Mohali “No Flying Zone “: ਪੰਜਾਬ ਨਿਵੇਸ਼ ਸੰਮੇਲਨ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜਾਮ, ਮੋਹਾਲੀ ਬਣਿਆ “ਨੋ ਫਲਾਇੰਗ ਜ਼ੋਨ”
Invest Punjab Programme: ਇਲਾਕੇ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਰਹੇਗੀ। ਪ੍ਰਸ਼ਾਸਨ ਦਾ ਇਹ ਆਦੇਸ਼ 23 ਤੋਂ 24 ਫਰਵਰੀ, 2023 ਤੱਕ ਲਾਗੂ ਰਹੇਗਾ।

ਪੰਜਾਬ ਨਿਵੇਸ਼ ਸੰਮੇਲਨ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜਾਮ, ਮੋਹਾਲੀ ਬਣਿਆ “ਨੋ ਫਲਾਇੰਗ ਜ਼ੋਨ”। No Flying Zone Mohali
ਮੋਹਾਲੀ: ਮੋਹਾਲੀ ਵਿੱਚ ਅੱਜ ਤੋਂ ਦੋ ਦਿਨਾਂ ਪੰਜਾਬ ਨਿਵੇਸ਼ ਸੰਮੇਲਨ ਦੀ ਸ਼ੁਰੂਆਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ਇਸ ਸੰਮੇਲਨ ਵਿੱਚ ਦੇਸ਼ ਦੇ ਨਾਲ ਨਾਲ ਦੁਨੀਆ ਦੇ ਉਦੋਯਗਪਤੀ ਵੀ ਹਿੱਸਾ ਲੈ ਰਹੇ ਹਨ। ਸੰਮੇਲਨ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਨੇ ਵੀ ਪੁਖਤਾ ਇੰਤਜਾਮ ਕੀਤੇ ਹਨ।