AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ ਲਈ ਆਪਣੀ ਸਿਆਸੀ ਰਣਨੀਤੀ ਅਤੇ ਪਲਾਨਿੰਗ ਨੂੰ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ। ਪੰਜਾਬ ਦੌਰੇ ਦੌਰਾਨ ਆਪਣੇ ਭਾਸ਼ਣ ਵਿੱਚ ਪੀ.ਐਮ. ਮੋਦੀ ਨੇ ਸੂਬੇ ਦੀ ਸੱਤਾਧਾਰੀ ਆਮ ਅਦਮੀ ਪਾਰਟੀ, ਮੁੱਖ ਵਿਰੋਧੀ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਾਰਿਆਂ ਨੂੰ ਜੰਮ ਕੇ ਲਤਾੜਿਆ।

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ
tv9-punjabi
| Updated On: 17 Jul 2026 20:58 PM IST
Share

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ ਲਈ ਆਪਣੀ ਸਿਆਸੀ ਰਣਨੀਤੀ ਅਤੇ ਪਲਾਨਿੰਗ ਨੂੰ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ। ਪੰਜਾਬ ਦੌਰੇ ਦੌਰਾਨ ਆਪਣੇ ਭਾਸ਼ਣ ਵਿੱਚ ਪੀ.ਐਮ. ਮੋਦੀ ਨੇ ਸੂਬੇ ਦੀ ਸੱਤਾਧਾਰੀ ਆਮ ਅਦਮੀ ਪਾਰਟੀ, ਮੁੱਖ ਵਿਰੋਧੀ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਾਰਿਆਂ ਨੂੰ ਜੰਮ ਕੇ ਲਤਾੜਿਆ। ਉਨ੍ਹਾਂ ਨੇ ਆਪਣੇ ਸੰਬੋਧਨ ਰਾਹੀਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਕਿਸੇ ਵੀ ਪਾਰਟੀ ਨਾਲ ਗਠਜੋੜ ਕੀਤੇ ਬਿਨਾਂ, ਆਪਣੇ ਦਮ ‘ਤੇ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰੇਗੀ।

ਆਪਣੇ ਜਲੰਧਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਡੇਰਾ ਸਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਟ੍ਰੇਨ ਵਿੱਚ ਮੁਲਾਕਾਤ ਕੀਤੀ ਅਤੇ ਆਪਣੇ ਭਾਸ਼ਣ ਵਿੱਚ ਸਤਿਗੁਰੂ ਰਵਿਦਾਸ ਜੀ ਮਹਾਰਾਜ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਇਸ ਕਦਮ ਦੇ ਜ਼ਰੀਏ ਪੀ.ਐਮ. ਮੋਦੀ ਨੇ ਪੰਜਾਬ ਦੇ ਵੱਡੇ ਦਲਿਤ ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਦੀ ਵੱਡੀ ਕੋਸ਼ਿਸ਼ ਕੀਤੀ ਹੈ। ਦੂਜੇ ਪਾਸੇ, ਗੁਆਂਢੀ ਸੂਬੇ ਹਰਿਆਣਾ ਵਿੱਚ ਭਾਜਪਾ ਸਰਕਾਰ ਵੱਲੋਂ 24 ਫ਼ਸਲਾਂ ‘ਤੇ ਦਿੱਤੀ ਜਾ ਰਹੀ ਐਮ.ਐਸ.ਪੀ. (MSP) ਸਮੇਤ ਹੋਰ ਵਿਕਾਸ ਕਾਰਜਾਂ ਦਾ ਉਲੇਖ ਕਰਦਿਆਂ ਮੋਦੀ ਨੇ ਪੰਜਾਬ ਵਿੱਚ ‘ਡਬਲ ਇੰਜਣ ਸਰਕਾਰ’ ਦਾ ਨੈਰੇਟਿਵ ਸੈੱਟ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਸਿੱਖ ਮਿਊਜ਼ੀਅਮ ਬਣਾ ਕੇ ਸਿੱਖ ਪਰੰਪਰਾਵਾਂ ਨੂੰ ਸੰਭਾਲਣ ਅਤੇ ਸਨਮਾਨ ਦੇਣ ਦਾ ਇਤਿਹਾਸਕ ਕਾਰਜ ਕੀਤਾ ਹੈ।

