ਫਗਵਾੜਾ 'ਚ ਸਰੇਆਮ ਚੱਲ ਰਹੀ ਟਰੈਕਟਰ ਦੀ ਸਟੰਟਬਾਜ਼ੀ, ਕਈ ਲੋਕ ਹੋਏ ਜ਼ਖਮੀ | phagwara tractor stunt 10 injured hospitalized video viral on internet know full detail in punjabi Punjabi news - TV9 Punjabi

ਫਗਵਾੜਾ ‘ਚ ਸਰੇਆਮ ਚੱਲ ਰਹੀ ਟਰੈਕਟਰਾਂ ਦੀ ਸਟੰਟਬਾਜ਼ੀ, ਕਈ ਲੋਕ ਹੋਏ ਜ਼ਖਮੀ

Updated On: 

16 Jun 2024 09:03 AM

Phagwara Tractor Stunt: ਘਟਨਾ ਫਗਵਾੜਾ ਦੇ ਪਿੰਡ ਡੁਮੇਲੀ ਦੀ ਹੈ ਜਿੱਥੇ ਅੱਜ ਮੌਤ ਦੀ ਖੇਡ ਯਾਨੀ ਟਰੈਕਟਰ ਰੇਸ ਦਾ ਆਯੋਜਨ ਕੀਤਾ ਗਿਆ। ਰੇਸ ਦੌਰਾਨ ਦੋ ਟਰੈਕਟਰਾਂ 'ਚੋਂ ਇਕ ਆਪਣਾ ਸੰਤੁਲਨ ਇੰਨਾ ਗੁਆ ਬੈਠਾ ਕਿ ਇਹ ਸਾਈਡ 'ਤੇ ਖੜ੍ਹੇ ਲੋਕਾਂ 'ਤੇ ਚੜ੍ਹ ਗਿਆ, ਜਿਸ ਕਾਰਨ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਮੌਤ ਦੀ ਇਸ ਖੇਡ ਦੌਰਾਨ ਵਾਪਰੇ ਹਾਦਸਿਆਂ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਫਗਵਾੜਾ ਚ ਸਰੇਆਮ ਚੱਲ ਰਹੀ ਟਰੈਕਟਰਾਂ ਦੀ ਸਟੰਟਬਾਜ਼ੀ, ਕਈ ਲੋਕ ਹੋਏ ਜ਼ਖਮੀ
Follow Us On

Phagwara Tractor Stunt: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਅੱਜ ਦੁਪਹਿਰ ਮੌਤ ਦੀ ਖੇਡ ਦੌਰਾਨ ਹੋਏ ਹਾਦਸੇ ‘ਚ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੌਤ ਦੀ ਇਹ ਖੇਡ ਟਰੈਕਟਰ ਰੇਸ ਤੋਂ ਸ਼ੁਰੂ ਹੋਈ ਜਿਸ ਨੇ ਕਈ ਲੋਕਾਂ ਨੂੰ ਜ਼ਖਮੀ ਕਰਕੇ ਹਸਪਤਾਲ ਪਹੁੰਚਾਇਆ ਦਿੱਤਾ। ਇਸ ਖੌਫਨਾਕ ਦ੍ਰਿਸ਼ ਦਾ ਲਾਈਵ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਹੰਗਾਮਾ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਦੇ ਪਿੰਡ ਡੁਮੇਲੀ ਦੀ ਹੈ ਜਿੱਥੇ ਅੱਜ ਮੌਤ ਦੀ ਖੇਡ ਯਾਨੀ ਟਰੈਕਟਰ ਰੇਸ ਦਾ ਆਯੋਜਨ ਕੀਤਾ ਗਿਆ। ਰੇਸ ਦੌਰਾਨ ਦੋ ਟਰੈਕਟਰਾਂ ‘ਚੋਂ ਇਕ ਆਪਣਾ ਸੰਤੁਲਨ ਇੰਨਾ ਗੁਆ ਬੈਠਾ ਕਿ ਇਹ ਸਾਈਡ ‘ਤੇ ਖੜ੍ਹੇ ਲੋਕਾਂ ‘ਤੇ ਚੜ੍ਹ ਗਿਆ, ਜਿਸ ਕਾਰਨ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਮੌਤ ਦੀ ਇਸ ਖੇਡ ਦੌਰਾਨ ਵਾਪਰੇ ਹਾਦਸਿਆਂ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਪ੍ਰਸ਼ਾਸਨ ‘ਤੇ ਖੜ੍ਹੇ ਕਈ ਸਵਾਲ

