AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਪਾਲ ਦੀ ਦਾਦੀ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਪੁਲਿਸ ਅਲਰਟ, SSP ਨੇ ਪਿੰਡ ਜੱਲੂਪੁਰ ਖੇੜਾ ਪਹੁੰਚ ਕੇ ਲਿਆ ਜਾਇਜ਼ਾ

ਐਸਐਸਪੀ ਨੇ ਉਸ ਸਥਾਨ ਤੇ ਸ਼ਮਸ਼ਾਨਘਾਟ ਦਾ ਬਾਰੀਕੀ ਨਾਲ ਨਿਰੀਖਣ ਕੀਤਾ, ਜਿੱਥੇ ਅੰਤਿਮ ਸਸਕਾਰ ਦੀ ਰਸਮ ਅਦਾ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅੰਤਿਮ ਯਾਤਰਾ ਲਈ ਤੈਅ ਕੀਤੇ ਮੁੱਖ ਰਸਤਿਆਂ, ਮੋੜਾਂ ਤੇ ਬਦਲਵੇਂ ਰਸਤਿਆਂ ਦਾ ਵੀ ਜਾਇਜ਼ਾ ਲਿਆ, ਤਾਂ ਜੋ ਸਮਾਗਮ ਦੌਰਾਨ ਆਵਾਜਾਈ ਸੁਚਾਰੂ ਰਹੇ ਤੇ ਕਿਸੇ ਤਰ੍ਹਾਂ ਦੀ ਅਵਿਵਸਥਾ ਨਾ ਪੈਦਾ ਹੋਵੇ।

ਅੰਮ੍ਰਿਤਪਾਲ ਦੀ ਦਾਦੀ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਪੁਲਿਸ ਅਲਰਟ, SSP ਨੇ ਪਿੰਡ ਜੱਲੂਪੁਰ ਖੇੜਾ ਪਹੁੰਚ ਕੇ ਲਿਆ ਜਾਇਜ਼ਾ
lalit-sharma
| Published: 19 Nov 2026 08:55 AM IST
Share

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। 21 ਨਵੰਬਰ ਨੂੰ ਹੋਣ ਵਾਲੇ ਅੰਤਿਮ ਸਸਕਾਰ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਖ਼ੁਦ ਪੁਲਿਸ ਅਧਿਕਾਰੀਆਂ ਤੇ ਟੀਮਾਂ ਸਮੇਤ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ। ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਵਿਵਸਥਾ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਡੀਐਸਪੀ ਬਾਬਾ ਬਕਾਲਾ ਤੇ ਸਥਾਨਕ ਐਸਐਚਓ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ। ਐਸਐਸਪੀ ਨੇ ਉਸ ਸਥਾਨ ਤੇ ਸ਼ਮਸ਼ਾਨਘਾਟ ਦਾ ਬਾਰੀਕੀ ਨਾਲ ਨਿਰੀਖਣ ਕੀਤਾ, ਜਿੱਥੇ ਅੰਤਿਮ ਸਸਕਾਰ ਦੀ ਰਸਮ ਅਦਾ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅੰਤਿਮ ਯਾਤਰਾ ਲਈ ਤੈਅ ਕੀਤੇ ਮੁੱਖ ਰਸਤਿਆਂ, ਮੋੜਾਂ ਤੇ ਬਦਲਵੇਂ ਰਸਤਿਆਂ ਦਾ ਵੀ ਜਾਇਜ਼ਾ ਲਿਆ, ਤਾਂ ਜੋ ਸਮਾਗਮ ਦੌਰਾਨ ਆਵਾਜਾਈ ਸੁਚਾਰੂ ਰਹੇ ਤੇ ਕਿਸੇ ਤਰ੍ਹਾਂ ਦੀ ਅਵਿਵਸਥਾ ਨਾ ਪੈਦਾ ਹੋਵੇ।

ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਨੇ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਸਬੰਧੀ ਗੱਲਬਾਤ ਕੀਤੀ। ਪੁਲਿਸ ਪ੍ਰਸ਼ਾਸਨ ਵੱਲੋਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

21 ਨਵੰਬਰ ਨੂੰ ਤਿੰਨ ਘੰਟਿਆਂ ਲਈ ਪਿੰਡ ਪਹੁੰਚਣਗੇ ਅੰਮ੍ਰਿਤਪਾਲ ਸਿੰਘ

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ। ਅੰਮ੍ਰਿਤਸਰ ਦੀ ਵਧੀਕ ਸੈਸ਼ਨ ਅਦਾਲਤ ਨੇ 17 ਨਵੰਬਰ ਨੂੰ ਉਨ੍ਹਾਂ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦੀ ਮਨਜ਼ੂਰੀ ਦਿੱਤੀ ਸੀ। ਅਦਾਲਤ ਦੇ ਹੁਕਮਾਂ ਅਨੁਸਾਰ ਉਹ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੁਲਿਸ ਹਿਰਾਸਤ ‘ਚ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ‘ਚ ਰਹਿਣਗੇ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਅਤੇ ਆਉਣ-ਜਾਣ ਦੇ ਪ੍ਰਬੰਧ ਪੁਲਿਸ ਵੱਲੋਂ ਕੀਤੇ ਜਾਣਗੇ।

ਧਾਰਮਿਕ ਰਸਮਾਂ ਤੇ ਪਰਿਵਾਰ ਦੀਆਂ ਭਾਵਨਾਵਾਂ ਦਾ ਰੱਖਿਆ ਜਾਵੇਗਾ ਧਿਆਨ

ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਅੰਤਿਮ ਸਸਕਾਰ ਦੀ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਪਰਿਵਾਰ ਦੀਆਂ ਭਾਵਨਾਵਾਂ ਤੇ ਸਾਰੇ ਧਾਰਮਿਕ ਰੀਤੀ-ਰਿਵਾਜਾਂ ਦਾ ਪੂਰਾ ਸਤਿਕਾਰ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਸਾਰੇ ਰਸਤਿਆਂ ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਲੋੜ ਅਨੁਸਾਰ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ, ਤਾਂ ਜੋ ਪੂਰੇ ਪ੍ਰੋਗਰਾਮ ਦੌਰਾਨ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣੀ ਰਹੇ।

ਅਸਥੀਆਂ ਦੀ ਰਸਮ ਤੇ ਭੋਗ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੇ ਸ਼ਾਮਲ

ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਾਨੂੰਨ ਵਿਵਸਥਾ ਵਿਗੜਨ ਦੀ ਸਥਿਤੀ ਪੈਦਾ ਹੁੰਦੀ ਹੈ ਜਾਂ ਕਿਸੇ ਅਣਸੁਖਾਵੀਂ ਘਟਨਾ ਦਾ ਖ਼ਦਸ਼ਾ ਹੁੰਦਾ ਹੈ ਤਾਂ ਪ੍ਰਸ਼ਾਸਨ ਉਨ੍ਹਾਂ ਨੂੰ ਤੁਰੰਤ ਅੰਤਿਮ ਸਸਕਾਰ ਵਾਲੀ ਥਾਂ ਤੋਂ ਹਟਾ ਸਕਦਾ ਹੈ।

Follow Us
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ...
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ...
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ...
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ...
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ......
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...