ਇਸ ਦੌਰਾਨ ਸਭ ਤੋਂ ਵੱਧ ਖਿੱਚ ਦਾ ਕੇਂਦਰ ਪੀ.ਐਮ. ਮੋਦੀ ਦੀ ਪੱਗ ਰਹੀ। ਉਹ ਮੰਚ ‘ਤੇ ਹਰੇ ਰੰਗ ਦੀ ਪੱਗ ਸਜਾ ਕੇ ਆਏ, ਜਿਸ ਨੂੰ ਰਵਾਇਤੀ ਤੌਰ ‘ਤੇ ਕਿਸਾਨਾਂ ਦਾ ਟ੍ਰੇਡਮਾਰਕ ਮੰਨਿਆ ਜਾਂਦਾ ਹੈ। ਹਰੇ ਰੰਗ ਦੀ ਪੱਗ ਪਹਿਨ ਕੇ ਉਨ੍ਹਾਂ ਨੇ ਇਹ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਕਿ ਭਾਜਪਾ ਕਿਸਾਨਾਂ ਦੀ ਸੱਚੀ ਹਿਤੈਸ਼ੀ ਹੈ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਉਣ ‘ਤੇ ਕਿਸਾਨਾਂ ਨੂੰ ਉਨ੍ਹਾਂ ਦੇ ਸਾਰੇ ਹੱਕ ਦਿੱਤੇ ਜਾਣਗੇ। ਇਸ ਦੇ ਹੱਕ ਵਿੱਚ ਉਨ੍ਹਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਐਮ.ਐਸ.ਪੀ. ਦੀ ਉਦਾਹਰਣ ਵੀ ਪੇਸ਼ ਕੀਤੀ।

ਵਿਕਾਸ ਕਾਰਜਾਂ ਦੇ ਜ਼ਰੀਏ ਤਿੰਨਾਂ ਖੇਤਰ ਦੀਆਂ 54 ਵਿਧਾਨ ਸਭਾ ਸੀਟਾਂ ‘ਤੇ ਨਿਸ਼ਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਕੁੱਲ 15 ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਵਿੱਚ ਮਾਲਵਾ ਖੇਤਰ ਦੇ 7, ਦੋਆਬਾ ਦੇ 5 ਅਤੇ ਮਾਝਾ ਦੇ 3 ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਪੰਜਾਬ ਦੇ 12 ਤੋਂ ਵੱਧ ਪ੍ਰਮੁੱਖ ਜ਼ਿਲ੍ਹਿਆਂ ਦੀ ਆਰਥਿਕਤਾ ਅਤੇ ਆਵਾਜਾਈ ਵਿਵਸਥਾ ਨੂੰ ਇੱਕ ਨਵੀਂ ਰਫ਼ਤਾਰ ਮਿਲੇਗੀ। ਮੋਦੀ ਨੇ ਇਨ੍ਹਾਂ ਵਿਕਾਸ ਕਾਰਜਾਂ ਦੇ ਜ਼ਰੀਏ ਪੰਜਾਬ ਦੀਆਂ ਕਰੀਬ 54 ਵਿਧਾਨ ਸਭਾ ਸੀਟਾਂ ਨੂੰ ਸਿੱਧਾ ਟਾਰਗੇਟ ਕੀਤਾ ਹੈ, ਜਿਨ੍ਹਾਂ ਵਿੱਚ ਮਾਲਵਾ ਖੇਤਰ ਦੀਆਂ 23, ਦੋਆਬਾ ਦੀਆਂ 20 ਅਤੇ ਮਾਝਾ ਦੀਆਂ 11 ਸੀਟਾਂ ਸ਼ਾਮਲ ਹਨ।

