ਫਗਵਾੜਾ: ਦੇਹ ਵਪਾਰ ਦਾ ਭੰਡਾਫੋੜ, ਪੁਲਿਸ ਨੇ 5 ਮੰਡੇ-ਕੁੜੀਆਂ ਨੂੰ ਹਿਰਾਸਤ ‘ਚ ਲਿਆ

Updated On: 

18 Feb 2026 14:51 PM IST

ਇਸ ਕਾਰਵਾਈ 'ਚ ਸ਼ਾਮਲ ਲੋਕਾਂ 'ਤੇ ਪਹਿਲਾਂ ਵੀ ਇੱਕ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਪਹਿਲਾਂ ਕਿਸੇ ਹੋਰ ਜਗ੍ਹਾ 'ਤੇ ਇਹ ਗੈਰ-ਕਾਨੂੰਨੀ ਕਾਰੋਬਾਰ ਚਲਾਉਂਦੇ ਸਨ। ਪੁਲਿਸ ਨੇ ਸਾਰੇ ਮੁੰਡੇ-ਕੁੜੀਆਂ ਨੂੰ ਸਿਵਲ ਹਸਪਤਾਲ ਵਿਖੇ ਡਾਕਟਰੀ ਜਾਂਚ ਲਈ ਭੇਜਿਆ ਤੇ ਜਾਂਚ ਪੂਰੀ ਹੋਣ ਤੋਂ ਬਾਅਦ, ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਫਗਵਾੜਾ: ਦੇਹ ਵਪਾਰ ਦਾ ਭੰਡਾਫੋੜ, ਪੁਲਿਸ ਨੇ 5 ਮੰਡੇ-ਕੁੜੀਆਂ ਨੂੰ ਹਿਰਾਸਤ ਚ ਲਿਆ

ਫਗਵਾੜਾ: ਦੇਹ ਵਪਾਰ ਦਾ ਭੰਡਾਫੋੜ

Follow Us On

ਫਗਵਾੜਾ: ਸ਼ਹਿਰ ਦੇ ਸਤਨਾਮਪੁਰਾ ਥਾਣਾ ਖੇਤਰ ਦੀ ਪੁਲਿਸ ਨੇ ਇੱਕ ਘਰ ਤੋਂ ਦੋ ਕੁੜੀਆਂ ਤੇ ਤਿੰਨ ਮੁੰਡੇ ਇਤਰਾਜ਼ਯੋਗ ਹਾਲਤ ‘ਚ ਬਰਾਮਦ ਕੀਤੇ। ਇਹ ਘਰ ਸੇਂਟ ਸੋਲਜਰ ਕਾਲਜ ਦੇ ਨੇੜੇ ਸਥਿਤ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਸ ਜਗ੍ਹਾ ‘ਤੇ ਦੇਹ-ਵਪਾਰ ਹੋ ਰਿਹਾ ਹੈ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਮੌਕੇ ‘ਤੇ ਪਹੁੰਚੀ ਤੇ ਸਾਰੇ ਮੁੰਡੇ ਤੇ ਕੁੜੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਜਾਣਕਾਰੀ ਅਨੁਸਾਰ, ਇਸ ਕਾਰਵਾਈ ‘ਚ ਸ਼ਾਮਲ ਲੋਕਾਂ ‘ਤੇ ਪਹਿਲਾਂ ਵੀ ਇੱਕ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਪਹਿਲਾਂ ਕਿਸੇ ਹੋਰ ਜਗ੍ਹਾ ‘ਤੇ ਇਹ ਗੈਰ-ਕਾਨੂੰਨੀ ਕਾਰੋਬਾਰ ਚਲਾਉਂਦੇ ਸਨ। ਪੁਲਿਸ ਨੇ ਸਾਰੇ ਮੁੰਡੇ-ਕੁੜੀਆਂ ਨੂੰ ਸਿਵਲ ਹਸਪਤਾਲ ਵਿਖੇ ਡਾਕਟਰੀ ਜਾਂਚ ਲਈ ਭੇਜਿਆ ਤੇ ਜਾਂਚ ਪੂਰੀ ਹੋਣ ਤੋਂ ਬਾਅਦ, ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਮਾਮਲੇ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਨਿਰੰਤਰ ਨਿਗਰਾਨੀ ਰੱਖੀ ਜਾਵੇਗੀ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।