AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ਪਹੁੰਚੇ ਪੀਐਮ ਮੋਦੀ ਨੇ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ਸੰਤ ਨਿਰੰਜਨ ਦਾਸ ਨੂੰ ਮਿਲੇ. ਕਿਸਾਨਾਂ ਵਾਲੀ ਹਰੀ ਪਗੜੀ ਪਾਈ

PM Modi Jalandhar Visit:" ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸਿਹਤ, ਸਿੱਖਿਆ ਤੇ ਸੜਕੀ ਬੁਨਿਆਦੀ ਢਾਂਚੇ ਦੇ ਖੇਤਰਾਂ 'ਚ 4700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਸਮਾਗਮ 'ਚ ਪਹੁੰਚਣ 'ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਜੇਪੀ ਨੱਡਾ ਤੇ ਅਸ਼ਵਨੀ ਵੈਸ਼ਨਵ ਦੇ ਨਾਲ-ਨਾਲ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਕਈ ਪਤਵੰਤੇ ਮੌਜੂਦ ਰਹੇ।

ਜਲੰਧਰ ਪਹੁੰਚੇ ਪੀਐਮ ਮੋਦੀ ਨੇ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ਸੰਤ ਨਿਰੰਜਨ ਦਾਸ ਨੂੰ ਮਿਲੇ. ਕਿਸਾਨਾਂ ਵਾਲੀ ਹਰੀ ਪਗੜੀ ਪਾਈ
davinder-kumar-jalandhar
| Updated On: 17 Jul 2026 17:34 PM IST
Share

ਪ੍ਰਧਾਨ ਮੰਤਰੀ ਮੋਦੀ ਸ਼ੁਕਰਵਾਰ ਨੂੰ ਚੰਡੀਗੜ੍ਹ ਤੋਂ ਬਾਅਦ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ₹5,470 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਸੀਰ ਗੋਵਰਧਨਪੁਰ ਵਾਰਾਣਸੀ ਐਕਸਪ੍ਰੈਸ (ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ) ਨੂੰ ਹਰੀ ਝੰਡੀ ਦਿਖਾਈ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ। ਫਿਰ ਉਹ ਟ੍ਰੇਨ ‘ਚ ਹੀ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਨ ਦਾਸ ਜੀ ਨੂੰ ਵੀ ਮਿਲੇ। ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੀ ਇਸ ਸਮਾਗਮ ਵਿੱਚ ਮੌਜੂਦ ਹਨ। ਜਦੋਂਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਪ੍ਰੋਗਰਾਮ ਤੋਂ ਗੈਰਹਾਜ਼ਰ ਹਨ।

ਜਲੰਧਰ ਰੇਲਵੇ ਸਟੇਸ਼ਨ ‘ਤੇ ਪਹੁੰਚਦੇ ਹੀ, ਪ੍ਰਧਾਨ ਮੰਤਰੀ ਨੇ ਸਟੇਸ਼ਨ ਨੂੰ ਦੇਖਿਆ ਅਤੇ ਉੱਥੇ ਖੜੇ ਯਾਤਰੀਆਂ ਅਤੇ ਉਨ੍ਹਾਂ ਨੂੰ ਦੇਖਣ ਆਏ ਲੋਕਾਂ ਦਾ ਹੱਥ ਹਿਲਾ ਕੇ ਧਨਵਾਦ ਕੀਤਾ। ਜਲੰਧਰ ਪਹੁੰਚਣ ‘ਤੇ, ਪ੍ਰਧਾਨ ਮੰਤਰੀ ਦਾ ਭੰਗੜਾ ਨਾਚਾਂ ਨਾਲ ਸਵਾਗਤ ਕੀਤਾ ਗਿਆ। ਪੀਐਮ ਮੋਦੀ ਦੇ ਜਲੰਧਰ ਪਹੁੰਚਣ ਤੇ ਭੰਗੜਾ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਜਦੋਂ ਪੀਐਮ ਮੋਦੀ ਮੰਚ ਤੇ ਆਏ ਤਾਂ ਉਨ੍ਹਾਂ ਨੇ ਕਿਸਾਨਾਂ ਵਾਲੀ ਹਰੀ ਪੱਗ ਪਾਈ ਹੋਈ ਸੀ।