ਮਾਲਵਾ ਖੇਤਰ ਦੇ ਲੁਧਿਆਣਾ, ਐਸ.ਏ.ਐਸ. ਨਗਰ, ਰੂਪਨਗਰ, ਪਟਿਆਲਾ, ਸ਼੍ਰੀ ਮੁਕਤਸਰ ਸਾਹਿਬ ਅਤੇ ਸੰਗਰੂਰ ਜ਼ਿਲ੍ਹਿਆਂ ਨੂੰ ਇਸ ਦਾ ਸਭ ਤੋਂ ਵੱਡਾ ਫ਼ਾਇਦਾ ਮਿਲਣ ਜਾ ਰਿਹਾ ਹੈ। ਇੱਥੇ ਸਾਊਦਰਨ ਲੁਧਿਆਣਾ ਬਾਈਪਾਸ, ਦਿੱਲੀ-ਕਟੜਾ ਐਕਸਪ੍ਰੈਸਵੇਅ ਅਤੇ ਆਈ.ਟੀ. ਸਿਟੀ-ਕੁਰਾਲੀ ਹਾਈਵੇਅ ਵਰਗੇ ਪ੍ਰੋਜੈਕਟ ਇਨ੍ਹਾਂ ਖੇਤਰਾਂ ਦੀ ਰੋਡ ਕਨੈਕਟੀਵਿਟੀ ਨੂੰ ਵਿਸ਼ਵ ਪੱਧਰੀ ਬਣਾਉਣਗੇ; ਜਦਕਿ ਮੁਕਤਸਰ, ਮੋਹਾਲੀ ਅਤੇ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ ਅਤੇ ਚੰਡੀਗੜ੍ਹ PGI ਦੇ ਨਵੇਂ ਸੈਂਟਰ ਵੀ ਇਸੇ ਬੈਲਟ ਦੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੇ।

ਉੱਥੇ ਹੀ ਦੋਆਬਾ ਖੇਤਰ ਦੇ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਨੂੰ ਭਾਰੀ ਨਿਵੇਸ਼ ਮਿਲਿਆ ਹੈ। ਇਸ ਦੇ ਤਹਿਤ ਜਲੰਧਰ ਕੈਂਟ ਅਤੇ ਫਗਵਾੜਾ ਸਟੇਸ਼ਨਾਂ ਦਾ ਕਾਇਆਕਲਪ ਕੀਤਾ ਜਾਵੇਗਾ, ਨੈਸ਼ਨਲ ਹਾਈਵੇਅਜ਼ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਦੌਲਤਪੁਰ ਚੌਂਕ-ਕਰਟੋਲੀ ਰੇਲ ਲਾਈਨ ਤੇ ਨਵੀਂ ਟ੍ਰੇਨ ਸ਼ੁਰੂ ਹੋਣ ਨਾਲ ਹੁਸ਼ਿਆਰਪੁਰ ਦੇ ਕੰਢੀ ਖੇਤਰ ਦੇ ਲੋਕਾਂ ਦੀ ਯਾਤਰਾ ਬੇਹੱਦ ਸੁਗਮ ਹੋ ਜਾਵੇਗੀ।

ਇਸ ਦੇ ਨਾਲ ਹੀ, ਮਾਝਾ ਖੇਤਰ ਦੇ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਨੂੰ ਵੀ ਸਿੱਧਾ ਲਾਭ ਮਿਲੇਗਾ। ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਲਈ ਸ਼ੁਰੂ ਹੋਈ ‘ਸੰਤ ਰਵਿਦਾਸ ਐਕਸਪ੍ਰੈਸ’ ਸ਼ਰਧਾਲੂਆਂ ਨੂੰ ਸਿੱਧੇ ਤੌਰ ‘ਤੇ ਜੋੜੇਗੀ। ਇਸ ਤੋਂ ਇਲਾਵਾ ਪਠਾਨਕੋਟ ਕੈਂਟ ਅਤੇ ਬਟਾਲਾ ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਨਾਲ ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਜਾਵੇਗੀ।

SC ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਵਿੱਚ ਜੁਟੇ ਮੋਦੀ

ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਕਰੀਬ 31 ਫ਼ੀਸਦੀ ਹੈ, ਜੋ ਕਿਸੇ ਵੀ ਪਾਰਟੀ ਦੀ ਹਾਰ-ਜਿੱਤ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪੀ.ਐਮ. ਮੋਦੀ ਪਹਿਲਾਂ ਵੀ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋ ਚੁੱਕੇ ਹਨ ਅਤੇ ਆਦਮਪੁਰ ਏਅਰਪੋਰਟ ਦਾ ਨਾਮ ਸਤਿਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖ ਚੁੱਕੇ ਹਨ। ਹੁਣ ਪੰਜਾਬ ਤੋਂ ਸਿੱਧੇ ਬਨਾਰਸ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨ ਦਾ ਨਾਮ ਵੀ ‘ਸੰਤ ਰਵਿਦਾਸ ਐਕਸਪ੍ਰੈਸ’ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਫਰਵਰੀ 2027 ਵਿੱਚ ਸੰਤ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਹੈ ਅਤੇ ਉਸੇ ਦੌਰਾਨ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਅਜਿਹੇ ਸਮੇਂ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬਨਾਰਸ ਜਾਣਗੇ।

