AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PM ਮੋਦੀ ਵੱਲੋਂ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਉਦਘਾਟਨ, CM ਮਾਨ ਨੇ ਕੀਤੀ ਇਹ ਮੰਗ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਜਲੰਧਰ ਦੇ ਆਦਮਪੁਰ ਤੋਂ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਰਸਮੀ ਤੌਰ 'ਤੇ ਵਰਚੂਅਲੀ ਉਦਘਾਟਨ ਕੀਤਾ। ਇਸ ਮੌਕੇ ਹਲਵਾਰਾ ਹਵਾਈ ਅੱਡੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਣੇ ਕਈ ਹੋਰ ਆਗੂ ਵੀ ਮੌਜੂਦ ਸਨ।

PM ਮੋਦੀ ਵੱਲੋਂ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਉਦਘਾਟਨ, CM ਮਾਨ ਨੇ ਕੀਤੀ ਇਹ ਮੰਗ
Follow Us
rajinder-arora-ludhiana
| Updated On: 01 Feb 2026 20:41 PM IST

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਜਲੰਧਰ ਦੇ ਆਦਮਪੁਰ ਤੋਂ ਵਰਚੂਅਲੀ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਹਲਵਾਰਾ ਹਵਾਈ ਅੱਡੇ ‘ਤੇ ਪਹੁੰਚੇ।

ਇਸ ਤੋਂ ਪਹਿਲਾਂ ਪੰਜਾਬ ਵਿੱਚ 6 ਹਵਾਈ ਅੱਡੇ ਸਨ। ਜਿਨ੍ਹਾਂ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡਾ ਅੰਮ੍ਰਿਤਸਰ, ਸ਼ਹੀਦ ਭਗਤ ਸਿੰਘ ਏਅਰਪੋਰਟ ਮੋਹਾਲੀ (ਚੰਡੀਗੜ੍ਹ), ਆਦਮਪੁਰ ਏਅਰਪੋਰਟ (ਸ੍ਰੀ ਗੁਰੂ ਰਵਿਦਾਸ ਹਵਾਈ ਅੱਡਾ), ਬਠਿੰਡਾ ਹਵਾਈ ਅੱਡਾ, ਪਠਾਨਕੋਟ ਏਅਰਪੋਰਟ, ਸਾਹਨੇਵਾਲ ਹਵਾਈ ਅੱਡਾ ਲੁਧਿਆਣਾ ਅਤੇ ਹੁਣ ਹਲਵਾਰਾ ਹਵਾਈ ਅੱਡਾ ਪੰਜਾਬ ਦਾ 7ਵਾਂ ਏਅਰਪੋਰਟ ਬਣ ਗਿਆ ਹੈ।

ਹਲਵਾਰਾ ਹਵਾਈ ਅੱਡੇ ਦਾ ਨਾਮ ਬਦਲਣ ਦੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਮ ਬਦਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਸ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਅਪੀਲ ਕੀਤੀ। CM ਮਾਨ ਨੇ ਕਿਹਾ ਕਿ ਹਲਵਾਰਾ ਪਹਿਲਾਂ ਸਿਰਫ ਇੱਕ ਹਵਾਈ ਸੈਨਾ ਸਟੇਸ਼ਨ ਸੀ, ਪਰ ਭਾਰਤੀ ਹਵਾਈ ਸੈਨਾ ਨੇ ਇਸ ਨੂੰ ਸਿਵਲ ਹਵਾਈ ਅੱਡੇ ਵਿੱਚ ਵਿਕਸਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਹਲਵਾਰਾ ਏਅਰਪੋਰਟ ਪਿੱਛੇ ਸਿਆਸੀ ਆਗੂਆਂ ਦਾ ਵੱਡਾ ਯੋਗਦਾਨ

ਹਲਵਾਰਾ ਏਅਰਪੋਰਟ ਬਣਾਉਣ ਪਿੱਛੇ ਪੰਜਾਬ ਦੇ ਸਿਆਸੀ ਆਗੂਆਂ ਦਾ ਵੱਡਾ ਯੋਗਦਾਨ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਲਵਾਰਾ ਹਵਾਈ ਅੱਡਾ ਬਣਾਉਣ ਲਈ ਬੀਜ ਬੀਜੀਆ। ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਜੋ ਕਿ ਥੋੜ੍ਹੇ ਸਮੇਂ ਦੇ ਲਈ ਹੀ ਪੰਜਾਬ ਦੇ ਮੁੱਖ ਮੰਤਰੀ ਬਣੇ। ਉਨ੍ਹਾਂ ਨੇ ਹਲਵਾਰਾ ਹਵਾਈ ਅੱਡੇ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਹਵਾਈ ਅੱਡੇ ਤੇ ਉਡਾਣ ਭਰਨ ਦੇ ਲਈ ਤਿਆਰ ਕਰਵਾਇਆ।