ਪੰਜਾਬ ਨਾਲ ਕੋਈ ਵਿਤਕਰਾ ਨਹੀਂ – ਪੀਐਮ

ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਨਹੀਂ ਹੈ, ਪਰ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਭਾਰਤੀ ਰੇਲਵੇ ਗਰੀਬਾਂ ਅਤੇ ਮੱਧ ਵਰਗ ਲਈ ਆਵਾਜਾਈ ਦਾ ਇੱਕ ਸਾਧਨ ਹੈ। ਪਰ ਤੁਸੀਂ 2014 ਤੋਂ ਪਹਿਲਾਂ ਰੇਲਵੇ ਦੀ ਹਾਲਤ ਜਾਣਦੇ ਹੋ। ਕਾਂਗਰਸ ਸਰਕਾਰ ਟ੍ਰੇਨਾਂ ਬਾਰੇ ਝੂਠੇ ਐਲਾਨ ਕਰਕੇ ਬੈਠ ਜਾਂਦੀ ਸੀ। ਬ੍ਰਿਟਿਸ਼ ਕਾਲ ਦੌਰਾਨ ਬਣਾਏ ਗਏ ਸਟੇਸ਼ਨਾਂ ਨੂੰ ਅਣਗੌਲਿਆ ਛੱਡ ਦਿੱਤਾ ਜਾਂਦਾ ਸੀ। ਅੱਜ ਜੋ ਰੇਲਵੇ ਵਿਕਾਸ ਕੰਮ ਹੋ ਰਿਹਾ ਹੈ ਉਹ 30-40 ਸਾਲ ਪਹਿਲਾਂ ਕੀਤਾ ਜਾਣਾ ਚਾਹੀਦਾ ਸੀ।”

ਉਨ੍ਹਾਂ ਕਿਹਾ ਕਿ ਅੱਜ ਜੋ ਰੇਲਵੇ ਦੇ ਵਿਕਾਸ ਕਾਰਜ ਹੋ ਰਹੇ ਹਨ, ਉਹ 30-40 ਸਾਲ ਪਹਿਲਾਂ ਹੋ ਜਾਣੇ ਚਾਹੀਦੇ ਸਨ, ਪਰ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਪ੍ਰੋਜੈਕਟਾਂ ‘ਤੇ ਕੰਮ ਨਹੀਂ ਕੀਤਾ। ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ‘ਤੇ ਚਰਚਾ ਤੱਕ ਵੀ ਨਹੀਂ ਕੀਤੀ। ਇਨ੍ਹਾਂ ਪਹਿਲਕਦਮੀਆਂ ਤੋਂ ਬਿਨਾਂ ਭਾਰਤ ਵਿਕਾਸ ਨਹੀਂ ਕਰ ਸਕਦਾ। ਅੱਜ, ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। 1,300 ਤੋਂ ਵੱਧ ਸਟੇਸ਼ਨਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ।

ਜਲੰਧਰ ਸਟੇਸ਼ਨ ਤੇ ਦਿਖੇਗੀ ਸਪੋਰਟਸ ਸਿਟੀ ਦੀ ਪਛਾਣ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਜਦੋਂ ਤੁਸੀਂ ਜਲੰਧਰ ਕੈਂਟ ਸਟੇਸ਼ਨ ‘ਤੇ ਜਾਓਗੇ, ਤਾਂ ਤੁਹਾਨੂੰ ਅਹਿਸਾਸ ਹੋਵੇਗਾ ਕਿ ਸਾਡਾ ਦੇਸ਼ ਇੱਕ ਵਿਕਸਤ ਰਾਸ਼ਟਰ ਬਣਨ ਦੇ ਰਾਹ ‘ਤੇ ਹੈ। ਇਹ ਸਿਰਫ਼ ਇੱਕ ਸਟੇਸ਼ਨ ਨਹੀਂ ਹੈ, ਸਗੋਂ ਇੱਕ ਸ਼ਹਿਰ ਦਾ ਕੇਂਦਰ ਹੈ। ਇਸਦੀ ਸਮਰੱਥਾ ਵਿੱਚ ਵੀ ਵਾਧਾ ਹੋਇਆ ਹੈ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਅਤੇ ਮੁਕਤਸਰ ਸਾਹਿਬ ਸਟੇਸ਼ਨਾਂ ਦਾ ਵੀ ਨਵੀਨੀਕਰਨ ਕੀਤਾ ਗਿਆ ਹੈ।”