ਪੰਜਾਬ ਦੀ ਰਾਜਨੀਤੀ ਵਿੱਚ ਡੇਰਿਆਂ ਦਾ ਬਹੁਤ ਡੂੰਘਾ ਪ੍ਰਭਾਵ ਹੈ ਅਤੇ ਪ੍ਰਧਾਨ ਮੰਤਰੀ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟ੍ਰੇਨ ਵਿੱਚ ਡੇਰਾ ਸਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਖ਼ਾਸ ਮੁਲਾਕਾਤ ਕੀਤੀ। ਨਰਿੰਦਰ ਮੋਦੀ ਨੇ ਇਸ ਮੁਲਾਕਾਤ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਦਲਿਤ ਸਮਾਜ ਨੂੰ ਆਪਣੇ ਨਾਲ ਜੋੜਨ ਦੀ ਵੱਡੀ ਸਿਆਸੀ ਕੋਸ਼ਿਸ਼ ਕੀਤੀ ਹੈ।

ਪਿਛਲੇ ਪੰਜ ਮਹੀਨਿਆਂ ਵਿੱਚ ਡੇਰਾ ਸਚਖੰਡ ਬੱਲਾਂ ਦੇ ਮੁਖੀ ਨਾਲ ਮੋਦੀ ਦੀ ਇਹ ਦੂਜੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਨਰਿੰਦਰ ਮੋਦੀ ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ। ਦੋਆਬਾ ਖੇਤਰ ਦੇ ਨਾਲ-ਨਾਲ ਇਨ੍ਹਾਂ ਦੋਵਾਂ ਡੇਰਿਆਂ ਦਾ ਪ੍ਰਭਾਵ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ਅਤੇ ਮਾਲਵਾ-ਮਾਝਾ ਖੇਤਰਾਂ ਵਿੱਚ ਵੀ ਵਿਆਪਕ ਰੂਪ ਵਿੱਚ ਫੈਲਿਆ ਹੋਇਆ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਇਨ੍ਹਾਂ ਵੱਖ-ਵੱਖ ਡੇਰਿਆਂ ਅਤੇ ਅਧਿਆਤਮਿਕ ਸ਼ਕਤੀਆਂ ਦੇ ਮਾਧਿਅਮ ਰਾਹੀਂ ਪੰਜਾਬ ਦੇ ਪੇਂਡੂ ਅਤੇ ਜ਼ਮੀਨੀ ਪੱਧਰ ‘ਤੇ ਆਪਣੀ ਪਕੜ ਮਜ਼ਬੂਤ ਕਰਨ ਦੀ ਪੂਰੀ ਕੋਸ਼ਿਸ਼ ਵਿੱਚ ਹੈ। ਮੋਦੀ ਨੇ ਇਸ ਰਾਹੀਂ ਪੰਜਾਬ ਦੇ 31 ਫ਼ੀਸਦੀ ਦਲਿਤ ਵੋਟ ਬੈਂਕ ਨੂੰ ਸਾਧਿਆ ਹੈ, ਜਿਸ ਦਾ ਸਿੱਧਾ ਅਸਰ ਦੋਆਬਾ ਖੇਤਰ ਦੀਆਂ 23 ਵਿੱਚੋਂ 14-15 ਸੀਟਾਂ ‘ਤੇ ਦੇਖਣ ਨੂੰ ਮਿਲ ਸਕਦਾ ਹੈ।