ਦੱਸ ਦਈਏ ਕਿ ਹਲਵਾਰਾ ਹਵਾਈ ਅੱਡੇ ਨੂੰ ਤਿਆਰ ਹੋਣ ਵਿੱਚ ਪੂਰੇ 7 ਸਾਲ ਲੱਗ ਗਏ। ਜਮੀਨ ਪ੍ਰਾਪਤੀ ਤੋਂ ਲੈ ਕੇ ਹਵਾਈ ਅੱਡੇ ਨੂੰ ਸ਼ੁਰੂ ਕਰਵਾਉਣ ਤੱਕ ਪ੍ਰਸਾਸ਼ਨ ਨੂੰ ਕਈ ਪ੍ਰੇਸ਼ਨੀਆਂ ਦਾ ਸਾਹਮਣਾ ਕਰਨਾ ਪਿਆ। ਪ੍ਰਸ਼ਾਸਨ ਨੇ ਵੱਖ-ਵੱਖ ਮੁੱਦਿਆਂ ‘ਤੇ ਇਸ ਸਮੱਸਿਆਵਾਂ ਦਾ ਹੱਲ ਕੀਤਾ ਅਤੇ ਹਵਾਈ ਅੱਡੇ ਦੀ ਸੰਪੂਰਨਤਾ ਨੂੰ ਯਕੀਤੀ ਬਣਾਇਆ।

ਲੁਧਿਆਣਾ ਦੇ ਹੀ ਸਾਹਨੇਵਾਲ ਹਵਾਈ ਅੱਡੇ ਤੋਂ ਫਲਾਈਟਾਂ ਨੂੰ ਉਡਾਣ ਭਰਨ ਵੇਲੇ ਪ੍ਰੇਸ਼ਾਨੀ ਹੁੰਦੀ ਹੈ। ਜਿਸ ਕਾਰਨ ਲੁਧਿਆਣਾ ਵਿੱਚ ਨਵਾਂ ਹਵਾਈ ਅੱਡਾ ਬਣਾਉਣ ਦੀ ਮੰਗ ਹੋਈ। ਜਲੰਧਰ ਦੇ ਆਦਮਪੁਰ ਵਿੱਚ ਹਵਾਈ ਅੱਡੇ ਦਾ ਕੰਮ ਪੂਰਾ ਹੋਣ ਤੋਂ ਬਾਅਦ ਲੁਧਿਆਣਾ ਦੇ ਕਾਰੋਬਾਰੀਆਂ ਨੇ ਹਵਾਈ ਅੱਡਾ ਬਣਾਉਣ ਦੀ ਮੰਗੀ ਕੀਤੀ। 2018 ਵਿੱਚ ਇਸ ਨੂੰ ਮਨਜ਼ੂਰੀ ਮਿਲੀ ਜੋ ਕਿ 2026 ਵਿੱਚ ਪੂਰਾ ਹੋਇਆ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇੱਕ ਮਰਚ ਤੋਂ ਲੁਧਿਆਣਾ ਤੋਂ ਦਿੱਲੀ ਦੇ ਵਿਚਕਾਰ ਉਡਾਣਾਂ ਸੁਰੂ ਹੋਣਗੀਆਂ। ਰੋਜ਼ਾਨਾ ਲੁਧਿਆਣਾ ਅਤੇ ਦਿੱਲੀ ਵਿਚਕਾਰ 2 ਉਡਾਣਾਂ ਚੱਲਣਗੀਆਂ। ਜਿਸ ਤੋਂ ਬਾਅਦ ਜਿਵੇਂ-ਜਿਵੇਂ ਡਿਮਾਂਡ ਵਧੇਗੀ ਉਸ ਤਰ੍ਹਾਂ ਹੋਰ ਸ਼ਹਿਰਾਂ ਵਿੱਚ ਵੀ ਫਲਾਇਟਾਂ ਸ਼ੁਰੂ ਹੋਣਗੀਆਂ।

