AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਗਵਾੜਾ ‘ਚ ਪੁਲਿਸ ਨੂੰ ਗਲੀ ‘ਚ ਦੇਖ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਦਰਦਨਾਕ ਮੌਤ

ਫਗਵਾੜਾ ਦੇ ਗੁਰੂ ਅਰਜਨ ਪੁਰਾ ਨਗਰ (ਡੱਡਲ ਮੁਹੱਲਾ) ਵਿੱਚ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਪੁਲਿਸ ਨੂੰ ਗਲੀ ਵਿੱਚ ਆਉਂਦੇ ਦੇਖ ਕੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਹਾਦਸੇ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਫਗਵਾੜਾ 'ਚ ਪੁਲਿਸ ਨੂੰ ਗਲੀ 'ਚ ਦੇਖ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਦਰਦਨਾਕ ਮੌਤ
davinder-kumar-jalandhar
| Updated On: 01 May 2026 21:48 PM IST
Share

ਫਗਵਾੜਾ ਦੇ ਗੁਰੂ ਅਰਜਨ ਪੁਰਾ ਨਗਰ (ਡੱਡਲ ਮੁਹੱਲਾ) ਵਿੱਚ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਪੁਲਿਸ ਨੂੰ ਗਲੀ ਵਿੱਚ ਆਉਂਦੇ ਦੇਖ ਕੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਹਾਦਸੇ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਰਨਜੀਤ ਸਿੰਘ ਉਰਫ਼ ਸੰਨੀ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਪਰਿਵਾਰ ਨੇ ਨਸ਼ੇ ਕਾਰਨ ਬੁਲਾਈ ਸੀ ਪੁਲਿਸ

ਮ੍ਰਿਤਕ ਦੀ ਮਾਂ ਬਲਵੀਰ ਕੌਰ ਨੇ ਭਰੇ ਮਨ ਨਾਲ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸ਼ਰਨਜੀਤ ਬੁਰੀ ਸੰਗਤ ਦਾ ਸ਼ਿਕਾਰ ਹੋ ਗਿਆ ਸੀ। ਉਹ ਅਕਸਰ ਸ਼ਾਮ ਵੇਲੇ ਨਸ਼ੇ ਲਈ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ। ਰੋਜ਼ਾਨਾ ਦੇ ਇਸ ਕਲੇਸ਼ ਤੋਂ ਦੁਖੀ ਹੋ ਕੇ ਉਸ ਨੇ ਪੁਲਿਸ ਕੰਟਰੋਲ ਰੂਮ ‘ਤੇ ਫ਼ੋਨ ਕਰਕੇ ਮਦਦ ਮੰਗੀ ਸੀ। ਜਦੋਂ ਪੁਲਿਸ ਪਾਰਟੀ ਉਨ੍ਹਾਂ ਦੀ ਗਲੀ ਵਿੱਚ ਪਹੁੰਚੀ, ਤਾਂ ਸ਼ਰਨਜੀਤ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਛਾਲ ਮਾਰਨ ਕਾਰਨ ਉਸ ਦਾ ਸਿਰ ਸਿੱਧਾ ਜ਼ਮੀਨ ਨਾਲ ਟਕਰਾਇਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਹਿਲਾਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਦੂਜੇ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਚਾਚੇ ਦੇ ਬਿਆਨ ਅਤੇ ਘਟਨਾ ਦਾ ਵੇਰਵਾ

ਦੂਜੇ ਪਾਸੇ ਮ੍ਰਿਤਕ ਦੇ ਚਾਚਾ ਨਿਰਮਲ ਸਿੰਘ ਨੇ ਵੀ ਇਸੇ ਗੱਲ ਦੀ ਪੁਸ਼ਟੀ ਕੀਤੀ ਕਿ ਸੰਨੀ ਨਸ਼ੇ ਲਈ ਪੈਸਿਆਂ ਦੀ ਮੰਗ ਕਰ ਰਿਹਾ ਸੀ, ਜਿਸ ਕਾਰਨ ਉਸ ਦੀ ਭਰਜਾਈ ਬਲਵੀਰ ਕੌਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ। ਜਦੋਂ ਪੁਲਿਸ ਇਲਾਕੇ ਵਿੱਚ ਆਈ ਤਾਂ ਸੰਨੀ ਛੱਤ ‘ਤੇ ਹੀ ਖੜ੍ਹਾ ਸੀ। ਪੁਲਿਸ ਨੂੰ ਗਲੀ ਵਿੱਚ ਦਾਖਲ ਹੁੰਦੇ ਦੇਖ ਉਹ ਘਬਰਾ ਗਿਆ ਅਤੇ ਉਸ ਨੇ ਉੱਪਰੋਂ ਹੀ ਛਾਲ ਮਾਰ ਦਿੱਤੀ।

ਪੁਲਿਸ ਅਤੇ ਪਰਿਵਾਰ ਦੇ ਬਿਆਨਾਂ ਵਿੱਚ ਤਕਰਾਰ

ਇਸ ਮਾਮਲੇ ਵਿੱਚ ਇੱਕ ਹੈਰਾਨੀਜਨਕ ਮੋੜ ਉਦੋਂ ਆਇਆ ਜਦੋਂ ਮੌਕੇ ‘ਤੇ ਪਹੁੰਚੇ ਐਸ.ਪੀ. ਫਗਵਾੜਾ ਮਾਧਵੀ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਫ਼ ਇਨਕਾਰ ਕੀਤਾ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਮੰਗ ਕਾਰਨ ਹੋਈ ਹੈ। ਪੁਲਿਸ ਅਧਿਕਾਰੀ ਮੁਤਾਬਕ ਨੌਜਵਾਨ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਸੀ। ਹਾਲਾਂਕਿ, ਮ੍ਰਿਤਕ ਦਾ ਪਰਿਵਾਰ ਆਪਣੇ ਬਿਆਨਾਂ ‘ਤੇ ਕਾਇਮ ਹੈ। ਪਰਿਵਾਰ ਨੇ ਮੀਡੀਆ ਸਾਹਮਣੇ ਸਪੱਸ਼ਟ ਕਿਹਾ ਕਿ ਸੰਨੀ ਨਸ਼ੇ ਦਾ ਆਦੀ ਸੀ ਅਤੇ ਲਗਾਤਾਰ ਪੈਸਿਆਂ ਲਈ ਉਨ੍ਹਾਂ ਨੂੰ ਤੰਗ ਕਰ ਰਿਹਾ ਸੀ, ਜਿਸ ਕਰਕੇ ਹੀ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......