ਰਵੀਦਾਸ ਜੈਯੰਤੀ ਮੌਕੇ PM ਮੋਦੀ ਆਉਣਗੇ ਪੰਜਾਬ, ਜਲੰਧਰ ਦੇ ਡੇਰਾ ਬੱਲਾਂ ‘ਚ ਹੋਣਗੇ ਨਤਮਸਤਕ
PM Modi Punjab Visit: ਗੁਰੂ ਰਵਿਦਾਸ ਮਹਾਰਾਜ ਜੀ ਦੀ 649ਵੀਂ ਜੈਅੰਤੀ ਦੇ ਮੌਕੇ ਪ੍ਰਧਾਨ ਨਰਿੰਦਰ ਮੋਦੀ 1 ਫਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਫੇਰੀ ਦੌਰਾਨ ਉਹ ਜਲੰਧਰ ਸਥਿਤ ਡੇਰਾ ਸੱਚਖੰਡ ਬਲਾਂ ਵਿੱਚ ਨਤਮਸਤਕ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਸ਼ਾਮ ਕਰੀਬ 4 ਵਜੇ ਜਲੰਧਰ ਪਹੁੰਚਣਗੇ।
ਰਵੀਦਾਸ ਜੈਯੰਤੀ ਮੌਕੇ PM ਆਉਣਗੇ ਪੰਜਾਬ (ਪੁਰਾਣੀ ਤਸਵੀਰ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਪੰਜਾਬ ਦੇ ਦੌਰੇ ਤੇ ਆ ਰਹੇ ਹਨ। ਉਹ 1 ਫਰਵਰੀ ਨੂੰ ਜਲੰਧਰ ਪਹੁੰਚਣਗੇ, ਜਿੱਥੇ ਉਹ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ। ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦੌਰੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ 1 ਫਰਵਰੀ ਨੂੰ ਸ਼ਾਮ 4 ਵਜੇ ਪੰਜਾਬ ਪਹੁੰਚਣਗੇ। ਦੱਸ ਦੇਈਏ ਕਿ 25 ਜਨਵਰੀ ਨੂੰ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਪੁਰਸਕਾਰ ਲਈ ਚੁਣਿਆ ਗਿਆ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਇਹ ਦੌਰਾ ਹੋ ਰਿਹਾ ਹੈ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਵਾਲੇ ਦਿਨ ਹੀ ਬਜਟ ਸੈਸ਼ਨ ਵੀ ਹੈ। ਪ੍ਰਧਾਨ ਮੰਤਰੀ ਸੈਸ਼ਨ ਤੋਂ ਬਾਅਦ ਸ਼ਾਮ 4 ਵਜੇ ਦੇ ਕਰੀਬ ਡੇਰਾ ਬੱਲਾਂ ਪਹੁੰਚਣਗੇ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਦੇਸ਼ ਲਈ ਵੱਡਾ ਦਿਨ ਹੈ, ਪਰ ਉਹ ਮੱਥਾ ਟੇਕਣ ਲਈ ਜਲੰਧਰ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਸਾਹਿਬ ਦੇ ਨਿਵਾਸ ਸਥਾਨ ‘ਤੇ ਸਾਲ ਭਰ ਸਮਾਗਮ ਹੋਣੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦੌਰੇ ਨੂੰ ਰਾਜਨੀਤੀ ਨਾਲ ਨਹੀਂ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ।
ਡੇਰਾ ਸੱਚਖੰਡ ਬਲਾਂ ਵਿੱਚ ਨਤਮਸਤਕ ਹੋਣਗੇ PM ਮੋਦੀ
