ਪੀਐਮ ਮੋਦੀ ਹਿਮਾਚਲ ਪਹੁੰਚੇ, ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਧਰਮਸ਼ਾਲਾ ‘ਚ ਕਰ ਰਹੇ ਮੀਟਿੰਗ

Updated On: 

09 Sep 2025 17:20 PM IST

PM Modi Visit Flood Affected Areas: ਹਿਮਾਚਲ ਪ੍ਰਦੇਸ਼ ਦੇ ਦੌਰੇ ਤੋਂ ਬਾਅਦ ਪੀਐਮ ਮੋਦੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ ਤੇ ਬਾਅਦ 'ਚ ਗੁਰਦਾਸਪੁਰ ਦਾ ਦੌਰਾ ਕਰਨਗੇ। ਇੱਥੇ ਉਹ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨਗੇ। ਪੰਜਾਬ ਸਰਕਾਰ ਨੇ ਪੀਐਮ ਮੋਦੀ ਤੋਂ 20 ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਇਸ ਦੇ ਨਾਲ ਪੰਜਾਬ ਸਰਕਾਰ ਨੇ ਕੇਂਦਰ ਨੂੰ 60 ਹਜ਼ਾਰ ਕਰੋੜ ਬਕਾਇਆ ਰਕਮ ਜਾਰੀ ਕਰਨ ਲਈ ਵੀ ਕਿਹਾ ਹੈ।

ਪੀਐਮ ਮੋਦੀ ਹਿਮਾਚਲ ਪਹੁੰਚੇ, ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਧਰਮਸ਼ਾਲਾ ਚ ਕਰ ਰਹੇ ਮੀਟਿੰਗ

ਪੀਐਮ ਮੋਦੀ ਹਿਮਾਚਲ ਪਹੁੰਚੇ, ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ (Pic Source: X/@SukhuSukhvinder)

Follow Us On

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਂ ਨੇ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਕੁੱਲੂ, ਮੰਡੀ ਤੇ ਚੰਬਾ ਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਹਿਮਾਚਲ ‘ਚ ਆਈ ਆਫ਼ਤ ਨੂੰ ਲੈ ਕੇ ਧਰਮਾਸ਼ਾਲਾ ਚ ਮੀਟਿੰਗ ਕੀਤੀ। ਮੀਟਿੰਗ ਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਸਨ।

ਪੀਐਮ ਮੋਦੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਜਾਇਜ਼ਾ ਵੀ ਲੈਣਗੇ ਤੇ ਬਾਅਦ ਚ ਗੁਰਦਾਸਪੁਰ ਦਾ ਦੌਰਾ ਕਰਨਗੇ। ਇੱਥੇ ਉਹ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨਗੇ। ਉੱਥੇ ਹੀ, ਪੰਜਾਬ ਸਰਕਾਰ ਨੇ ਪੀਐਮ ਮੋਦੀ ਤੋਂ 20 ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਨਾਲ ਹੀ ਪੰਜਾਬ ਸਰਕਾਰ ਨੇ ਕੇਂਦਰ ਨੂੰ 60 ਹਜ਼ਾਰ ਕਰੋੜ ਬਕਾਇਆ ਰਕਮ ਜਾਰੀ ਕਰਨ ਲਈ ਵੀ ਕਿਹਾ ਹੈ।

ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਹਾਲਾਂਕਿ, ਉਨ੍ਹਾਂ ਨੇ ਕੋਈ ਵੀ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ ਸੀ। ਉੱਥੇ ਹੀ ਪੀਐਮ ਦੇ ਦੌਰੇ ਤੋਂ ਪੰਜਾਬ ਸਰਕਾਰ ਤੇ ਲੋਕਾਂ ਨੂੰ ਉਮੀਦ ਹੈ ਕਿ ਉਹ ਕੋਈ ਵੱਡੇ ਰਾਹਤ ਪੈਕੇਜ ਦਾ ਐਲਾਨ ਕਰ ਸਕਦੇ ਹਨ।

ਪੰਜਾਬ ਦਾ ਦੌਰਾ

ਜਾਣਕਾਰੀ ਮੁਤਾਬਕ ਪੀਐਮ ਮੋਦੀ 3 ਵਜੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇ ਕਰਨਗੇ। ਇਸ ਤੋਂ ਬਾਅਦ ਉਹ 4 ਵਜੇ ਦੇ ਕਰੀਬ ਗੁਰਦਾਸਪੁਰ ਪਹੁੰਚਣਗੇ। ਇੱਥੇ ਉਹ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨਗੇ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਰਾਬ ਸਿਹਤ ਦੇ ਚੱਲਦੇ ਇਸ ਦੌਰਾਨ ਪੀਐਮ ਮੋਦੀ ਨਾਲ ਮੁਲਾਕਾਤ ਨਹੀਂ ਕਰਨਗੇ।

ਸੀਐਮ ਨੇ ਪੀਐਮ ਦੇ ਦੌਰੇ ਤੋਂ ਪਹਿਲਾਂ ਸੋਸ਼ਲ ਮੀਡੀਆ ਪਲੈਟਫਾਰਮ ਐਕਸਤੇ ਇੱਕ ਪੋਸਟ ਕੀਤੀ ਹੈ, ਜਿਸਚ ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਪੀਐਮ ਦਾ ਸਵਾਗਤ ਕਰਦਾ ਹਾਂ, ਪਰ ਮੇਰੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਨੇ ਸਿਹਤ ਦਾ ਹਵਾਲਾ ਦੇ ਕੇ ਇਸ ਦੌਰੇਚ ਨਾ ਮੌਜ਼ੂਦ ਰਹਿਣ ਦੀ ਜਾਣਕਾਰੀ ਦਿੱਤੀ ਹੈ।