ਪ੍ਰਧਾਨ ਮੰਤਰੀ ਮੋਦੀ 9 ਸਤੰਬਰ ਨੂੰ ਆਉਣਗੇ ਪੰਜਾਬ, ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
PM Modi Punjab Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਯਾਨੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾਣਗੇ। ਹੁਣ ਤੱਕ ਪੰਜਾਬ ਦੇ ਲਗਭਗ 2 ਹਜ਼ਾਰ ਪਿੰਡ ਪਾਣੀ ਵਿੱਚ ਡੁੱਬ ਚੁੱਕੇ ਹਨ ਅਤੇ 1 ਲੱਖ 74 ਹਜ਼ਾਰ ਹੈਕਟੇਅਰ ਲੱਗੀ ਫਸਲ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਈ ਹੈ। ਕੀ ਪੀਐਮ ਮੋਦੀ ਇਸ ਫੈਰੀ ਦੌਰਾਨ ਪੰਜਾਬ ਲਈ ਵੱਡਾ ਐਲਾਨ ਕਰ ਸਕਦੇ ਹਨ।
PM Modi Visit Punjab: ਦੇਸ਼ ਦੇ ਕਈ ਸੂਬੇ ਵਿੱਚ ਇਸ ਭਾਰੀ ਮੀਂਹ ਕਾਰਨ ਹਾਲਾਤ ਬਿਗੜ ਗਏ ਹਨ। ਖਾਸ ਕਰਕੇ ਪੰਜਾਬ ਵਿੱਚ ਹਾਲਾਤ ਬਹੁਤ ਖ਼ਰਾਬ ਹਨ। ਪੰਜਾਬ ਦੇ 23 ਜਿਲ੍ਹੇ ਇਸ ਵੇਲੇ ਹੜ੍ਹਾਂ ਦੀ ਕਹਿਰ ਕਾਰਨ ਪਾਣੀ ਵਿੱਚ ਡੁੱਬੇ ਹੋਏ ਹਨ। ਹੁਣ ਤੱਕ ਸੂਬੇ ਵਿੱਚ ਹੜ੍ਹਾਂ ਕਾਰਨ 46 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਇਸ ਤੋਂ ਇਲਾਵਾ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ ਅਤੇ ਲਗਭਗ 2 ਹਜ਼ਾਰ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਦੱਸ ਦਈਏ ਕਿ ਪੰਜਾਬ ਵਿੱਚ ਕਿਸਾਨਾਂ ਦੀ 1 ਲੱਖ 74 ਹਜ਼ਾਰ ਹੈਕਟੇਅਰ ਲੱਗੀ ਫਸਲ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।
Prime Minister Shri Narendra Modi is deeply concerned about the flood situation in Punjab and is closely monitoring it. He is visiting Punjab on September 9 to personally assess the local conditions and understand the ground realities to provide maximum assistance to the people
— Sunil Jakhar (@sunilkjakhar) September 7, 2025
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ 9 ਸਤੰਬਰ ਨੂੰ ਦੌਰਾ ਕਰਨਗੇ। ਉਹ ਗੁਰਦਾਸਪੁਰ ਪਹੁੰਚ ਕੇ ਹਾਲਾਤ ਦੇਖਣਗੇ। ਉਮੀਦ ਜਤਾਈ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਦੌਰੇ ਦੌਰਾਨ ਪੰਜਾਬ ਲਈ ਕਿਸੇ ਵੱਡੇ ਪੈਕੇਜ ਐਲਾਨ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪੀੜਤਾਂ ਲਈ ਆਰਥਿਕ ਪੈਕੇਜ ਜਾਂ ਮੁਆਵਜ਼ੇ ਦਾ ਐਲਾਨ ਵੀ ਕਰ ਸਕਦੇ ਹਨ। ਦੱਸ ਦਈਏ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਨੇ ਸੀਐਮ ਭਗਵੰਤ ਸਿੰਘ ਮਾਨ ਨਾਲ ਪੰਜਾਬ ਦੇ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਫੋਨ ‘ਤੇ ਗੱਲਬਾਤ ਵੀ ਕੀਤੀ ਸੀ।
ਹੜ੍ਹ ਦੀ ਲਪੇਟ ‘ਚ 2 ਹਜ਼ਾਰ ਪਿੰਡ, ਲੱਖਾਂ ਹੈਕਟੇਅਰ ਫਸਲ ਖਰਾਬ
26 ਅਗਸਤ ਤੋਂ ਪੰਜਾਬ ਹੜ੍ਹਾਂ ਦੀ ਮਾਰ ਝੇਲ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਮੀਂਹ ਕਾਰਨ ਸੂਬੇ ਦੇ 2 ਹਜ਼ਾਰ ਤੋਂ ਵੱਧ ਪਿੰਡ ਪੂਰੀ ਤਰ੍ਹਾਂ ਡੁੱਬ ਗਏ ਹਨ। ਪਿੰਡਾਂ ਦੇ ਲੋਕਾਂ ਨੂੰ ਦੂਜੀ ਥਾਂ ‘ਤੇ ਸ਼ਿਫਟ ਕਰ ਦਿੱਤਾ ਗਿਆ ਹੈ। ਹੜ੍ਹਾਂ ਕਾਰਨ ਸੂਬੇ ਭਰ ਵਿੱਚ 2 ਲੱਖ ਹੈਕਟੇਅਰ ਤੋਂ ਵੱਧ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੂਬੇ ਨੂੰ ਹੁਣ ਤੱਕ 10 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ

ਉੱਧਰ ਸੁਰੱਖਿਆ ਜਵਾਨ ਵੀ ਦੇਵਦੂਤ ਬਣ ਕੇ ਪਾਣੀ ਵਿੱਚ ਫਸੇ ਲੋਕਾਂ ਦਾ ਰੈਸਕਿਊ ਕਰ ਰਹੇ ਹਨ। ਘਰਾਂ ਦੀਆਂ ਛੱਤਾਂ ਤੇ ਫਸੇ ਬੱਚਿਆਂ ਅਤੇ ਬੁਜੁਰਗਾਂ ਨੂੰ ਹੈਲੀਕਾਪਟਰਾਂ ਰਾਹੀਂ ਰੈਸਕਿਊ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਮੋਦੀ ਕਰ ਸਕਦੇ ਹਨ ਪੈਕੇਜ ਦਾ ਐਲਾਨ
ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਕਰ ਚੁੱਕੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਫੰਡ ਦੀ ਮੰਗ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਇਸ ਫੇਰੀ ਦੌਰਾਨ ਉਨ੍ਹਾਂ ਵੱਲੋਂ ਪੈਕੇਜ ਦਾ ਐਲਾਨ ਕੀਤਾ ਜਾ ਸਕਦਾ ਹੈ।
ਪੰਜਾਬ ਦੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਫੌਜ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲਗਾਤਾਰ ਲੱਗੀ ਹੋਈ ਹੈ। ਪੌਲੀਵੁੱਡ ਤੋਂ ਕੇ ਬਾਲੀਵੁੱਡ ਦੇ ਕਈ ਅਦਾਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਦਲਜੀਤ ਸਿੰਘ ਨੇ 10 ਪਿੰਡਾਂ ਨੂੰ ਗੋਦ ਲਿਆ ਅਤੇ ਐਮੀ ਵਿਰਕ ਵਰਗੇ ਸਟਾਰ ਨੇ 200 ਘਰਾਂ ਦੀ ਜ਼ਿੰਮੇਵਾਰੀ ਲਈ ਹੈ।


