AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

LPU ਕੈਂਪਸ ‘ਚ ਵਿਦਿਆਰਥੀਆਂ ਦਾ ਵਿਰੋਧ, ਗੰਭੀਰ ਦਾਅਵਿਆਂ ਤੋਂ ਬਾਅਦ ਮਾਹੌਲ ਤਣਾਅਪੂਰਨ

ਘਟਨਾ ਨੂੰ ਲੈ ਕੇ ਵਿਦਿਆਰਥੀਆਂ ਦੇ ਵੱਡੀ ਗਿਣਤੀ 'ਚ ਇਕੱਠੇ ਹੋਣ ਤੇ ਵਿਰੋਧ ਪ੍ਰਦਰਸ਼ਨ ਕਰਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਸਾਹਮਣੇ ਆ ਰਹੀਆਂ ਹਨ। ਕੁਝ ਰਿਪੋਰਟਾਂ 'ਚ ਯੂਨੀਵਰਸਿਟੀ ਦੇ ਮੁੱਖ ਗੇਟ ਨੂੰ ਨੁਕਸਾਨ ਪਹੁੰਚਾਏ ਜਾਣ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ। ਇਨ੍ਹਾਂ ਦਾਅਵਿਆਂ ਦੀ ਵੀ ਅਧਿਕਾਰਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ।

LPU ਕੈਂਪਸ 'ਚ ਵਿਦਿਆਰਥੀਆਂ ਦਾ ਵਿਰੋਧ, ਗੰਭੀਰ ਦਾਅਵਿਆਂ ਤੋਂ ਬਾਅਦ ਮਾਹੌਲ ਤਣਾਅਪੂਰਨ
davinder-kumar-jalandhar
| Updated On: 27 Sep 2026 08:59 AM IST
Share

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ‘ਚ ਸ਼ਨੀਵਾਰ ਦੇਰ ਰਾਤ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਰਹੀਆਂ ਜਾਣਕਾਰੀਆਂ ਮੁਤਾਬਕ ਗਰਲਜ਼ ਹੋਸਟਲ ਨਾਲ ਜੁੜੀ ਇੱਕ ਕਥਿਤ ਘਟਨਾ ਨੂੰ ਲੈ ਕੇ ਵਿਦਿਆਰਥੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ, ਕੁਝ ਦਾਅਵਿਆਂ ਮੁਤਾਬਕ ਇਹ ਪੂਰਾ ਮਾਮਲਾ ਅਫਵਾਹ ਦੱਸਿਆ ਜਾ ਰਿਹਾ ਹੈ ਤੇ ਕਥਿਤ ਘਟਨਾ ਦੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਮਾਮਲੇ ‘ਚ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਪਤਾ ਚਲਿਆ ਹੈ ਕਿ ਉਨ੍ਹਾਂ ਦੇ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਕੁੱਝ ਮੁੱਦਿਆਂ ‘ਤੇ ਮਤਭੇਦ ਚੱਲ ਰਹੇ ਹਨ।

ਸੋਸ਼ਲ ਮੀਡੀਆ ‘ਤੇ ਫੈਲੀ ਅਫਵਾਹ

ਸੋਸ਼ਲ ਮੀਡੀਆ ਤੇ ਕੀਤੇ ਜਾ ਰਹੇ ਕੁਝ ਦਾਅਵਿਆਂ ‘ਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਤੇ ਇਸ ਤੋਂ ਬਾਅਦ ਉਸ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਕੁਝ ਸੋਸ਼ਲ ਮੀਡੀਆ ਪੋਸਟਾਂ ‘ਚ ਇਸ ਮਾਮਲੇ ਸਬੰਧੀ ਇੱਕ ਵਰਕਰ ‘ਤੇ ਵੀ ਇਲਜ਼ਾਮ ਲਗਾਏ ਗਏ ਹਨ। ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਇਸ ਸਮੇਂ ਤੱਕ ਪੁਲਿਸ ਜਾਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਕੁਝ ਦਾਅਵਿਆਂ ਮੁਤਾਬਕ ਇਸ ਪੂਰੀ ਘਟਨਾ ਨੂੰ ਪੂਰੀ ਤਰ੍ਹਾਂ ਅਫਵਾਹ ਦੱਸਿਆ ਗਿਆ।