ਫਗਵਾੜਾ ‘ਚ ਹੋਏ ਇਸ ਵੱਡੇ ਹਾਦਸੇ ਤੋਂ ਬਾਅਦ ਪ੍ਰਸ਼ਾਸਨ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਖਤਰਨਾਕ ਮੌਤ ਦੀ ਖੇਡ ‘ਤੇ ਪਾਬੰਦੀ ਹੈ, ਇਸ ਲਈ ਖੇਡ ਮੇਲਾ ਕਰਵਾਉਣ ਦੀ ਇਜਾਜ਼ਤ ਕਿਸ ਨੇ ਅਤੇ ਕਿਉਂ ਦਿੱਤੀ ਸੀ। ਪਰ ਜੇਕਰ ਪ੍ਰਸ਼ਾਸਨ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਤਾਂ ਪ੍ਰਸ਼ਾਸਨ ਦੀ ਨੱਕ ਹੇਠ ਅਜਿਹਾ ਖ਼ਤਰਨਾਕ ਸਮਾਗਮ ਕਿਵੇਂ ਹੋ ਸਕਦਾ ਹੈ। ਜ਼ਖਮੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਟਰੈਕਟਰਾਂ ਦੀ ਰੇਸ ਦੌਰਾਨ ਇਕ ਟਰੈਕਟਰ ਦੂਜੇ ਟਰੈਕਟਰ ਨੂੰ ਪਛਾੜ ਕੇ ਉਸ ਵੱਲ ਆ ਗਿਆ ਅਤੇ ਟਰੈਕਟਰ ਦੀ ਲਪੇਟ ਵਿਚ ਆਉਣ ਨਾਲ ਕਰੀਬ 5 ਤੋਂ 10 ਵਿਅਕਤੀ ਜ਼ਖਮੀ ਹੋ ਗਏ। ਹੁਣ ਉਹ ਹੇਠਾਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਜ਼ਖਮੀ ਨੌਜਵਾਨ ਰਤਨ ਸਿੰਘ ਨੇ ਦੱਸਿਆ ਕਿ ਇਕ ਟਰੈਕਟਰ ਬੇਕਾਬੂ ਹੋ ਕੇ ਉਸ ਵੱਲ ਆ ਗਿਆ ਅਤੇ ਉਹ ਅਤੇ ਉਸ ਦਾ ਦੋਸਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 17 ਜਿਲ੍ਹਿਆਂ ਚ ਹੀਟਵੇਵ ਦਾ ਅਲਰਟ, ਜਾਣੋ ਕਿਹੜਾ ਸ਼ਹਿਰ ਸਭ ਤੋਂ ਗਰਮ

ਫਗਵਾੜਾ ਪੁਲਿਸ ਦੇ ਡੀਐਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਟਰੈਕਟਰ ਰੇਸ ਗੈਰ-ਕਾਨੂੰਨੀ ਢੰਗ ਨਾਲ ਕਰਵਾਈ ਗਈ ਹੈ ਅਤੇ ਪੁਲਿਸ ਵੱਲੋਂ 3 ਟਰੈਕਟਰ ਜ਼ਬਤ ਕੀਤੇ ਗਏ ਹਨ। ਚਾਰ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਖਿਲਾਫ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਡੀਐਸਪੀ ਨੇ ਕਿਹਾ ਕਿ ਟਰੈਕਟਰ ਰੇਸ ਦਾ ਆਯੋਜਨ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਅਤੇ ਇਸ ਸਬੰਧੀ ਕਿਸੇ ਨੂੰ ਵੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਨਾ ਹੀ ਕਿਸੇ ਨੂੰ ਕੋਈ ਜਾਣਕਾਰੀ ਦਿੱਤੀ ਗਈ। ਡੀ.ਐਸ.ਪੀ. ਨੇ ਕਿਹਾ ਕਿ ਜੇਕਰ ਕੋਈ ਸਮਾਗਮ ਕਰਵਾਉਣਾ ਹੈ ਤਾਂ ਉਸ ਦੀ ਇਜਾਜ਼ਤ ਲਈ ਜਾਵੇ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਜਾਵੇ।

Related Stories
Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਦਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ
Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ
ਪਟਿਆਲਾ ਲਾਅ ਯੂਨੀਵਰਸਿਟੀ ਵਿਵਾਦ ‘ਚ ਆਇਆ ਨਵਾਂ ਮੋੜ: CM ਮਾਨ ਨੇ ਵਿਦਿਆਰਥੀਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
ਪੰਜਾਬ ਪੰਚਾਇਤੀ ਚੋਣਾਂ ਲੜਨ ‘ਤੇ ਡਿਫਾਲਟਰਾਂ ‘ਤੇ ਪਾਬੰਦੀ: NO Dues ਸਰਟੀਫਿਕੇਟ ਕਰਵਾਉਣਾ ਪਵੇਗਾ ਜਮ੍ਹਾ, ਚੋਣ ਕਮਿਸ਼ਨ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ
Exit mobile version