ਉਨ੍ਹਾਂ ਨੇ ਕਿਹਾ ਕਿ ਸਥਾਨਕ ਕਾਰੀਗਰਾਂ ਨੂੰ ਵੀ ਇੱਥੇ ਰੁਜ਼ਗਾਰ ਮਿਲਿਆ ਹੈ। ਸਵੈ-ਸਹਾਇਤਾ ਸਮੂਹਾਂ ਨੂੰ ਕੰਮ ਪ੍ਰਦਾਨ ਕਰਨ ਲਈ, ਉਨ੍ਹਾਂ ਦੇ ਉਤਪਾਦਾਂ ਨੂੰ ਵੇਚਣ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਜਿਵੇਂ ਜਲੰਧਰ ਇੱਕ ਸਪੋਰਟਸ ਸਿਟੀ ਹੈ, ਉਸੇ ਤਰ੍ਹਾਂ ਤੁਸੀਂ ਸਟੇਸ਼ਨ ‘ਤੇ ਸਪੋਰਟਸ ਦੀ ਝਲਕ ਵੇਖੋਗੇ। ਆਨੰਦਪੁਰ ਸਟੇਸ਼ਨ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦਿਖਾਈ ਦੇਵੇਗੀ। ਇਸੇ ਤਰ੍ਹਾਂ ਕਾਲਕਾ ਸਟੇਸ਼ਨ ਤੇ ਕਾਲਿਕਾ ਮਾਤਾ ਦੇ ਦਰਸ਼ਨ ਹੋਣਗੇ।

ਗੁਰੂਆਂ ਦਾ ਸਤਿਕਾਰ ਕੀਤਾ

ਪੀਐਮ ਨੇ ਕਿਹਾ, “ਅਸੀਂ ਹਮੇਸ਼ਾਂ ਗੁਰੂਆਂ ਦਾ ਵੀ ਸਨਮਾਨ ਕੀਤਾ ਹੈ। ਇਸੇ ਤਰ੍ਹਾਂ, ਅਸੀਂ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਮਹਾਰਾਜ ਦੇ ਨਾਮ ‘ਤੇ ਰੱਖਿਆ ਹੈ ਅਤੇ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ।”

ਇਸ ਤੋਂ ਪਹਿਲਾਂ, ਉਨ੍ਹਾਂ ਨੇ ਹਰਿਆਣਾ ਦੇ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਬਾਅਦ ਵਿੱਚ, ਉਨ੍ਹਾਂ ਨੇ ਨੀਂਹ ਪੱਥਰ ਰੱਖਿਆ ਅਤੇ ਚੰਡੀਗੜ੍ਹ ਵਿੱਚ 10 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇੱਥੇ, ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਵਿਕਾਸ ਨਾਲ ਗੁਆਂਢੀ ਰਾਜਾਂ ਹਰਿਆਣਾ, ਪੰਜਾਬ ਅਤੇ ਹਿਮਾਚਲ ਨੂੰ ਵੀ ਫਾਇਦਾ ਹੁੰਦਾ ਹੈ। ਜੇਕਰ ਮੈਂ ਚੰਡੀਗੜ੍ਹ ਵਿੱਚ ਹੁੰਦਾ, ਤਾਂ ਮੈਂ ਖੁਦ ਪੀਜੀਆਈ ਜਾਂਦਾ।

Follow Us
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......