AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਧਾਲੀਵਾਲ ਦਾ ਹਮਲਾ, ਕਿਹਾ- BJP ਲਈ ਆਪਣੇ ਘਰਾਂ ਦੇ ਦਰਵਾਜ਼ੇ ਬੰਦ ਕਰੋ

ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਈਂਧਨ ਦੀਆਂ ਕੀਮਤਾਂ ਹੋਰ ਵਧਣਗੀਆਂ ਤੇ ਹੁਣ ਇਹ ਗੱਲ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਅੰਤਰਰਾਸ਼ਟਰੀ ਵਪਾਰਕ ਨੀਤੀਆਂ ਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੇ ਫ਼ੈਸਲਿਆਂ ਦਾ ਖ਼ਮਿਆਜ਼ਾ ਦੇਸ਼ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਧਾਲੀਵਾਲ ਦਾ ਹਮਲਾ, ਕਿਹਾ- BJP ਲਈ ਆਪਣੇ ਘਰਾਂ ਦੇ ਦਰਵਾਜ਼ੇ ਬੰਦ ਕਰੋ
tv9-punjabi
| Published: 25 May 2026 13:39 PM IST
Share

ਦੇਸ਼ ‘ਚ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ‘ਚ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਤੇ ਆਮ ਲੋਕਾਂ ਦੇ ਖ਼ਿਲਾਫ਼ ਹਨ ਤੇ ਪਿਛਲੇ ਕੁੱਝ ਦਿਨਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਏ ਵਾਧੇ ਨੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ।

ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਈਂਧਨ ਦੀਆਂ ਕੀਮਤਾਂ ਹੋਰ ਵਧਣਗੀਆਂ ਤੇ ਹੁਣ ਇਹ ਗੱਲ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਅੰਤਰਰਾਸ਼ਟਰੀ ਵਪਾਰਕ ਨੀਤੀਆਂ ਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੇ ਫ਼ੈਸਲਿਆਂ ਦਾ ਖ਼ਮਿਆਜ਼ਾ ਦੇਸ਼ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਐਮਐਸਪੀ ‘ਚ ਨਿਗੁਣਾ ਵਾਧਾ ਕੀਤਾ ਗਿਆ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ ‘ਚ ਵੱਡਾ ਵਾਧਾ ਕਰ ਦਿੱਤਾ ਗਿਆ ਹੈ, ਜਿਸ ਨਾਲ ਖੇਤੀਬਾੜੀ ਦੀ ਲਾਗਤ ਹੋਰ ਵਧੇਗੀ।

ਉਨ੍ਹਾਂ ਕਿਹਾ ਕਿ ਮਹਿੰਗੇ ਤੇਲ ਦਾ ਸਿੱਧਾ ਅਸਰ ਸਬਜ਼ੀਆਂ, ਰੋਜ਼ਾਨਾ ਵਰਤੋਂ ਦੀਆਂ ਵਸਤਾਂ ਤੇ ਆਵਾਜਾਈ ਦੇ ਖ਼ਰਚਿਆਂ ‘ਤੇ ਪਵੇਗਾ, ਜਿਸ ਨਾਲ ਆਮ ਤੇ ਮੱਧ ਵਰਗ ਦੇ ਪਰਿਵਾਰਾਂ ਲਈ ਜੀਵਨ ਹੋਰ ਮੁਸ਼ਕਲ ਹੋ ਜਾਵੇਗਾ। ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਧਾਲੀਵਾਲ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਵੋਟ ਨਾ ਪਾਉਣ ਤੇ ਵਧਦੀ ਮਹਿੰਗਾਈ ਦੇ ਖ਼ਿਲਾਫ਼ ਵੋਟ ਰਾਹੀਂ ਜਵਾਬ ਦੇਣ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਵੋਟ ਪਾਉਣ ਦਾ ਮਤਲਬ ਮਹਿੰਗੇ ਪੈਟਰੋਲ ਤੇ ਡੀਜ਼ਲ ਨੂੰ ਸਮਰਥਨ ਦੇਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਭਾਜਪਾ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਤੇ ਚੋਣਾਂ ‘ਚ ਇਸ ਦਾ ਜਵਾਬ ਦੇਣਗੇ।

ਇੱਕ ਸਵਾਲ ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ ਕਿ ਜਦੋਂ ਭਾਜਪਾ ਆਗੂ ਵੈਟ ਘਟਾਉਣ ਦੀ ਗੱਲ ਕਰਦੇ ਹਨ ਤਾਂ ਉਹ ਇਹ ਨਹੀਂ ਦੱਸਦੇ ਕਿ ਕੇਂਦਰ ਸਰਕਾਰ ਨੇ ਈਂਧਨ ਉੱਤੇ ਕਿੰਨਾ ਵੱਡਾ ਟੈਕਸ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਤੇਲ ਕੰਪਨੀਆਂ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਲੋਕਾਂ ‘ਤੇ ਵਾਧੂ ਬੋਝ ਪੈ ਰਿਹਾ ਹੈ।

ਏਐਸਆਈ ਕਤਲ ਮਾਮਲੇ ‘ਤੇ ਕੀ ਬੋਲੇ?

ਪੰਜਾਬ ‘ਚ ਕਾਨੂੰਨ-ਵਿਵਸਥਾ ਦੇ ਮਾਮਲੇ ਤੇ ਮਜੀਠਾ ‘ਚ ਏਐਸਆਈ ਦੇ ਕਤਲ ਬਾਰੇ ਪੁੱਛੇ ਗਏ ਸਵਾਲ ‘ਤੇ ਧਾਲੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਸਮਰੱਥ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਪੰਜਾਬ ‘ਚ ਗਵਰਨਰ ਰਾਜ ਲਗਾਉਣ ਦੀ ਮੰਗ ਨੂੰ ਵੀ ਰੱਦ ਕਰਦਿਆਂ ਕਿਹਾ ਕਿ ਸਰਕਾਰ ਹਰ ਤਰ੍ਹਾਂ ਦੇ ਅਪਰਾਧ ਤੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ।

ਸ਼ਹਿਰੀ ਵਿਕਾਸ, ਪਾਣੀ ਦੀ ਕਮੀ ਤੇ ਬਿਜਲੀ ਸਪਲਾਈ ਸਬੰਧੀ ਸਵਾਲਾਂ ‘ਤੇ ਧਾਲੀਵਾਲ ਨੇ ਕਿਹਾ ਕਿ ਜੇਕਰ ਕਿਸੇ ਖੇਤਰ ‘ਚ ਸਮੱਸਿਆ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਬਿਜਲੀ ਦੀ ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਈ ਹੈ ਤੇ ਲੋਕਾਂ ਨੂੰ ਸਸਤੀ ਤੇ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......