ਵਿਦਿਆਰਥੀਆਂ ਨੇ ਕੀਤਾ ਵਿਰੋਧ

ਘਟਨਾ ਨੂੰ ਲੈ ਕੇ ਵਿਦਿਆਰਥੀਆਂ ਦੇ ਵੱਡੀ ਗਿਣਤੀ ‘ਚ ਇਕੱਠੇ ਹੋਣ ਤੇ ਵਿਰੋਧ ਪ੍ਰਦਰਸ਼ਨ ਕਰਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਸਾਹਮਣੇ ਆ ਰਹੀਆਂ ਹਨ। ਕੁਝ ਰਿਪੋਰਟਾਂ ‘ਚ ਯੂਨੀਵਰਸਿਟੀ ਦੇ ਮੁੱਖ ਗੇਟ ਨੂੰ ਨੁਕਸਾਨ ਪਹੁੰਚਾਏ ਜਾਣ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ ਤੇ ਯੂਨੀਵਰਸਿਟੀ ‘ਚ ਕਈ ਜਗ੍ਹਾ ਵਿਰੋਧ ਦੌਰਾਨ ਅੱਗ ਲਗਾਉਣ ਦੀ ਵੀ ਜਾਣਕਾਰੀ ਮਿਲੀ ਹੈ। ਇਸ ਘਟਨਾ ਤੋਂ ਬਾਅਦ ਵਿਦਿਆਰਥੀਆਂ ਨੇ ਯੂਨੀਵਰਸਿਟੀ ਬਾਹਰ ਹਾਈਵੇਅ ਨੂੰ ਜਾਮ ਕਰ ਦਿੱਤਾ।

ਮਾਮਲਾ ਬੇਹੱਦ ਸੰਵੇਦਨਸ਼ੀਲ ਹੋਣ ਕਾਰਨ ਇਸ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਦੇ ਅਧਿਕਾਰਤ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਭਾਰੀ ਪੁਲਿਸ ਬਲ ਮੌਕੇ ‘ਤੇ ਤੈਨਾਨ ਕੀਤਾ ਗਿਆ।

ਅਫਵਾਹ ਕਾਰਨ ਵਿਦਿਆਰਥੀ ਹੋਏ ਇਕੱਠੇ: ਪੁਲਿਸ

ਮੌਕੇ ‘ਤੇ ਪਹੁੰਚੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੂੰ ਉਨ੍ਹਾਂ ਜਾਣਕਾਰੀ ਮਿਲੀ ਸੀ ਕਿ ਵਿਦਿਆਰਥੀਆਂ ‘ਚ ਕੁਝ ਅਫਵਾਹਾਂ ਚੱਲ ਰਹੀਆਂ ਹਨ ਤੇ ਇਸੇ ਕਾਰਨ ਵਿਦਿਆਰਥੀ ਇਕੱਠੇ ਹੋ ਕੇ ਵਿਰੋਧ ਕਰਨ ਲੱਗ ਪਏ ਤੇ ਉਨ੍ਹਾਂ ਵੱਲੋਂ ਸੜਕ ਜਾਮ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਉਹ ਐਸਐਸਪੀ ਜਲੰਧਰ ਤੇ ਐਸਐਸਪੀ ਹੁਸ਼ਿਆਰਪੁਰ ਨਾਲ ਭਾਰੀ ਪੁਲਿਸ ਬਲ ਲੈ ਕੇ ਮੌਕੇ ‘ਤੇ ਪਹੁੰਚੇ ਹਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ ‘ਚ ਲੈਣ ਤੋਂ ਬਾਅਦ ਪੁਲਿਸ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਵਿਦਿਆਰਥੀਆਂ ਤੋਂ ਪਤਾ ਚਲਿਆ ਹੈ ਕਿ ਉਨ੍ਹਾਂ ਦੇ ਯੂਨੀਵਰਸਿਟੀ ਪ੍ਰਸ਼ਾਸ਼ਨ ਨਾਲ ਕੁਝ ਮਤਭੇਦ ਚੱਲ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਹੱਲ ਕਰਨ ਲਈ ਸਹਿਯੋਗ ਕੀਤਾ ਜਾ ਰਿਹਾ ਹੈ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...