ਫਗਵਾੜਾ ‘ਚ 2 ਟਰੱਕਾਂ ਵਿਚਾਲੇ ਭਿਆਨਕ ਟੱਕਰ, ਇੱਕ ਡਰਾਈਵਰ ਦੀ ਮੌਤ ਦੂਜਾ ਜਖ਼ਮੀ
ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਇਸ ਸਬੰਧੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਦੂਜਾ ਟਰੱਕ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Kapurthala Truck Accident: ਕਪੂਰਥਲਾ ਦੇ ਫਗਵਾੜਾ ਸ਼ਹਿਰ ਵਿੱਚ ਅੱਜ ਸਵੇਰੇ ਦੋ ਟਰੱਕਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਹੈ। ਦੂਜਾ ਡਰਾਈਵਰ ਵੀ ਜਖ਼ਮੀ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਦਾ ਕਾਰਨ ਟਰੱਕ ਦਾ ਸੰਤੂਲਨ ਵਿਗੜਨ ਦੱਸਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 6:30 ਵਜੇ ਇੱਕ ਟਰੱਕ ਜਲੰਧਰ ਤੋਂ ਫਗਵਾੜਾ ਵੱਲ ਜਾ ਰਿਹਾ ਸੀ, ਜਦੋਂ ਕਿ ਦੂਜਾ ਟਰੱਕ ਫਗਵਾੜਾ ਤੋਂ ਜਲੰਧਰ ਵੱਲ ਆ ਰਿਹਾ ਸੀ। ਜਦੋਂ ਉਹ ਦੋਵੇਂ ਛੇਦੂ ਪੁਲ ‘ਤੇ ਪਹੁੰਚੇ, ਤਾਂ ਫਗਵਾੜਾ ਤੋਂ ਜਲੰਧਰ ਜਾ ਰਿਹਾ ਇੱਕ ਟਰੱਕ ਕੰਟਰੋਲ ਤੋਂ ਬਾਹਰ ਹੋ ਗਿਆ। ਟਰੱਕ ਡਿਵਾਈਡਰ ਪਾਰ ਕਰਕੇ ਸੜਕ ਦੇ ਦੂਜੇ ਪਾਸੇ ਚਲਾ ਗਿਆ ਤੇ ਪੱਥਰਾਂ ਨਾਲ ਭਰੇ ਇੱਕ ਟਰੱਕ ਨਾਲ ਟਕਰਾ ਗਿਆ। ਇਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ।
ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਟਰੱਕ ਚਕਨਾਚੂਰ ਹੋ ਗਏ ਅਤੇ ਇੱਕ ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੂਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਇਸ ਸਬੰਧੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਦੂਜਾ ਟਰੱਕ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।