ਏਅਰ ਇੰਡਿਆ ਨੇ ਉਡਾਣਾਂ ਸ਼ੁਰੂ ਕਰਨ ਲਈ ਲਿਖੀ ਚਿੱਠੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਅੱਜ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਏਅਰ ਇੰਡਿਆ ਵੱਲੋਂ ਜਲਦ ਹੀ ਲੁਧਿਆਣਾ ਤੋਂ ਦਿੱਲੀ ਸਣੇ ਹੋਰ ਸ਼ਹਿਰਾਂ ਲਈ ਵੀ ਫਲਾਇਟਾਂ ਸ਼ੁਰੂ ਕਰਨ ਦੇ ਲਈ ਪੱਤਰ ਲਿਖਿਆ ਜਾਵੇਗਾ। ਜਿਵੇਂ ਹੀ ਯਾਤਰੀਆਂ ਦੀ ਮੰਗ ਹੋਵਗੀ, ਉਸ ਹਿਸਾਬ ਦੇ ਨਾਲ ਬੈਂਗਲੁਰੂ, ਮੁੰਬਈ, ਕੋਲਕਾਤਾ ਸਣੇ ਸਾਰੇ ਵੱਡੇ ਉਦਯੋਗ ਨਾਲ ਜੁੜੇ ਸ਼ਹਿਰਾਂ ਦੇ ਲਈ ਉਡਣਾਂ ਸ਼ੁਰੂ ਹੋ ਜਾਣਗੀਆਂ। ਏਅਪਰੋਟ ਅਥਾਰਟੀ ਆਫ ਇੰਡਿਆ ਇਸ ਲਈ ਹੋਰ ਏਅਰਲਾਈਨਾਂ ਨਾਲ ਵੀ ਗੱਲਬਾਤ ਕਰ ਰਹੀ ਹੈ।

ਗਲਾਡਾ ਅਤੇ AAI ਦਾ ਸਾਂਝਾ ਉੱਦਮ ਹੈ ਹਵਾਈ ਅੱਡਾ

ਤੁਹਾਨੂੰ ਦੱਸ ਦਈਏ ਕਿ ਏਅਰਪੋਰਟ ਅਥਾਰਟੀ ਆਫ ਇੰਡਿਆ ਦੀ 51 ਫੀਸਦ ਹਿੱਸੇਦਾਰੀ ਅਤੇ ਪੰਜਾਬ ਸਰਕਾਰ ਦਾ 49 ਫੀਸਦ ਹਿੱਸਾ ਹੈ। ਏਅਰਪੋਰਟ ਅਥਾਰਟੀ ਆਫ ਇੰਡਿਆ ਦੀ 51 ਫਸੀਦ ਹਿੱਸੇਦਾਰੀ ਹੈ। ਪੰਜਾਬ ਸਰਕਾਰ ਵੱਲੋਂ ਇਹ ਕੰਮ ਗਲਾਡਾ ਨੇ ਕਰਵਾਇਆ ਹੈ। ਇਸ ਤਰ੍ਹਾਂ ਗਲਾਡਾ ਅਤੇ ਏਏਆਈ ਦਾ ਸਾਂਝਾ ਉੱਦਮ ਹੈ।

ਕੌਮਾਂਤਰੀ ਫਲਾਈਟਾਂ ਲਈ ਕਰਨਾ ਹੋਵੇਗਾ ਇੰਤਜ਼ਾਰ

ਲੁਧਿਆਣਾ ਕੌਮਾਂਤਰੀ ਹਵਾਈ ਅੱਡੇ ‘ਤੇ ਘਰੇਲੂ ਟਰਮਿਨਲ ਦਾ ਨਿਰਮਾਣ ਕੀਤਾ ਗਿਆ ਹੈ। ਜਲਦ ਹੀ ਏਅਰਪੋਰਟ ਅਥਾਰਟੀ ਆਫ ਇੰਡਿਆ ਇੰਟਰਨੈਸ਼ਨਲ ਟਰਮਿਨਲ ਬਿਲਡਿੰਗ ਦਾ ਨਿਰਮਾਣ ਕਰੇਗੀ। ਉਸ ਤੋਂ ਬਾਅਦ ਕੌਮਾਂਤਰੀ ਉਡਾਣਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,