27 ਜੁਲਾਈ ਨੂੰ ਹਲਵਾਰਾ ਏਅਰਪੋਰਟ ਤੋਂ ਫਲਾਈਟਸ ਹੋਣਗੀਆਂ ਸ਼ੁਰੂ, PM ਮੋਦੀ ਕਰਨਗੇ ਉਦਘਾਟਨ
Ludhiana Halwara Airport: ਹਲਵਾਰਾ ਹਵਾਈ ਅੱਡਾ ਖੁੱਲ੍ਹਣ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਰਾਹਤ ਮਿਲੇਗੀ। ਇਸ ਵੇਲੇ ਲੋਕਾਂ ਨੂੰ ਅੰਤਰਰਾਸ਼ਟਰੀ ਜਾਂ ਰਾਸ਼ਟਰੀ ਉਡਾਣਾਂ ਲੈਣ ਲਈ ਇੱਕ ਹੋਰ ਵਿਕਲਪ ਵਜੋਂ ਚੰਡੀਗੜ੍ਹ, ਅੰਮ੍ਰਿਤਸਰ ਜਾਂ ਦਿੱਲੀ ਜਾਣਾ ਪੈਂਦਾ ਹੈ। ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਲੁਧਿਆਣਾ ਦੇ ਕਾਰੋਬਾਰੀਆਂ ਦੇ ਕਾਰੋਬਾਰ ਨੂੰ ਵੀ ਵੱਡਾ ਫਾਇਦਾ ਹੋਵੇਗਾ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ 27 ਜੁਲਾਈ ਨੂੰ ਹਲਵਾਰਾ ਏਅਰਪੋਰਟ ਦਾ ਉਦਘਾਟਨ ਕਰਣਗੇ। ਇਹ ਜਾਣਕਾਰੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦਿੱਤੀ ਹੈ। ਇਸ ਏਅਰਪੋਰਟ ਤੋਂ ਪਹਿਲੀ ਉਡਾਣ ਦਿੱਲੀ ਲਈ ਸ਼ੁਰੂ ਕੀਤੀ ਜਾਵੇਗਾ। ਸ਼ੁਰੂਆਤ ‘ਚ ਹਫ਼ਤੇ ਦੌਰਾਨ 2 ਫਲਾਈਟਾਂ ਅਪ ਐਂਡ ਡਾਉਣ ਲਈ ਸ਼ੁਰੂ ਹੋਣਗੀਆਂ।
ਇਸ ਪ੍ਰੋਜੈਕਟ ਦਾ ਐਲਾਨ ਸਾਲ 2020 ਵਿੱਚ ਕੀਤਾ ਗਿਆ ਸੀ, ਜਿਸ ਨੂੰ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਨਵੰਬਰ 2021 ਵਿੱਚ ਮਨਜ਼ੂਰੀ ਦੇ ਦਿੱਤੀ ਸੀ, ਦਸੰਬਰ 2021 ਵਿੱਚ ਟੈਂਡਰ ਜਾਰੀ ਕੀਤੇ ਗਏ ਸਨ। ਮਈ 2022 ਵਿੱਚ ਕੰਮ ਬੰਦ ਹੋ ਗਿਆ। ਫਿਰ ਨਵੰਬਰ 2022 ਵਿੱਚ ਕੰਮ ਸ਼ੁਰੂ ਹੋਇਆ। ਸਮਾਂ ਸੀਮਾ 31 ਮਾਰਚ 2023 ਹੋ ਗਈ। ਇਸ ਤੋਂ ਬਾਅਦ, ਹਵਾਈ ਸੈਨਾ ਤੋਂ ਕੁਝ ਪ੍ਰਵਾਨਗੀਆਂ ਲੰਬਿਤ ਹੋਣ ਕਾਰਨ, ਮਾਮਲਾ ਵਧਾਇਆ ਗਿਆ ਅਤੇ ਫਿਰ ਫਰਵਰੀ 2024, ਫਿਰ 31 ਮਾਰਚ ਅਤੇ ਉਸ ਤੋਂ ਬਾਅਦ ਸਮਾਂ ਸੀਮਾ 15 ਮਈ ਹੋ ਗਈ ਹੈ।ਹੁਣ ਇਸ ਦਾ ਉਦਘਾਟਨ ਹੋਣ ਜਾ ਰਿਹਾ ਹੈ।
ਮਾਲਵਾ ਖੇਤਰ ਨੂੰ ਹੋਵੇਗਾ ਫਾਇਦਾ
