ਫਗਵਾੜਾ ‘ਚ ਧੂੰਦ ਕਾਰਨ ਵਾਪਰੀਆ ਭਿਆਨਕ ਸੜਕ ਹਾਦਸਾ, ਇੱਕ ਔਰਤ ਦੀ ਮੌਤ, 4 ਜ਼ਖਮੀ
ਉੱਤਰੀ ਭਾਰਤ ਵਿੱਚ ਸਰਦੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ। ਧੁੰਦ ਕਾਰਨ ਫਗਵਾੜਾ 'ਚ ਵਾਪਰੇ ਸੜਕ ਹਾਦਸੇ ਕਾਰਨ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਇੱਕ ਬੱਚੇ ਸਮੇਤ 4 ਜ਼ਖਮੀ ਹੋ ਗਏ। ਕਾਰ ਚਾਲਕ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਪਰਿਵਾਰਕ ਮੈਂਬਰਾਂ ਨੂੰ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਨੈਸ਼ਨਲ ਹਾਈਵੇਅ 'ਤੇ ਦਿਨ-ਰਾਤ ਟਰੱਕ ਖੜ੍ਹੇ ਰਹਿੰਦੇ ਹਨ ਅਤੇ ਇਹ ਹਾਦਸਿਆਂ ਦਾ ਕਾਰਨ ਬਣਦੇ ਹਨ।
ਕਪੂਰਥਲਾ ਜ਼ਿਲੇ ਦੇ ਫਗਵਾੜਾ ਸ਼ਹਿਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਇੱਕ ਬੱਚੇ ਸਮੇਤ 4 ਜ਼ਖਮੀ ਹੋ ਗਏ। ਇਹ ਹਾਦਸਾ ਫਗਵਾੜਾ ਲੁਧਿਆਣਾ ਰੋਡ ‘ਤੇ ਵਾਪਰਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਨੈਸ਼ਨਲ ਹਾਈਵੇ ‘ਤੇ ਇੱਕ ਚਿੱਟੇ ਰੰਗ ਦੀ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਲੋਕਾਂ ਦਾ ਕਹਿਣਾ ਹੈ ਕਿ ਨੈਸ਼ਨਲ ਹਾਈਵੇਅ ‘ਤੇ ਦਿਨ-ਰਾਤ ਟਰੱਕ ਖੜ੍ਹੇ ਰਹਿੰਦੇ ਹਨ ਅਤੇ ਇਹ ਹਾਦਸਿਆਂ ਦਾ ਕਾਰਨ ਬਣਦੇ ਹਨ। ਹਾਦਸੇ ਦੇ ਕਰੀਬ 1 ਤੋਂ 1.5 ਘੰਟੇ ਤੱਕ ਵੀ ਪੁਲਿਸ ਨਹੀਂ ਆਈ ਤਾਂ ਲੋਕਾਂ ਨੇ ਖੁਦ ਹੀ ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਪਹੁੰਚਾਇਆ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਟਰੈਫਿਕ ਪੁਲਿਸ ਅਤੇ ਹਾਈਵੇ ਪੈਟਰੋਲ ਪੁਲਿਸ ਵੀ ਇਨ੍ਹਾਂ ਟਰੱਕ ਚਾਲਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਦੀ।
