Jalandhar Lok Sabha Bypoll: ਪੀਐੱਮ ਮੋਦੀ ਅਤੇ CM ਭਗਵੰਤ ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

Updated On: 

10 May 2023 11:08 AM

ਜਲੰਧਰ ਜਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।

Jalandhar Lok Sabha Bypoll: ਪੀਐੱਮ ਮੋਦੀ ਅਤੇ CM ਭਗਵੰਤ ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
Follow Us On

Jalandhar Election: ਜੰਲਧਰ ਲੋਕ ਸਭਾ ਹਲਕੇ ਲਈ ਜਿਮਨੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਆਸੀ ਆਗੂ ਵੀ ਆਪਣੇ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਪਹੁੰਚ ਰਹੇ ਹਨ।

CM ਵੱਲੋਂ ਵੋਟ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜਿਮਨੀ ਚੋਣ ਲਈ ਹੋ ਰਹੀ ਵੋਟਿੰਗ ਲਈ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਵਿਕਾਸ ਲਈ ਵੋਟ ਕਰਨ ਲਈ ਕਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਟਵੀਟ

ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narendra Modi) ਨੇ ਟਵੀਟ ਕਰ ਲੋਕਾਂ ਨੂੰ ਵਧ ਤੋਂ ਵਧ ਵੋਟ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਮੇਘਾਲਿਆ, ਉੜੀਸਾ ਅਤੇ ਯੂ.ਪੀ. ਵਿੱਚ ਵੋਟਿੰਗ ਹੋ ਰਹੀ ਹੈ।

ਪੰਜਾਬ ਦੇ ਜਲੰਧਰ ਦੇ ਲੋਕ ਸਭਾ ਹਲਕੇ ਲਈ ਜਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਜਿਸ ਦੇ ਨਤੀਜੇ 13 ਮਈ ਨੂੰ ਆਉਣਗੇ।

ਸਵੇਰੇ 9 ਵਜੇ ਤੱਕ 5.21 ਫੀਸਦ ਵੋਟਿੰਗ

ਜਲੰਧਰ ਜਿਮਨੀ ਚੋਣਾਂ ਲਈ ਸਵੇਰ 9 ਵਜੇ ਤੱਕ 5.21 ਫੀਸਦ ਵੋਟਿੰਗ ਹੋਈ ਹੈ। ਬਜੁਰਗਾਂ ਅਤੇ ਮਹਿਲਾਵਾਂ ਨੇ ਸਭ ਤੋਂ ਪਹਿਲਾਂ ਆਪਣੀ ਵੋਟ ਹੱਕ ਦਾ ਇਸਤੇਮਾਲ ਕੀਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version