ਕੈਬਿਨੇਟ ਬਲਜੀਤ ਕੌਰ ਦੀ ਇੱਕ ਪੁਰਾਣੀ ਤਸਵੀਰ
ਪੰਜਾਬ ਵਿੱਚ ਦਿਵੰਆਗ ਵਿਅਕਤੀਆਂ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਤੋਹਫ਼ਾ ਦਿੰਦਿਆਂ ਨੈਸ਼ਨਲ ਹਾਈਵੇਅ ‘ਤੇ ਟੋਲ ਵਿੱਚ 100% ਛੋਟ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਮੰਗਲਵਾਰ ਨੂੰ ਕੀਤਾ |
ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਦਿਵੰਆਗ ਵਿਅਕਤੀਆਂ ਦੇ ਨਾਂ ‘ਤੇ ਰਜਿਸਟਰਡ ਵਾਹਨਾਂ (ਮੋਟਰ ਵਹੀਕਲ ਐਕਟ ਅਧੀਨ ਰਜਿਸਟਰਡ) ਨੂੰ ਨੈਸ਼ਨਲ ਹਾਈਵੇ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ। ਅਪਾਹਜ ਵਿਅਕਤੀਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਵਿੱਚ ਦਿਵੰਆਗ ਵਜੋਂ ਆਪਣੇ ਵਾਹਨ ਦੀ ਮਾਲਕੀ ਦਰਜ ਕਰਨੀ ਪਵੇਗੀ।
ਡਾ: ਬਲਜੀਤ ਕੌਰ ਨੇ ਦੱਸਿਆ ਕਿ ਕੋਈ ਵੀ ਦਿਵਆਂਗ ਵਿਅਕਤੀ ਟਰਾਂਸਪੋਰਟ ਵਿਭਾਗ ਵਿੱਚ ਦਰਖਾਸਤ ਦੇ ਕੇ ਦਿਵੰਆਗ ਵਿਅਕਤੀ ਵਜੋਂ ਰਜਿਸਟਰਡ ਆਪਣੇ ਨਵੇਂ ਜਾਂ ਪੁਰਾਣੇ ਵਾਹਨ ਦੀ ਮਾਲਕੀ ਪ੍ਰਾਪਤ ਕਰ ਸਕਦਾ ਹੈ।
ਸਾਈਟ ‘ਤੇ ਉਪਲਬਧ ਹਨ ਨਿਯਮ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈੱਬਸਾਈਟ https://sswcd.punjab.gov.in/ ‘ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵੰਆਗ ਵਿਅਕਤੀਆਂ ਨੂੰ ਇਹ ਸਹੂਲਤ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਇਸ ਸਬੰਧੀ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।