Amritpal Singh ਨੂੰ ਪੁਲਿਸ ਨੇ ਭਗੌੜਾ ਐਲਾਨਿਆ, ਮੈਗਾ ਸਰਚ ਆਪ੍ਰੇਸ਼ਨ ਜਾਰੀ

Updated On: 

19 Mar 2023 12:49 PM

Amritpal Singh: ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਮੈਗਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਦਰਅਸਲ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਭਗੌੜਾ ਐਲਾਨਿਆ ਹੋਇਆ ਹੈ। 'ਵਾਰਿਸ ਪੰਜਾਬ ਦੇ' 78 ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਮੰਨਿਆ ਹੈ ਕਿ ਅੰਮ੍ਰਿਤਪਾਲ ਸਿੰਘ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਸਰਚ ਆਪਰੇਸ਼ਨ ਜਾਰੀ ਹੈ।

Amritpal Singh ਨੂੰ ਪੁਲਿਸ ਨੇ ਭਗੌੜਾ ਐਲਾਨਿਆ, ਮੈਗਾ ਸਰਚ ਆਪ੍ਰੇਸ਼ਨ ਜਾਰੀ

Amritpal Singh ਨੂੰ ਪੁਲਿਸ ਨੇ ਭਗੌੜਾ ਐਲਾਨਿਆ, ਮੈਗਾ ਸਰਚ ਆਪ੍ਰੇਸ਼ਨ ਜਾਰੀ।

Follow Us On

Amritpal Singh Abscond: ਪੰਜਾਬ ਭਰ ‘ਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਮੈਗਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ (Amritpal Singh) ਬੀਤ ਕੱਲ੍ਹ ਪੁਲਿਸ ਨੂੰ ਚਕਮ ਦੇ ਕੇ ਫਰਾਰ ਹੋ ਗਿਆ ਸੀ। ਅੰਮ੍ਰਿਤਪਾਲ ਨੂੰ ਫੜਨ ਲਈ ਪੁਲਿਸ ਵੱਲੋਂ ਤਾਬੜਤੋੜ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਸਟੇਟ ਬਾਰਡਰਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਪੁਲਿਸ ਵੱਲੋਂ ਹਰ ਵਾਹਨ ਦੀ ਚੰਗੀ ਤਰ੍ਹਾਂ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ।

ਕਈ ਥਾਵਾਂ ‘ਤੇ ਵਧਾਈ ਸੁਰੱਖਿਆ

ਇਸ ਦੌਰਾਨ ਜਲੰਧਰ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਵਿੱਚ ਭਾਰੀ ਵਿੱਚ ਪੁਲਿਸ ਫੋਰਸ ਤਾਇਨਾਤ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ (Section 144)ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰਾ ਖੇੜਾ ਵਿੱਚ ਭਾਰੀ ਪੁਲਿਸ ਤਾਇਨਾਤ ਹੈ। ਪੰਜਾਬ ਦੇ ਹਰ ਕੋਨੇ ‘ਤੇ ਪੁਲਿਸ ਦੀ ਤੈਨਾਤੀ ਕੀਤੀ ਗਈ ਹੈ ਤਾਂ ਜੋ ਕਾਨੂੰਨ ਵਿਵਸਥਾ ਬਣੀ ਰਹੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੁਲਿਸ ਨੇ ਅੰਮ੍ਰਿਤਪਾਲ ਦੇ 78 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪੁਲਿਸ ਵੱਲੋਂ 2 ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਸੀ। ਪੁਲਿਸ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਆਤਮ ਸਮਰਪਣ ਕਰਨ ਤੋਂ ਬਾਅਦ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਵੱਲੋਂ ਸ਼ਾਂਤੀ ਬਣਾਏ ਰੱਖਣ ਦੀ ਅਪੀਲ

ਪੁਲਿਸ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੀ ਅਪੀਲ ਕੀਤੀ ਸੀ। ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਦੇ ਕੰਮ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਪੈਦਾ ਕੀਤੀ ਜਾਵੇ ਅਤੇ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰੋ। ਜ਼ਿਕਰਯੋਗ ਹੈ ਕਿ ਅਜਨਾਲਾ ਕਾਂਡ ਵਿੱਚ ਅੰਮ੍ਰਿਤਪਾਲ ਦੇ ਖਿਲਾਫ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਵਿੱਚ ਧਾਰਾ 307 ਵੀ ਸ਼ਾਮਲ ਹੈ ਕਿਉਂਕਿ ਅਜਨਾਲਾ ਕੇਸ ਦੌਰਾਨ ਪੁਲੀਸ ਦੇ ਐਸ.ਪੀ. ਜੁਗਰਾਜ ਸਿੰਘ ‘ਤੇ ਹਮਲਾ ਕਰਕੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਐੱਸ.ਪੀ. ਦੇ 11 ਟਾਂਕੇ ਲੱਗੇ ਸਨ। ਐੱਸ.ਪੀ. ਜੁਗਰਾਜ ਸਿੰਘ ਉਸ ਸਮੇਂ ਅਜਨਾਲਾ ਵਿਖੇ ਡਿਊਟੀ ‘ਤੇ ਤੈਨਾਤ ਸੀ।

ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁੜ ਬੰਦ

ਪੰਜਾਬ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁੜ ਬੰਦ (Internet Services Suspended) ਰਹਿਣਗੀਆਂ। ਇਸ ਦੌਰਾਨ SMS ਸੇਵਾਵਾਂ ਵੀ ਠੱਪ ਰਹਿਣਗੀਆਂ। ਦਰਅਸਲ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋ ਜਾਣ ਤੋਂ ਬਾਅਦ ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਈਆਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories
Exit mobile version