ਹਲਵਾਰਾ ਹਵਾਈ ਅੱਡਾ ਖੁੱਲ੍ਹਣ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਰਾਹਤ ਮਿਲੇਗੀ। ਇਸ ਵੇਲੇ ਲੋਕਾਂ ਨੂੰ ਅੰਤਰਰਾਸ਼ਟਰੀ ਜਾਂ ਰਾਸ਼ਟਰੀ ਉਡਾਣਾਂ ਲੈਣ ਲਈ ਇੱਕ ਹੋਰ ਵਿਕਲਪ ਵਜੋਂ ਚੰਡੀਗੜ੍ਹ, ਅੰਮ੍ਰਿਤਸਰ ਜਾਂ ਦਿੱਲੀ ਜਾਣਾ ਪੈਂਦਾ ਹੈ। ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਲੁਧਿਆਣਾ ਦੇ ਕਾਰੋਬਾਰੀਆਂ ਦੇ ਕਾਰੋਬਾਰ ਨੂੰ ਵੀ ਵੱਡਾ ਫਾਇਦਾ ਹੋਵੇਗਾ।
ਇਹ ਹੈ ਖਾਸਿਅਤ
ਇੱਥੇ 172 ਸੀਟਾਂ ਵਾਲਾ ਜਹਾਜ਼ ਆਸਾਨੀ ਨਾਲ ਉਤਰ ਸਕੇਗਾ। ਹਲਵਾਰਾ ਵਿੱਚ ਬਣਿਆ ਹਵਾਈ ਅੱਡਾ 161.28 ਏਕੜ ਵਿੱਚ ਫੈਲਿਆ ਹੋਇਆ ਹੈ। ਇਸ ਖੇਤਰ ‘ਚ ਬਣਿਆ ਟਰਮੀਨਲ ਖੇਤਰ 2,000 ਵਰਗ ਮੀਟਰ ਹੈ। ਜ਼ਮੀਨ ਨੂੰ ਛੱਡ ਕੇ ਕੁੱਲ ਪ੍ਰੋਜੈਕਟ ਲਾਗਤ ਲਗਭਗ 70 ਕਰੋੜ ਰੁਪਏ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਲਵਾਰਾ ਵਿੱਚ ਆਧੁਨਿਕ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਕਾਰਜ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੇ ਹਨ।
ਇੱਕ ਬਿਆਨ ‘ਚ ਮੰਤਰੀ ਅਰੋੜਾ ਨੇ ਕਿਹਾ ਸੀ ਕਿ ਭਵਿੱਖ ‘ਚ ਲੁਧਿਆਣਾ ਨੂੰ ਯੂਰਪ, ਅਮਰੀਕਾ ਅਤੇ ਆਸਟ੍ਰੇਲੀਆ ਨਾਲ ਸਿੱਧਾ ਸੰਪਰਕ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਹਲਵਾਰਾ ਵਿਖੇ ਸ਼ੁਰੂ ਕੀਤੀਆਂ ਜਾਣਗੀਆਂ ਕਿਉਂਕਿ ਸਮੇਂ ਦੇ ਨਾਲ ਯਾਤਰੀਆਂ ਦੀ ਗਿਣਤੀ ਵਧਦੀ ਹੈ। ਅਰੋੜਾ ਨੇ ਇਸ ਪ੍ਰੋਜੈਕਟ ਦੀ ਮਹੱਤਤਾ ‘ਤੇ ਚਾਨਣਾ ਪਾਇਆ ਅਤੇ ਇਸ ਨੂੰ ਲੁਧਿਆਣਾ ਅਤੇ ਪੰਜਾਬ ਲਈ ਇੱਕ ਵੱਡਾ ਆਰਥਿਕ ਹੁੰਗਾਰਾ ਕਿਹਾ ਹੈ। ਉਨ੍ਹਾਂ ਕਿਹਾ, “ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਡ੍ਰਿਮ ਪ੍ਰੋਜੈਕਟ ਹੈ ਅਤੇ ਇਸ ਨਾਲ ਖੇਤਰ ਨੂੰ ਬਹੁਤ ਫਾਇਦਾ ਹੋਵੇਗਾ।”
