਲ ਮੋੜਨ ਲਈ ਕੀਮਤਾਂ ਵਿੱਚ ਵਾਧਾ ਕਰਨਾ ਜਰੂਰੀ ਸੀ। ਆਉਣ ਵਾਲਾ ਸਮਾਂ ਇਲੈਕਟ੍ਰਿਕ ਵਾਹਨਾਂ ਦਾ ਹੈ

ਪੰਜਾਬ ਨੂੰ ਰੈਵੀਨਿਊ ਜਨਰੇਸ਼ਨ ਦੀ ਜ਼ਰੂਰਤ

ਮੀਟਿੰਗ ਤੋਂ ਬਾਅਦ ਪਤੱਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਰੈਵੀਨਿਊ ਜਨਰੇਸ਼ਨ ਦੀ ਜ਼ਰੂਰਤ ਹੈ। ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਪੂਰੇ ਦੇਸ਼ ਵਿੱਚ ਬਿਜਲੀ ਦਰਾਂ ਸਭ ਤੋਂ ਘੱਟ ਹਨ। ਉਦਯੋਗ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਕੇ 3600 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸ਼ਾਹਪੁਰ ਕੰਡੀ ਦਾ ਜੰਮੂ-ਕਸ਼ਮੀਰ ਨਾਲ ਚੱਲ ਰਿਹਾ ਵਿਵਾਦ ਖਤਮ ਹੋ ਗਿਆ ਹੈ। 31 ਜੁਲਾਈ 2023 ਤਕ ਪੂਰਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ 206 ਮੈਗਾਵਾਟ ਬਿਜਲੀ ਮਿਲੇਗੀ।

ਪੰਜਾਬ ‘ਚ ਰੇਤ ਸਸਤੀ ਕਰਨ ਸਮੇਤ ਲਏ ਗਏ ਵੱਡੇ ਫ਼ੈਸਲੇ

ਮੰਤਰੀ ਮੰਡਲ ਨੇ 100 ਸਕੂਲ ਆਫ਼ ਐਮੀਨੈਂਸ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਨਵੇਂ ਯੂਨਿਟਾਂ ਦੀ ਪ੍ਰਵਾਨਗੀ ਜ਼ਿਲ੍ਹਾ ਪੱਧਰ ‘ਤੇ ਦਿੱਤੀ ਜਾਵੇਗੀ। ਸਰਹੱਦੀ ਜ਼ਿਲ੍ਹਿਆਂ ਵਿਚ ਵਾਧੂ ਪ੍ਰੋਤਸਾਹਨ ਉਪਲਬਧ ਹੋਵੇਗਾ। ਬਾਸਮਤੀ ਬੀਜਣ ਵਾਲਿਆਂ ਨੂੰ ਮੰਡੀ ਫੀਸ ਤੋਂ ਛੋਟ ਦਿੱਤੀ ਜਾਵੇਗੀ। 18 ਸਾਈਟਾਂ ‘ਚ ਨਵੀਆਂ ਸਾਈਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੇਤ ਦੀ ਖੱਡ ‘ਤੇ ਇੱਕ ਕਿਊਬਿਕ ਫੁੱਟ ਦੀ ਕੀਮਤ 9 ਰੁਪਏ ਤੋਂ ਘਟਾ ਕੇ 5.50 ਰੁਪਏ ਕਰਨ ਤੋਂ ਨੌਂ ਮਹੀਨੇ ਬਾਅਦ ਸਰਕਾਰ ਨੇ ਅਗਸਤ ਵਿੱਚ ਕੀਮਤ ਵਧਾ ਕੇ 9 ਰੁਪਏ ਪ੍ਰਤੀ ਘਣ ਫੁੱਟ ਕਰ ਦਿੱਤੀ ਸੀ। ਪੰਜਾਬ ਵਿੱਚ ਰੇਤ ਦੇ ਰੇਟ ਜੋ 55 ਰੁਪਏ ਪ੍ਰਤੀ ਕਿਊਬਿਕ ਫੁੱਟ ਤੱਕ ਪਹੁੰਚ ਗਏ ਸੀ, ਹੁਣ 20 ਤੋਂ 25 ਰੁਪਏ ਪ੍ਰਤੀ ਘਣ ਫੁੱਟ ਤੱਕ ਹੇਠਾਂ ਆਉਣ ਦੀ ਸੰਭਾਵਨਾ ਬਣ ਗਈ ਹੈ। ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਟਿੱਪਰਾਂ ਨੂੰ ਰੇਤ ਵਾਲੀਆਂ ਥਾਵਾਂ ‘ਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਕੋਈ ਵੀ ਵਿਅਕਤੀ ਜੋ ਆਪਣੇ ਲਈ ਰੇਤ ਲਿਆਉਣਾ ਚਾਹੁੰਦਾ ਹੈ, ਉਹ ਆਪਣੀ ਟਰਾਲੀ ਤੇ ਟਰੈਕਟਰ ਲੈ ਕੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤ ਭਰ ਸਕਦਾ ਹੈ।

Exit mobile version