ਹਰੀ ਪੱਗ ਪਹਿਨ ਕੇ ਦਿੱਤਾ ਕਿਸਾਨ ਹਿਤੈਸ਼ੀ ਹੋਣ ਦਾ ਸੰਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਵਿਸ਼ੇਸ਼ ਤੌਰ ‘ਤੇ ਹਰੇ ਰੰਗ ਦੀ ਪੱਗ ਧਾਰਨ ਕੀਤੀ ਹੋਈ ਸੀ। ਮੰਚ ਤੋਂ ਇਸ ਰਵਾਇਤੀ ਰੰਗ ਦੀ ਦਸਤਾਰ ਵਿੱਚ ਨਜ਼ਰ ਆ ਕੇ ਉਨ੍ਹਾਂ ਨੇ ਸਿੱਧੇ ਤੌਰ ‘ਤੇ ਖੁਦ ਨੂੰ ਇੱਕ ਵੱਡਾ ਕਿਸਾਨ ਹਿਤੈਸ਼ੀ ਦਿਖਾਉਣ ਦਾ ਮਜ਼ਬੂਤ ਸੰਦੇਸ਼ ਦਿੱਤਾ। ਕਿਉਂਕਿ ਹਰਾ ਰੰਗ ਪੰਜਾਬ ਦੀ ਖੇਤੀ, ਫ਼ਸਲਾਂ ਅਤੇ ਦੇਸ਼ ਦੇ ਅੰਨਦਾਤਾ ਦੀ ਪਛਾਣ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਇਸ ਲਈ ਪੀ.ਐਮ. ਮੋਦੀ ਦਾ ਇਹ ਰੂਪ ਪਿਛਲੇ ਕੁਝ ਸਾਲਾਂ ਦੀ ਸਿਆਸੀ ਤਲਖ਼ੀ ਅਤੇ ਖੇਤੀ ਅੰਦੋਲਨਾਂ ਦੇ ਗਤੀਰੋਧ ਨੂੰ ਭੁਲਾ ਕੇ ਪੇਂਡੂ ਵੋਟਰਾਂ ਨਾਲ ਸਿੱਧਾ ਭਾਵਨਾਤਮਕ ਸਬੰਧ ਬਣਾਉਣ ਦੀ ਇੱਕ ਵੱਡੀ ਅਤੇ ਗੰਭੀਰ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

‘ਆਪ’, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਆਦਮੀ ਪਾਰਟੀ ‘ਤੇ ਗੰਭੀਰ ਦੋਸ਼ ਲਗਾਏ ਅਤੇ ਇਹ ਨੈਰੇਟਿਵ ਸੈੱਟ ਕਰਨ ਦੀ ਕੋਸ਼ਿਸ਼ ਕੀਤੀ ਕਿ ਪੰਜਾਬ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਨੂੰ ਰੋਕਣ ਲਈ ਮੌਜੂਦਾ ਸਰਕਾਰ ਕੁਝ ਨਹੀਂ ਕਰ ਸਕੀ। ਇੰਨਾ ਹੀ ਨਹੀਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਦਿੱਲੀ ਵਿੱਚ ਇਨ੍ਹਾਂ (ਆਪ) ਦੇ ਆਗੂ ਨੂੰ ਆਈ.ਬੀ. (IB) ਅਧਿਕਾਰੀ ਦੇ ਕਤਲ ਦਾ ਦੋਸ਼ੀ ਪਾਇਆ ਗਿਆ ਅਤੇ ਅਦਾਲਤ ਨੇ ਸਜ਼ਾ ਸੁਣਾਈ, ਪਰ ਇਨ੍ਹਾਂ ਦੇ ਆਗੂ ਹੁਣ ਅਦਾਲਤ ‘ਤੇ ਹੀ ਸਵਾਲ ਖੜ੍ਹੇ ਕਰਨ ਲੱਗ ਪਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਅਜਿਹਾ ਹੀ ਗੁਜਰਾਤ ਵਿੱਚ ਹੋਇਆ, ਜਿੱਥੇ ਇਨ੍ਹਾਂ ਦੇ ਐਮ.ਐਲ.ਏ. (MLA) ਨੂੰ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਸ ਲਈ ਇਨ੍ਹਾਂ ਦਾ ਕਿਰਦਾਰ ਹੀ ਅਜਿਹਾ ਹੈ। ਕਾਂਗਰਸ ‘ਤੇ ਤੰਜ਼ ਕੱਸਦਿਆਂ ਪੀ.ਐਮ. ਮੋਦੀ ਨੇ ਕਿਹਾ ਕਿ ਉੱਥੇ ਸਿਰਫ਼ ਕੁਰਸੀ ਲਈ ਆਪਸੀ ਲੜਾਈ ਚੱਲ ਰਹੀ ਹੈ, ਅਤੇ ਸ਼੍ਰੋਮਣੀ ਅਕਾਲੀ ਦਲ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਕੋਈ ਚਿੰਤਾ ਨਹੀਂ ਹੈ। ਮੋਦੀ ਨੇ ਪੰਜਾਬੀਆਂ ਨੂੰ ਇਹ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ ਕਿ ਹੁਣ ਸੂਬੇ ਦੇ ਵਿਕਾਸ ਅਤੇ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਭਾਜਪਾ ਹੀ ਉਨ੍ਹਾਂ ਕੋਲ ਇੱਕਮਾਤਰ ਮਜ਼ਬੂਤ ਬਦਲ ਹੈ।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...