Amritpal ਦੇ ਕਰੀਬ ਪਹੁੰਚੀ ਪੁਲਿਸ! ਦੋ ਦਿਨ ਪਹਿਲਾਂ ਜ਼ਬਤ ਕੀਤੀ ਇਨੋਵਾ ਦਾ ਡਰਾਈਵਰ ਗ੍ਰਿਫਤਾਰ
Khalistan: ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਸੂਬੇ ਭਰ ਵਿੱਚ ਤਲਾਸ਼ੀ ਮੁਹਿੰਮ ਵਿੱਚ ਲੱਗੀ ਹੋਈ ਹੈ। ਹੁਣ ਪੁਲੀਸ ਨੇ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਸਿੰਘ ਨੂੰ ਕਾਰ ਵਿੱਚ ਬਿਠਾ ਕੇ ਲਿਜਾ ਰਹੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Amritpal ਦੇ ਕਰੀਬ ਪਹੁੰਚੀ ਪੁਲਿਸ! ਦੋ ਦਿਨ ਪਹਿਲਾਂ ਜ਼ਬਤ ਕੀਤੀ ਇਨੋਵਾ ਦਾ ਡਰਾਈਵਰ ਗ੍ਰਿਫਤਾਰ।
ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਪੁਲਿਸ ਨੂੰ ਖੁਫੀਆ ਤੰਤਰ ਤੋਂ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਨੇ ਇਹ ਵੱਡੀ ਕਾਰਵਾਈ ਕੀਤੀ ਹੈ। ਫਿਲਹਾਲ ਪੁਲਿਸ (Police) ਉਸ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਕਰ ਰਹੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਇਹ ਸੂਚਨਾ ਮਿਲੀ ਸੀ ਕਿ ਲੁਧਿਆਣਾ ਦੀ ਪੁਲਸ ਨੇ ਅੰਮ੍ਰਿਤਪਾਲ ਦੇ ਸਾਥੀ ਜੋਗਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਨਾਲ ਜੋਗਾ ਸਿੰਘ ਵੀ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਵੀ ਇਸਦੀ ਭਾਲ ਕਰ ਰਹੀ ਸੀ।ਪੁਲਿਸ ਨੂੰ ਗੁੰਮਰਾਹ ਕਰ ਰਿਹਾ ਸੀ ਜੋਗਾ ਸਿੰਘ
18 ਮਾਰਚ ਨੂੰ ਕੀਤੀ ਗਈ ਕਾਰਵਾਈ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਨੂੰ ਫੜਨ ਲਈ ਪੂਰੀ ਤਿਆਰੀ ਕਰ ਲਈ ਸੀ। ਪਰ ਉਹ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਲ ਹੀ ਵਿੱਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਨੇ ਆਪਣਾ ਮੋਬਾਈਲ ਜੋਗਾ ਸਿੰਘ ਨੂੰ ਦਿੱਤਾ ਸੀ। ਅੰਮ੍ਰਿਤਪਾਲ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਪੁਲਸ ਨੂੰ ਉਸ ਦੇ ਟਿਕਾਣੇ ਦਾ ਪਤਾ ਨਾ ਲੱਗ ਸਕੇ। ਜੋਗਾ ਅੰਮ੍ਰਿਤਪਾਲ ਦਾ ਮੋਬਾਈਲ ਲੈ ਕੇ ਦੂਜੇ ਪਾਸੇ ਦੌੜ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
