AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal ਦੇ ਕਰੀਬ ਪਹੁੰਚੀ ਪੁਲਿਸ! ਦੋ ਦਿਨ ਪਹਿਲਾਂ ਜ਼ਬਤ ਕੀਤੀ ਇਨੋਵਾ ਦਾ ਡਰਾਈਵਰ ਗ੍ਰਿਫਤਾਰ

Khalistan: ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਸੂਬੇ ਭਰ ਵਿੱਚ ਤਲਾਸ਼ੀ ਮੁਹਿੰਮ ਵਿੱਚ ਲੱਗੀ ਹੋਈ ਹੈ। ਹੁਣ ਪੁਲੀਸ ਨੇ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਸਿੰਘ ਨੂੰ ਕਾਰ ਵਿੱਚ ਬਿਠਾ ਕੇ ਲਿਜਾ ਰਹੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Amritpal ਦੇ ਕਰੀਬ ਪਹੁੰਚੀ ਪੁਲਿਸ! ਦੋ ਦਿਨ ਪਹਿਲਾਂ ਜ਼ਬਤ ਕੀਤੀ ਇਨੋਵਾ ਦਾ ਡਰਾਈਵਰ ਗ੍ਰਿਫਤਾਰ
Amritpal ਦੇ ਕਰੀਬ ਪਹੁੰਚੀ ਪੁਲਿਸ! ਦੋ ਦਿਨ ਪਹਿਲਾਂ ਜ਼ਬਤ ਕੀਤੀ ਇਨੋਵਾ ਦਾ ਡਰਾਈਵਰ ਗ੍ਰਿਫਤਾਰ।
tv9-punjabi
| Updated On: 31 Mar 2023 21:28 PM IST
Share
ਨਵੀਂ ਦਿੱਲੀ। ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ (ਅੰਮ੍ਰਿਤਪਾਲ ਸਿੰਘ Amritpal Singh) ਤੱਕ ਪਹੁੰਚ ਕਰਨ ਵਿੱਚ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ, ਪੁਲਿਸ ਨੇ ਇਨੋਵਾ ਗੱਡੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਵਿੱਚ ਦੋ ਦਿਨ ਪਹਿਲਾਂ ਅੰਮ੍ਰਿਤਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਲਾਂਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨੋਵਾ ਗੱਡੀ ਦੇ ਡਰਾਈਵਰ ਨੂੰ ਜਲੰਧਰ ਪੁਲਿਸ ਨੇ ਕਾਬੂ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖਾਲਿਸਤਾਨੀ ਸਮਰਥਕ (Khalistani Supporter) ਅੰਮ੍ਰਿਤਪਾਲ ਅਤੇ ਉਸ ਦਾ ਸਾਥੀ ਪਪਲਪ੍ਰੀਤ ਸਿੰਘ ਦੋ ਦਿਨ ਪਹਿਲਾਂ ਇਨੋਵਾ ਗੱਡੀ ਵਿੱਚ ਸਵਾਰ ਹੋ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਗੱਡੀ ਨੂੰ ਚਰਨਜੀਤ ਸਿੰਘ ਨਾਂ ਦਾ ਵਿਅਕਤੀ ਚਲਾ ਰਿਹਾ ਸੀ। ਜਦੋਂ ਪੁਲਿਸ ਨੇ ਗੱਡੀ ਨੂੰ ਘੇਰ ਲਿਆ ਤਾਂ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਗੱਡੀ ਨੂੰ ਹੁਸ਼ਿਆਰਪੁਰ ਦੇ ਗੁਰੂਘਰ ਵਿਖੇ ਛੱਡ ਕੇ ਫਰਾਰ ਹੋ ਗਏ। ਪੁਲੀਸ ਨੇ ਇਸ ਇਨੋਵਾ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਸ ਦੇ ਡਰਾਈਵਰ ਦੀ ਲੋਕੇਸ਼ਨ ਟਰੇਸ ਕੀਤੀ ਜਾ ਰਹੀ ਹੈ।

ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਪੁਲਿਸ ਨੂੰ ਖੁਫੀਆ ਤੰਤਰ ਤੋਂ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਨੇ ਇਹ ਵੱਡੀ ਕਾਰਵਾਈ ਕੀਤੀ ਹੈ। ਫਿਲਹਾਲ ਪੁਲਿਸ (Police) ਉਸ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਕਰ ਰਹੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਇਹ ਸੂਚਨਾ ਮਿਲੀ ਸੀ ਕਿ ਲੁਧਿਆਣਾ ਦੀ ਪੁਲਸ ਨੇ ਅੰਮ੍ਰਿਤਪਾਲ ਦੇ ਸਾਥੀ ਜੋਗਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਨਾਲ ਜੋਗਾ ਸਿੰਘ ਵੀ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਵੀ ਇਸਦੀ ਭਾਲ ਕਰ ਰਹੀ ਸੀ।

ਪੁਲਿਸ ਨੂੰ ਗੁੰਮਰਾਹ ਕਰ ਰਿਹਾ ਸੀ ਜੋਗਾ ਸਿੰਘ

18 ਮਾਰਚ ਨੂੰ ਕੀਤੀ ਗਈ ਕਾਰਵਾਈ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਨੂੰ ਫੜਨ ਲਈ ਪੂਰੀ ਤਿਆਰੀ ਕਰ ਲਈ ਸੀ। ਪਰ ਉਹ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਲ ਹੀ ਵਿੱਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਨੇ ਆਪਣਾ ਮੋਬਾਈਲ ਜੋਗਾ ਸਿੰਘ ਨੂੰ ਦਿੱਤਾ ਸੀ। ਅੰਮ੍ਰਿਤਪਾਲ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਪੁਲਸ ਨੂੰ ਉਸ ਦੇ ਟਿਕਾਣੇ ਦਾ ਪਤਾ ਨਾ ਲੱਗ ਸਕੇ। ਜੋਗਾ ਅੰਮ੍ਰਿਤਪਾਲ ਦਾ ਮੋਬਾਈਲ ਲੈ ਕੇ ਦੂਜੇ ਪਾਸੇ ਦੌੜ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...