AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪ੍ਰਕਾਸ਼ ਪੁਰਬ ‘ਤੇ PM ਮੋਦੀ ਦਾ ਵਧਾਈ ਸੰਦੇਸ਼, ਕਿਹਾ-ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਦਾ ਕਰ ਰਹੀਆਂ ਮਾਰਗਦਰਸ਼ਨ

ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦੀ ਭਾਵਨਾ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਾਮਨਾ ਕੀਤੀ ਕਿ ਗੁਰੂ ਸਾਹਿਬ ਦਾ ਸੰਦੇਸ਼ ਹਮੇਸ਼ਾ ਮਨੁੱਖਤਾ ਨੂੰ ਸਹੀ ਰਸਤਾ ਦਿਖਾਉਂਦਾ ਰਹੇ।

ਪ੍ਰਕਾਸ਼ ਪੁਰਬ 'ਤੇ PM ਮੋਦੀ ਦਾ ਵਧਾਈ ਸੰਦੇਸ਼, ਕਿਹਾ-ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਦਾ ਕਰ ਰਹੀਆਂ ਮਾਰਗਦਰਸ਼ਨ
ਪ੍ਰਧਾਨ ਮੰਤਰੀ ਨਰੇਂਦਰ ਮੋਦੀ (Image Credit source: TV9)
tv9-punjabi
| Updated On: 24 Nov 2026 11:05 AM IST
Share

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼-ਵਿਦੇਸ਼ ‘ਚ ਵੱਸਦੀ ਸੰਗਤ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸੰਦੇਸ਼ ਸਾਂਝਾ ਕਰਦਿਆਂ ਗੁਰੂ ਸਾਹਿਬ ਦੀਆਂ ਸਦੀਵੀ ਸਿੱਖਿਆਵਾਂ ਨੂੰ ਯਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਅੱਜ ਵੀ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ‘ਚ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦੀ ਭਾਵਨਾ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਾਮਨਾ ਕੀਤੀ ਕਿ ਗੁਰੂ ਸਾਹਿਬ ਦਾ ਸੰਦੇਸ਼ ਹਮੇਸ਼ਾ ਮਨੁੱਖਤਾ ਨੂੰ ਸਹੀ ਰਸਤਾ ਦਿਖਾਉਂਦਾ ਰਹੇ।

ਦਿੱਲੀ ‘ਚ ‘ਸ਼ਬਦ ਕੀਰਤਨ’ ਸਮਾਗਮटਚ ਸ਼ਾਮਲ ਹੋਏ ਪੀਐਮ ਮੋਦੀ

ਇਸ ਤੋਂ ਪਹਿਲਾਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਕਰਵਾਏ ਗਏ ‘ਸ਼ਬਦ ਕੀਰਤਨ’ ਸਮਾਗਮ ‘ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸ਼ਬਦ ਕੀਰਤਨ ‘ਚ ਸ਼ਾਮਲ ਹੋਣਾ ਉਨ੍ਹਾਂ ਲਈ ਬੇਹੱਦ ਆਨੰਦਮਈ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮਾਹੌਲ ‘ਚ ਉਹ ਗੁਰੂ ਨਾਨਕ ਦੇਵ ਜੀ ਦੇ ਚਰਨਾਂ ‘ਚ ਸ਼ਰਧਾ ਸਹਿਤ ਨਤਮਸਤਕ ਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਵੀ ਕੀਤਾ ਯਾਦ

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਾਲ ਦਾ ਪ੍ਰਕਾਸ਼ ਪੁਰਬ ਇੱਕ ਹੋਰ ਪਵਿੱਤਰ ਮੌਕੇ ਨਾਲ ਵੀ ਜੁੜਿਆ ਹੋਇਆ ਹੈ। ਇਸ ਮੌਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਵੀ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਇਸੇ ਧਰਤੀ ‘ਤੇ ਗੁਰੂ ਸਾਹਿਬ ਨੇ ਦੇਸ਼ ਦੀ ਪਛਾਣ, ਆਸਥਾ, ਵਿਸ਼ਵਾਸ ਤੇ ਕਦਰਾਂ-ਕੀਮਤਾਂ ਦੀ ਰੱਖਿਆ ਲਈ ਆਪਣਾ ਮਹਾਨ ਬਲਿਦਾਨ ਦਿੱਤਾ ਸੀ। ਭਾਵੇਂ ਇਸ ਇਤਿਹਾਸਕ ਘਟਨਾ ਨੂੰ 350 ਸਾਲ ਬੀਤ ਚੁੱਕੇ ਹਨ, ਪਰ ਉਨ੍ਹਾਂ ਦੀ ਸ਼ਹਾਦਤ ਤੋਂ ਮਿਲਣ ਵਾਲੀ ਪ੍ਰੇਰਣਾ ਅੱਜ ਵੀ ਭਾਰਤ ਦੀ ਧਰਤੀ ਦੇ ਕਣ-ਕਣ ‘ਚ ਵਸੀ ਹੋਈ ਹੈ। ਦੇਸ਼ ਹਮੇਸ਼ਾ ਉਨ੍ਹਾਂ ਦੀ ਕੁਰਬਾਨੀ ਦਾ ਰਿਣੀ ਰਹੇਗਾ।

ਗੁਰਬਾਣੀ ਕੀਰਤਨ ਸਿਰਫ਼ ਸੰਗੀਤ ਨਹੀਂ, ਸਗੋਂ ਅਧਿਆਤਮਿਕ ਸਾਧਨਾ

ਗੁਰੂਬਾਣੀ ਤੇ ਕੀਰਤਨ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰਬਾਣੀ ਦਾ ਹਰ ਸ਼ਬਦ ਤੇ ਕੀਰਤਨ ਦੀ ਹਰ ਧੁਨ ਸਿਰਫ਼ ਸੰਗੀਤ ਨਹੀਂ, ਸਗੋਂ ਇੱਕ ਅਧਿਆਤਮਿਕ ਸਾਧਨਾ ਹੈ। ਇਹ ਮਨੁੱਖ ਨੂੰ ਗਿਆਨ ਦੇ ਸਾਗਰ ਵਿੱਚ ਡੁਬਕੀ ਲਗਾਉਣ ਦਾ ਅਹਿਸਾਸ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਅਜਿਹੇ ਧਾਰਮਿਕ ਸਮਾਗਮਾਂ ‘ਚ ਸ਼ਾਮਲ ਹੋਣ ਦਾ ਸੱਦਾ ਮਿਲਦਾ ਹੈ ਤਾਂ ਉਹ ਸੰਗਤ ਤੇ ਕੀਰਤਨ ਦੇ ਵਿਚਕਾਰ ਹਾਜ਼ਰੀ ਲਗਵਾਉਣ ਨੂੰ ਆਪਣਾ ਸੁਭਾਗ ਸਮਝਦੇ ਹਨ। ਇਸ ਸਮਾਗਮ ‘ਚ ਤਰਨਜੀਤ ਸਿੰਘ ਸੰਧੂ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਮੌਜੂਦ ਸਨ।

Follow Us
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...