1 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ 649ਵੀਂ ਜੈਅੰਤੀ ਦੇ ਮੌਕੇ ਪ੍ਰਧਾਨ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰਨਗੇ। ਇਸ ਫੇਰੀ ਦੌਰਾਨ ਸਭ ਤੋਂ ਪਹਿਲਾਂ ਉਹ ਜਲੰਧਰ ਸਥਿਤ ਡੇਰਾ ਸੱਚਖੰਡ ਬਲਾਂ ਵਿੱਚ ਨਤਮਸਤਕ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਸ਼ਾਮ ਕਰੀਬ 4 ਵਜੇ ਜਲੰਧਰ ਪਹੁੰਚਣਗੇ।
ਪ੍ਰਧਾਨ ਮੰਤਰੀ ਦਾ ਇਹ ਦੌਰਾ ਗੁਰੂ ਰਵਿਦਾਸ ਮਹਾਰਾਜ ਦੀ 649ਵੀਂ ਜੈਅੰਤੀ ਦੇ ਸ਼ੁਭ ਮੌਕੇ ਨੂੰ ਸਮਰਪਿਤ ਹੋਵੇਗਾ। ਪ੍ਰਸ਼ਾਸਨ ਅਤੇ ਡੇਰਾ ਪ੍ਰਬੰਧਨ ਵੱਲੋਂ ਇਸ ਸਮਾਗਮ ਦੀਆਂ ਤਿਆਰੀਆਂ ਜਲਦ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਸ਼ਰਧਾਲੂਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਲਈ ਕਾਫ਼ੀ ਉਤਸ਼ਾਹ ਦਿਖਾਈ ਦੇ ਰਿਹਾ ਹੈ।
ਡੇਰਾ ਸੱਚਖੰਡ ਬਲਾਂ ਬਾਰੇ ਜਾਣੋ
ਡੇਰਾ ਸੱਚਖੰਡ ਬੱਲਾਂ ਪੰਜਾਬ ਦੇ ਦੁਆਬਾ ਖੇਤਰ ਦੇ ਵੱਡੇ ਧਾਰਮਿਕ ਡੇਰਿਆਂ ਵਿੱਚੋਂ ਇੱਕ ਹੈ। ਇਹ ਡੇਰਾ ਜਲੰਧਰ ਸ਼ਹਿਰ ਤੋਂ ਕਰੀਬ 13 ਕਿਲੋਮੀਟਰ ਦੂਰ ਪਿੰਡ ਬੱਲਾਂ ਵਿੱਚ ਨਹਿਰ ਦੇ ਕੰਢੇ ਬਣਿਆ ਹੋਇਆ ਹੈ। ਇਸ ਡੇਰੇ ਵਿੱਚ ਦਲਿਤ ਸਮਾਜ ਤੇ ਖ਼ਾਸ ਕਰਕੇ ਰਵਿਦਾਸੀਆ ਭਾਈਚਾਰੇ ਨਾਲ ਸਬੰਧਤ ਵੱਡੀ ਗਿਣਤੀ ਲੋਕ ਧਾਰਮਿਕ ਆਸਥਾ ਰੱਖਦੇ ਹਨ। ਇਸ ਦੇ ਨਾਲ ਨਾਲ ਵੱਡੇ ਸਿਆਸੀ ਆਗੂ ਖਾਸਕਰ ਚੋਣਾਂ ਦੇ ਨੇੜੇ ਜਿਵੇਂ ਡੇਰੇ ਵਿੱਚ ਪਹੁੰਚਦੇ ਹਨ। ਉਸ ਤੋਂ ਇਸ ਦੀ ਸਮਾਜਿਕ ਤੇ ਸਿਆਸਤ ਪੱਖ਼ੋਂ ਵੀ ਅਹਿਮਤੀਅਤ ਸਮਝ ਆਉਂਦੀ ਹੈ।
ਇਹ ਵੀ ਪੜ੍ਹੋ
ਡੇਰੇ ਦਾ ਵੋਟਰਾਂ ਤੇ ਪ੍ਰਭਾਵ
ਸਿਆਸੀ ਮਾਹਰ ਮੁਤਾਬਕ, ਡੇਰਾ ਬੱਲਾ ਵਾਲਿਆਂ ਨੇ ਕਦੇਂ ਵੀ ਕਿਸੇ ਖ਼ਾਸ ਪਾਰਟੀ ਨੂੰ ਵੋਟਾਂ ਪਾਉਣ ਲਈ ਨਹੀਂ ਕਿਹਾ। ਸਾਰੀਆਂ ਸਿਆਸੀ ਪਾਰਟੀਆਂ ਡੇਰੇ ਜਰੂਰ ਜਾਂਦੀਆਂ ਹਨ ਤੇ ਉਥੇ ਜਾ ਕੇ ਨਤਮਸਤਕ ਹੁੰਦੀਆਂ ਹਨ। ਪਰ ਇਸ ਦਾ ਕਾਰਨ ਕੁਝ ਹੋਰ ਹੈ। ਕਿਉਂਕਿ ਡੇਰਾ ਬੱਲਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਉਂਦੇ ਹਨ ਇਸੇ ਕਰਕੇ ਸਿਆਸੀ ਪਾਰਟੀਆਂ ਦੇ ਆਗੂ ਇੱਥੇ ਆਉਣ ਨੂੰ ਤਰਜੀਹ ਦਿੰਦੇ ਹਨ। ਦੱਸ ਦਈਏ ਕਿ ਪੰਜਾਬ ਵਿੱਚ ਦਲਿਤਾਂ ਦੀ ਵੱਸੋਂ 32 ਫ਼ੀਸਦੀ ਹੈ। ਡੇਰਾ ਬੱਲਾਂ ਵਿੱਚ ਆਉਣ ਵਾਲੀ ਵੱਡੀ ਗਿਣਤੀ ਰਵੀਦਾਸੀਆਂ ਤੇ ਆਦਿ-ਧਰਮੀ ਲੋਕਾਂ ਨਾਲ ਸਬੰਧ ਰੱਖਦੀ ਹੈ।
