AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

6 ਮਹੀਨਿਆਂ ਬਾਅਦ ਮੁੜ ਪੰਜਾਬ ਆਉਣਗੇ ਪੀਐਮ ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ

PM Narendra Modi Punjab Visit : ਬੀਤੀ 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਪਹੁੰਚੇ ਸਨ। ਇਸ ਦੌਰਾਨ ਪੀਐਮ ਮੋਦੀ ਨੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ ਸੀ। ਸੰਤ ਨਿਰੰਜਨ ਦਾਸ ਜੀ ਨੂੰ ਹਾਲ ਹੀ ਵਿੱਚ ਦੇਸ਼ ਦੇ ਸਰਬਉੱਚ ਸਨਮਾਨ ਪਦਮਸ਼੍ਰੀ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ। ਹੁਣ 5 ਮਹੀਨਿਆਂ ਬਾਅਦ ਉਨ੍ਹਾਂ ਦੀ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

6 ਮਹੀਨਿਆਂ ਬਾਅਦ ਮੁੜ ਪੰਜਾਬ ਆਉਣਗੇ ਪੀਐਮ ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
ਪੀਐਮ ਮੋਦੀ
tv9-punjabi
| Updated On: 02 Jul 2026 18:50 PM IST
Share

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ ਵਿੱਚ ਪੰਜਾਬ ਆਉਣਗੇ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਦੇ ਦੌਰੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਸ ਫੇਰੀ ਦੌਰਾਨ ਵੱਡੇ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਤੇ ਸੂਬੇ ਨੂੰ ਕਈ ਹੋਰ ਕਈ ਵਿਕਾਸ ਪ੍ਰੋਜੈਕਟਾਂ ਦਾ ਤੋਹਫਾ ਵੀ ਦੇਣਗੇ। ਹਾਲਾਂਕਿ, ਦੌਰੇ ਦੀ ਤਰੀਕ ਅਜੇ ਤੱਕ ਤੈਅ ਨਹੀਂ ਕੀਤੀ ਗਈ ਹੈ। ਇਸ ਤੋਂ ਪਹਿਲਾਂ, 1 ਫਰਵਰੀ ਨੂੰ, ਪ੍ਰਧਾਨ ਮੰਤਰੀ ਨੇ ਜਲੰਧਰ ਵਿੱਚ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਸੀ।

ਆਪਣੀ ਪਿਛਲੀ ਫੇਰੀ ਦੌਰਾਨ ਪੀਐਮ ਮੋਦੀ ਨੇ ਮੱਥਾ ਟੇਕ ਕੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਆਬਾ ਖੇਤਰ ਵਿੱਚ ਦਲਿਤ ਵੋਟਰਾਂ ਨੂੰ ਲੁਭਾਉਣ ਲਈ ਭਾਜਪਾ ਦੀ ਵੱਡੀ ਰਣਨੀਤੀ ਦਾ ਹਿੱਸਾ ਮੰਨਿਆ ਗਿਆ ਸੀ। ਹੁਣ ਇੱਕ ਵਾਰ ਚੋਣਾਂ ਤੋਂ ਪਹਿਲਾਂ ਮੁੜ ਤੋਂ ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਸਿੱਧੇ ਤੌਰ ਤੇ ਵੇਖਿਆ ਜਾ ਰਿਹਾ ਹੈ ਕਿ ਚੋਣਾਂ ਨੂੰ ਲੈ ਭਾਜਪਾ ਦਾ ਵੱਡਾ ਪਲਾਨ ਤਿਆਰ ਹੈ।

ਪੀਐਮ ਮੋਦੀ ਦੀ ਪਿਛਲੀ ਪੰਜਾਬ ਫੇਰੀ

ਪਿਛਲੀ ਵਾਰ ਜਦੋਂ ਪੀਐਮ ਨਰੇਂਦਰ ਮੋਦੀ ਪੰਜਾਬ ਆਏ ਸਨ ਤਾਂ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ੍ਰੀ ਗੁਰੂ ਰਵਿਦਾਸ ਹਵਾਈ ਅੱਡਾ ਕਰ ਕੀਤਾ ਸੀ। ਇਸ ਦੌਰਾਨ ਪੀਐਮ ਮੋਦੀ ਵੱਲੋਂ ਹਲਵਾਰਾ ਏਅਰਪੋਰਟ ਦੇ ਟਰਮੀਨਲ ਦਾ ਵੀ ਵਰਚੂਅਲੀ ਉਦਘਾਟਨ ਕੀਤਾ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜਲੰਧਰ ਦੇ ਡੇਰਾ ਬੱਲਾਂ ਮੁਖੀ ਸੰਤ ਨਿਰੰਜਨ ਦਾਸ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਪੂਰੀ ਤਰ੍ਹਾਂ ਨਾਲ ਚੋਣ ਮੋਡ ‘ਚ ਹੈ ਭਾਜਪਾ

ਭਾਰਤੀ ਜਨਤਾ ਪਾਰਟੀ ਦੀ ਗੱਲ ਕਰੀਏ ਤਾਂ ਪਾਰਟੀ ਇਸ ਵੇਲ੍ਹੇ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਚੁੱਕੀ ਹੈ। ਇਸ ਵਾਰ ਪੰਜਾਬ ਭਾਜਪਾ ਵਿੱਚ ਕਈ ਵੱਡੇ ਬਦਲਾਅ ਵੀ ਕੀਤੇ ਗਏ ਹੈ। ਪੰਜਾਬ ਭਾਜਪਾ ਪ੍ਰਧਾਨ ਦੀ ਕਮਾਨ ਸੁਨੀਲ ਜਾਖੜ ਤੋਂ ਲੈ ਕੇ ਕਾਂਗਰਸ ਤੋਂ ਬੀਜੇਪੀ ਵਿੱਚ ਆਏ ਸੀਨੀਅਰ ਆਗੂ ਅਤੇ ਉਦਯੋਗਪਤੀ ਕੇਵਲ ਢਿੱਲੋਂ ਨੂੰ ਸੌਂਪੀ ਗਈ ਹੈ। ਨਾਲ ਹੀ ਕਈ ਹੋਰ ਵੱਡੇ ਚੇਹਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ। ਹੁਣ ਪ੍ਰਧਾਨ ਮੰਤਰੀ ਦੀ ਇਸ ਫੇਰੀ ਨਾਲ ਕਿਆਸ-ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਭਾਜਪਾ ਆਪਣੇ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਦੀ ਤਿਆਰੀ ਵਿੱਚ ਹੈ ਤਾਂ ਵਿਰੋਧੀਆਂ ਨਾਲ ਸਿੱਧਾ ਮੁਕਾਬਲਾ ਕਰਨ ਦੀ ਵੀ ਤਿਆਰੀ ਕਰ ਚੁੱਕੀ ਹੈ।

Follow Us
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...