ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ‘ਚ ਅੱਤਵਾਦੀ ਮਡਿਊਲ ਦਾ ਪਰਦਾਫਾਸ਼, ਖਾਲਿਸਤਾਨ ਲਿਬਰੇਸ਼ਨ ਫੋਰਸ ਦੇ 5 ਮੈਂਬਰ ਗ੍ਰਿਫਤਾਰ
ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਤੋਂ ਠੀਕ ਪਹਿਲਾਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ।

ਪੰਜਾਬ ਨਿਊਜ। ਆਜ਼ਾਦੀ ਦਿਹਾੜੇ ਕਾਰਨ ਪੰਜਾਬ ਪੁਲਿਸ ਨੇ ਸੂਬੇ ਵਿੱਚ ਪੂਰੀ ਸਖਤੀ ਕੀਤੋ ਹਈ ਹੈ। ਤੇ ਸ਼ਨੀਵਾਰ ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ। ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ (Khalistan Liberation Force) ਦੇ ਕਰੀਬ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਵਿਦੇਸ਼ਾਂ ਵਿੱਚ ਬੈਠੇ ਕੁਝ ਦਹਿਸ਼ਤਗਰਦ ਅਨਸਰਾਂ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਵਿੱਚੋਂ ਆਪਣੇ ਗਰੋਹ ਦੇ ਮੈਂਬਰਾਂ ਨੂੰ ਸ਼ਾਮਲ ਕਰਕੇ ਮਾਡਿਊਲ ਤਿਆਰ ਕੀਤਾ ਹੈ।
ਉਨ੍ਹਾਂ ਨੇ ਘੱਟ ਗਿਣਤੀ ਨੇਤਾਵਾਂ, ਪੁਲਿਸ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ। ਇਸ ‘ਤੇ ਐਸ.ਏ.ਐਸ.ਨਗਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਤੁਰੰਤ ਮਾਮਲਾ ਦਰਜ ਕਰਕੇ ਵਿਸ਼ੇਸ਼ ਮੁਹਿੰਮ ਚਲਾਈ।
ਡੀਜੀਪੀ ਗੌਰਵ ਯਾਦਵ (DGP Gaurav Yadav) ਦੇ ਅਨੁਸਾਰ, ਲਗਭਗ ਦੋ ਹਫ਼ਤਿਆਂ ਤੱਕ ਜਾਰੀ ਆਪ੍ਰੇਸ਼ਨ ਵਿੱਚ, ਸਾਵਧਾਨੀਪੂਰਵਕ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੇਜ਼ ਕਾਰਵਾਈ ਦੇ ਜ਼ਰੀਏ, ਪੰਜਾਬ ਪੁਲਿਸ ਨੇ ਵੱਡੀ ਸਾਜ਼ਿਸ਼ ਵਿੱਚ ਸ਼ਾਮਲ ਅੱਤਵਾਦੀ ਮਾਡਿਊਲ ਦੇ ਸਾਰੇ ਪੰਜ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ।