AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal ਦੇ ਸਾਥੀ ਰਹਿ ਚੁਕੇ ਪਪਲਪ੍ਰੀਤ ਦੀ ਘੁੰਮਦੇ ਹੋਏ ਦੀ ਤਸਵੀਰ ਆਈ ਸਾਹਮਣੇ

Khalistan: ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਦਾ ਸਾਥੀ ਸੀ, ਜਿਹੜਾ ਕਿ ਉਸ ਕੋਲੋਂ ਵੱਖ ਅਲੱਗ ਹੋ ਗਿਆ ਤੇ ਹੁਣ ਉਸਦੇ ਘੁੰਮਦੇ ਹੋਏ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਪੁਲਿਸ ਉਸਨੂੰ ਗ੍ਰਿਫਤਾਰ ਕਰਨ ਦੇ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

Amritpal ਦੇ ਸਾਥੀ ਰਹਿ ਚੁਕੇ ਪਪਲਪ੍ਰੀਤ ਦੀ ਘੁੰਮਦੇ ਹੋਏ ਦੀ ਤਸਵੀਰ ਆਈ ਸਾਹਮਣੇ
davinder-kumar-jalandhar
| Updated On: 01 Apr 2023 19:20 PM IST
Share
ਜਲੰਧਰ। ਪੰਜਾਬ ਸਰਕਾਰ ਤੇ ਪੁਲਿਸ (Police) ਲਈ ਸਿਰਦਰਦ ਬਣ ਚੁੱਕੇ ਭਗੌੜੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਇਸ ਮਾਮਲੇ ਵਿੱਚ ਇੱਕ ਨਵੀਂ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ, ਜੋ ਹੁਸ਼ਿਆਰਪੁਰ ਦੇ ਇਕ ਡੇਰੇ ਦੀ ਦੱਸੀ ਜਾ ਰਹੀ ਹੈ। ਡੇਰੇ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ‘ਚ ਅੰਮ੍ਰਿਤਪਾਲ ਤੋਂ ਅਲੱਗ ਹੋਏ ਪਾਪਲਪ੍ਰੀਤ ਦਿਖਾਈ ਦੇ ਰਿਹਾ ਹੈ ਅਤੇ ਇਹ ਸੀਸੀਟੀਵੀ ਤਸਵੀਰਾਂ 29 ਤਰੀਕ ਦੀਆਂ ਦੱਸੀਆਂ ਜਾ ਰਹੀਆਂ ਹਨ। ਪਰ ਸੀਸੀਟੀਵੀ ਤਸਵੀਰਾਂ ਵਿਚ ਅੰਮ੍ਰਿਤਪਾਲ ਪਪਲਪ੍ਰੀਤ ਨਾਲ ਨਜ਼ਰ ਨਹੀਂ ਆ ਰਿਹਾ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਹੁਣ ਵੱਖ-ਵੱਖ ਥਾਵਾਂ ‘ਤੇ ਲੁਕੇ ਹੋਏ ਹਨ। ਹਾਲਾਂਕਿ ਫਿਲਹਾਲ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਇਹ ਦੋਵੇਂ ਹੁਸ਼ਿਆਰਪੁਰ (Hoshiarpur) ਦੇ ਕਿਸੇ ਟੀ.ਵੀ. ਚੈਨਲ ਨੂੰ ਅਪਣਾ ਇੰਟਰਵਿਊ ਦੇਣ ਜਾ ਰਹੇ ਸਨ । ਪਰ ਪੁਲਿਸ ਪ੍ਰਸ਼ਾਸਨ ਨੂੰ ਇਹਨਾਂ ਦਾ ਪਤਾ ਲੱਗ ਗਿਆ ਸੀ ਤੇ ਪੁਲਿਸ ਵੱਲੋਂ ਇਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਪਾਪਲਪ੍ਰੀਤ ਅਤੇ ਅੰਮ੍ਰਿਤਪਾਲ ਵੱਖ ਹੋ ਗਏ। ਪੁਲਿਸ ਨੂੰ ਪਿੱਛਿਓਂ ਆਉਂਦੀ ਦੇਖ ਕੇ ਅੰਮ੍ਰਿਤਪਾਲ ਦੇ ਸਾਥੀ ਇਨੋਵਾ ਨੂੰ ਪਿੰਡ ਮਰਨਾਈਆ ਦੇ ਗੁਰਦੁਆਰਾ ਸਾਹਿਬ ਕੋਲ ਲੈ ਗਏ। ਆਪਣੇ ਆਪ ਨੂੰ ਇੱਥੇ ਫਸਿਆ ਦੇਖ ਕੇ ਸਾਰੇ ਕਾਰ ਉਥੇ ਹੀ ਛੱਡ ਕੇ ਭੱਜ ਗਏ।

ਪੁਲਿਸ ਨੂੰ ਗੁੰਮਰਾਹ ਕਰ ਰਿਹਾ ਪਪਲਪ੍ਰੀਤ

ਇਸ ਦੌਰਾਨ ਕਾਰ ਚਾਲਕ ਚਰਨਜੀਤ ਅਤੇ ਅੰਮ੍ਰਿਤਪਾਲ ਸਿੰਘ ਇੱਕ ਪਾਸੇ ਅਤੇ ਜੋਗਾ ਅਤੇ ਪਪਲਪ੍ਰੀਤ ਸਿੰਘ (Papalpreet Singh) ਦੂਜੇ ਪਾਸੇ ਭੱਜ ਗਏ। ਜੋਗਾ ਅਤੇ ਪਾਪਲਪ੍ਰੀਤ ਨੇ ਹੁਸ਼ਿਆਰਪੁਰ ਦੇ ਹੀ ਇੱਕ ਡੇਰੇ ਵਿੱਚ ਸ਼ਰਨ ਲਈ ਸੀ, ਜਿਸ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਇਸ ਤੋਂ ਬਾਅਦ ਦੋਵੇਂ ਸਾਹਨੇਵਾਲ ਵੱਲ ਭੱਜੇ, ਜਿੱਥੋਂ ਪੁਲਸ ਨੇ ਜੋਗਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਪਪਲਪ੍ਰੀਤ ਸਿੰਘ ਫਿਰ ਚਕਮਾ ਦੇ ਕੇ ਫਰਾਰ ਹੋ ਗਿਆ । ਦੂਜੇ ਪਾਸੇ ਅਮ੍ਰਿਤਪਾਲ ਚਰਨਜੀਤ ਸਿੰਘ ਨਾਲ ਫ਼ਰਾਰ ਹੋਇਆ ਸੀ ਤੇ ਅੰਮ੍ਰਿਤਪਾਲ ਵੀ ਪੁਲਿਸ ਨੂੰ ਚਕਮਾ ਦੇ ਕੇ ਨਿਕਲ ਗਿਆ ਜਦ ਕਿ ਚਰਨਜੀਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਚਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਪੁਲਿਸ ਵੱਲੋਂ ਹਾਲੇ ਵੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਸੂਤਰਾਂ ਮੁਤਾਬਿਕ ਚਰਨਜੀਤ ਸਿੰਘ ਪੁਲਿਸ ਨੇ ਜਲਦੀ ਗ੍ਰਿਫ਼ਤਾਰ ਕਰ ਲਿਆ ਸੀ ।

‘ਪੁਲਿਸ ਡੇਰਿਆਂ ਵਿੱਚ ਕਰ ਰਹੀ ਛਾਪੇਮਾਰੀ’

ਇਕ ਪਾਸੇ ਜਿੱਥੇ ਜੋਗਾ ਸਿੰਘ ਦੀ ਇਕ ਦੁਕਾਨ ਦੇ ਅੰਦਰ ਜਾਂਦੇ ਦੀਆ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਸਨ ਤੇ ਪਪਲਪ੍ਰੀਤ ਸਿੰਘ ਦੀ ਇੱਕ ਡੇਰੇ ਵਿੱਚ ਘੁੰਮਦੇ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ । ਪੁਲਿਸ ਵਿਭਾਗ ਵੱਲੋਂ ਪਪਲਪ੍ਰੀਤ ਸਿੰਘ ਦੀ ਭਾਲ ਵਿਚ ਲਗਾਤਾਰ ਕਈ ਡੇਰਿਆਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ । ਕਿਆਸ ਲਗਾਏ ਜਾ ਰਹੇ ਹਨ ਕਿ ਪੁਲਸ ਵਲੋ ਪਪਲਪ੍ਰੀਤ ਦੀ ਲੋਕੈਸ਼ਨ ਟਰੈਕ ਕੀਤੀ ਜਾ ਰਹੀ ਹੈ ਅਤੇ ਪੁਲਿਸ ਜਲਦ ਇਸਨੂੰ ਗ੍ਰਿਫ਼ਤਾਰ ਕਰ ਸਕਦੀ ਹੈ । ਦੂਜੇ ਪਾਸੇ ਅੰਮ੍ਰਿਤਪਾਲ ਨੂੰ ਫੜਨ ਲਈ ਪੁਲਿਸ ਏਡੀ ਚੋਟੀ ਦਾ ਜੋਰ ਲਗਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...