ਸੜਕ ਹਾਦਸੇ ਦੀਆਂ ਇਹ ਭਿਆਨਕ ਤਸਵੀਰਾਂ ਫਗਵਾੜਾ ਨੈਸ਼ਨਲ ਹਾਈਵੇਅ ਦੀਆਂ ਹਨ, ਜਿੱਥੇ ਜਲੰਧਰ ਤੋਂ ਲੁਧਿਆਣਾ ਜਾ ਰਹੀ ਕਾਰ ਦੇ ਡਰਾਈਵਰ ਸਮੇਤ 4 ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਕਾਰ ਦੇ ਪਰਖੱਚੇ ਉੱਡ ਗਏ। ਇਸ ਸੜਕ ਹਾਦਸੇ ‘ਚ ਪਰਿਵਾਰ ਦੇ ਇੱਕ ਮਹਿਲਾ ਮੈਂਬਰ ਜਿਸ ਦੀ 55 ਸਾਲਾ ਦੀ ਸੀ ਉਸ ਦੀ ਮੌਤ ਹੋ ਗਈ ਹੈ ਅਤੇ ਇੱਕ ਛੋਟੇ ਬੱਚੇ ਸਮੇਤ 4 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਕਾਰ ਚਾਲਕ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਪਰਿਵਾਰਕ ਮੈਂਬਰਾਂ ਨੂੰ ਇੱਕ ਨਿੱਜੀ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਲੋਕਾਂ ਨੇ ਦੱਸਿਆ ਕਿ ਇਸ ਭਿਆਨਕ ਹਾਦਸੇ ‘ਚ 55 ਸਾਲਾ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।
ਨੈਸ਼ਨਲ ਹਾਈਵੇ ‘ਤੇ ਖੜ੍ਹੇ ਟਰੱਕ ਸੜਕ ਹਾਦਸਿਆਂ ਦਾ ਕਾਰਨ
ਉੱਤਰੀ ਭਾਰਤ ਵਿੱਚ ਸਰਦੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ। ਧੂੰਦ ਕਾਰਨ ਕਈ ਸੜਕ ਹਾਦਸੇ ਵਾਪਰਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਜ਼ਿਆਦਾਤਰ ਟਰੱਕ ਹੀ ਦੇਖਣ ਨੂੰ ਮਿਲਦੇ ਹਨ। ਫਗਵਾੜਾ ‘ਚ ਵਾਪਰੇ ਸੜਕ ਹਾਦਸੇ ਦਾ ਕਾਰਨ ਨੈਸ਼ਨਲ ਹਾਈਵੇ ‘ਤੇ ਖੜ੍ਹੇ ਟਰੱਕਾਂ ਨੂੰ ਦੱਸਿਆ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਟਰੱਕ ਨੈਸ਼ਨਲ ਹਾਈਵੇਅ ‘ਤੇ ਦਿਨ-ਰਾਤ ਖੜ੍ਹੇ ਰਹਿੰਦੇ ਹਨ ਅਤੇ ਹੁਣ ਜਦੋਂ ਧੁੰਦ ਦਾ ਮੌਸਮ ਸ਼ੁਰੂ ਹੋ ਗਿਆ ਹੈ ਤਾਂ ਇਨ੍ਹਾਂ ਟਰੱਕਾਂ ਕਾਰਨ ਇਸ ਕਾਰਨ ਹੋਰ ਵੀ ਕਈ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ। ਨੈਸ਼ਨਲ ਹਾਈਵੇ ‘ਤੇ ਖੜ੍ਹੇ ਟਰੱਕਾਂ ਕਾਰਨ ਸੜਕ ਹਾਦਸਿਆਂ ‘ਚ ਕਈ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ ਪਰ ਪੁਲਿਸ ਪ੍ਰਸ਼ਾਸਨ ਇਨ੍ਹਾਂ ਟਰੱਕ ਚਾਲਕਾਂ ਵਿਰੁੱਧ ਕੋਈ ਕਾਰਵਾਈ ਕਰਦਾ ਨਜ਼ਰ ਨਹੀਂ ਆ ਰਿਹਾ। ਲੋਕਾਂ ਨੇ ਕਿਹਾ ਹੈ ਕਿ ਜਿੰਨੀ ਦੇਰ ਤੱਕ ਟਰੱਕ ਨੈਸ਼ਨਲ ਹਾਈਵੇਅ ‘ਤੇ ਲੰਮੀਆਂ ਕਤਾਰਾਂ ‘ਚ ਖੜ੍ਹੇ ਰਹਿੰਦੇ ਹਨ ਅਤੇ ਪੁਲਿਸ ਪ੍ਰਸ਼ਾਸਨ ਇਨ੍ਹਾਂ ‘ਤੇ ਕਾਰਵਾਈ ਨਹੀਂ ਕਰਦਾ, ਉਦੋਂ ਤੱਕ ਇਹ ਸੜਕ ਹਾਦਸਿਆਂ ਦਾ ਕਾਰਨ ਬਣਦੇ ਰਹਿਣਗੇ।