ਫਿਲੌਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੋਟਾਂ ‘ਚ ਵੰਡੀ ਜਾਣ ਵਾਲੀ ਸ਼ਰਾਬ ਬਰਾਮਦ
ਫਿਲੌਰ ਪੁਲਿਸ ਨੇ ਇੱਕ ਟਰੱਕ ਵਿੱਚੋਂ 683 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀਆਂ ਹਨ। ਇਹ ਕਾਰਵਾਈ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਇਹ ਕਾਰਵਾਈ ਸਰਬਜੀਤ ਰਾਏ, ਪੀ.ਪੀ.ਐਸ. ਪੁਲਿਸ ਕਪਤਾਨ ਅਤੇ ਭਾਰਤ ਮਸੀਹ ਲੱਧੜ, ਪੀ.ਪੀ.ਐਸ., ਉਪ ਪੁਲਿਸ ਕਪਤਾਨ ਸਬ ਡਵੀਜ਼ਨ ਫਿਲੌਰ ਦੀ ਅਗਵਾਈ ਵਿੱਚ ਕੀਤੀ ਗਈ।
ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਸਵੇਰ 8 ਵਜੇ ਤੋਂ ਵੋਟਿੰਗ ਹੋ ਰਹੀ ਹੈ। ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਪੇਪਰ ਬੈਲਟ ਦੀ ਵਰਤੋਂ ਕਰਕੇ ਕਰਵਾਈਆਂ ਜਾਣਗੀਆਂ। ਵੋਟਾਂ ਦੌਰਾਨ ਪਿੰਡਾਂ ਵਿੱਚ ਵੰਡੀ ਜਾਣ ਵਾਲੀ ਸ਼ਰਾਬ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਫਿਲੌਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।
ਫਿਲੌਰ ਪੁਲਿਸ ਨੇ ਇੱਕ ਟਰੱਕ ਵਿੱਚੋਂ 683 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀਆਂ ਹਨ। ਇਹ ਕਾਰਵਾਈ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਇਹ ਕਾਰਵਾਈ ਸਰਬਜੀਤ ਰਾਏ, ਪੀ.ਪੀ.ਐਸ. ਪੁਲਿਸ ਕਪਤਾਨ ਅਤੇ ਭਾਰਤ ਮਸੀਹ ਲੱਧੜ, ਪੀ.ਪੀ.ਐਸ., ਉਪ ਪੁਲਿਸ ਕਪਤਾਨ ਸਬ ਡਵੀਜ਼ਨ ਫਿਲੌਰ ਦੀ ਅਗਵਾਈ ਵਿੱਚ ਕੀਤੀ ਗਈ।
ਪੁਲਿਸ ਮੁਤਾਬਕ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਚਲਾਏ ਗਏ ਵਿਸ਼ੇਸ਼ ਸਰਚ ਆਪ੍ਰੇਸ਼ਨ ਦੌਰਾਨ ਪੁਰਾਣੇ ਬੱਸ ਅੱਡੇ ਨੇੜੇ ਟਰੱਕ RJ-14-GJ-3562 (ਟਾਟਾ ਬੰਦ ਬਾਡੀ) ਨੂੰ ਰੋਕ ਕੇ ਚੈਕ ਕੀਤਾ ਗਿਆ। ਜਿਸ ਵਿੱਚੋਂ 683 ਪੇਟੀਆਂ ਸ਼ਰਾਬ ਬਰਾਮਦ ਹੋਈਆਂ। ਇਸ ਮਾਮਲੇ ਵਿੱਚ ਮਨੋਜ ਛਾਜੂਰਾਮ ਰਾਜਪੂਤ, ਵਾਸੀ ਜ਼ਿਲ੍ਹਾ ਬਡੋਦਰਾ (ਗੁਜਰਾਤ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਕੱਦਮਾ ਨੰਬਰ 404 ਮਿਤੀ 12.12.2025 ਧਾਰਾ 61-01-14 ਐਕਸਾਈਜ਼ ਐਕਟ ਤਹਿਤ ਦਰਜ ਕਰਕੇ ਮੁਲਜ਼ਮ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਿਰਪੱਖ ਚੋਣਾਂ ਲਈ ਸੀਨੀਅਰ ਅਧਿਕਾਰੀ ਨਿਗਰਾਨ ਨਿਯੁਕਤ
ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸਮਿਤੀ ਲਈ ਉਮੀਦਵਾਰ ਚੁਣੇ ਜਾਣਗੇ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣਾਂ ਲਈ ਲਗਭਗ 90,000 ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਰਾਜ ਚੋਣ ਕਮਿਸ਼ਨ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਕਮਿਸ਼ਨ ਦੇ ਅਨੁਸਾਰ, ਪਹਿਲੀ ਵਾਰ, 23 ਜ਼ਿਲ੍ਹਿਆਂ ਵਿੱਚ ਸੀਨੀਅਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਨੂੰ ਨਿਗਰਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਪਟਿਆਲਾ, ਸੰਗਰੂਰ, ਬਰਨਾਲਾ, ਤਰਨਤਾਰਨ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਵੀ ਆਈਪੀਐਸ ਅਧਿਕਾਰੀਆਂ ਨੂੰ ਨਿਗਰਾਨ ਵਜੋਂ ਤਾਇਨਾਤ ਕੀਤਾ ਗਿਆ ਹੈ।