PMO on Ludhiana Gas Leak: ਲੁਧਿਆਣਾ ਗੈਸ ਲੀਕ ਦੇ ਪੀੜਤਾਂ ਲਈ PMNRF ਵੱਲੋਂ ਮੁਆਵਜਾ ਰਾਸ਼ੀ ਦਾ ਐਲਾਨ
Health Minister ਬਲਬੀਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਪੂਰੀ ਹੋਣ ਦੋਂ ਬਾਅਦ ਹੀ ਸਾਰਾ ਸੱਚ ਸਾਹਮਣੇ ਆਵੇਗਾ। ਉੱਧਰ, ਮ੍ਰਿਤਕਾਂ ਦਾ ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਨੇ ਦੱਸਿਆ ਹੈ ਕਿ ਦਿਮਾਗ ਤੱਕ ਗੈਸ ਦਾ ਜ਼ਹਿਰ ਪਹੁੰਚਣ ਕਾਰਨ ਹੀ ਇਹ ਸਾਰੀਆਂ ਮੌਤਾਂ ਹੋਈਆਂ ਹਨ।
ਲੁਧਿਆਣਾ ਗੈਸ ਲੀਕ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਪੀੜਤਾਂ ਲਈ ਮੁਆਵਜੇ ਦੈ ਐਲਾਨ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀ ਮਦਦ ਰਾਸ਼ੀ ਐਲਾਨੀ ਗਈ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕੀਤੇ ਗਏ ਟਵੀਟ ਵਿੱਚ ਇਸ ਦੁਖਦ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁਆਵਜੇ ਦਾ ਐਲਾਨ ਵੀ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕੀਤੇ ਟਵੀਟ ਮੁਤਾਬਕ, ਗੈਸ ਹਾਦਸੇ ਦੇ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2-2 ਲੱਖ ਰੁਪਏ, ਜਦਕਿ ਬੀਮਾਰਾਂ ਨੂੰ 50-50 ਹਜਾਰ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।
ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਦੁੱਖਦ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਪ੍ਰਧਾਨ ਮੰਤਰੀ @narendramodi ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।
— PMO India (@PMOIndia) May 1, 2023ਇਹ ਵੀ ਪੜ੍ਹੋ


