ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਏਅਰਪੋਰਟ ਤੋਂ ਪਿੰਡ ਲਈ ਰਵਾਨਾ ਹੋਈ ਪੁਲਿਸ, ਸਖ਼ਤ ਸੁਰੱਖਿਆ ਹੇਠ ਜੱਲੂਪੁਰ ਖੇੜਾ ਪਹੁੰਚਣਗੇ MP
ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਇਸ ਤਹਿਤ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਜੱਲੂਪੁਰ ਖੇੜਾ 'ਚ ਰਹਿਣਗੇ। ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਮੁੜ ਅੰਮ੍ਰਿਤਸਰ ਹਵਾਈ ਅੱਡੇ ਲੈ ਕੇ ਆਵੇਗੀ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਦੀ ਟੀਮ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋ ਗਈ ਹੈ। ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚੇ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੀ ਆਮਦ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਅੰਮ੍ਰਿਤਪਾਲ ਸਿੰਘ ਪੁਲਿਸ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਕੁਝ ਸਮਾਂ ਏਅਰਪੋਰਟ ਦੇ ਅੰਦਰ ਰੱਖਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਪਿੰਡ ਲਈ ਲੈ ਕੇ ਰਵਾਨਾ ਹੋ ਗਈ। ਇਸ ਦੌਰਾਨ ਹਵਾਈ ਅੱਡੇ ‘ਤੇ ਸੁਰੱਖਿਆ ਵਧਾ ਦਿੱਤੀ ਗਈ ਤੇ ਰੱਸੀਆਂ ਲਗਾ ਕੇ ਇਲਾਕੇ ਨੂੰ ਘੇਰਿਆ ਗਿਆ। ਯਾਤਰੀਆਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਦੀ ਟੀਮ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋ ਗਈ ਹੈ। ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚੇ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੀ ਆਮਦ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
#AmritpalSingh #Amritsar — TV9 Punjab-Himachal Pradesh-J&K (@TV9Punjab) November 21, 2026
ਦੁਪਹਿਰ 12 ਤੋਂ 3 ਵਜੇ ਤੱਕ ਪਿੰਡ ਰਹਿਣਗੇ ਅੰਮ੍ਰਿਤਪਾਲ
ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਇਸ ਤਹਿਤ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਜੱਲੂਪੁਰ ਖੇੜਾ ‘ਚ ਰਹਿਣਗੇ। ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਮੁੜ ਅੰਮ੍ਰਿਤਸਰ ਹਵਾਈ ਅੱਡੇ ਲੈ ਕੇ ਆਵੇਗੀ। ਨਿਰਧਾਰਤ ਪ੍ਰੋਗਰਾਮ ਅਨੁਸਾਰ ਸ਼ਾਮ 6:35 ਵਜੇ ਅੰਮ੍ਰਿਤਸਰ ਤੋਂ ਉਨ੍ਹਾਂ ਦੀ ਉਡਾਣ ਦਿੱਲੀ ਲਈ ਰਵਾਨਾ ਹੋਵੇਗੀ, ਜੋ ਰਾਤ 7:50 ਵਜੇ ਦਿੱਲੀ ਪਹੁੰਚੇਗੀ।
ਪਿੰਡ ‘ਚ 800 ਪੁਲਿਸ ਮੁਲਾਜ਼ਮ ਤਾਇਨਾਤ
ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਦੇਖਦਿਆਂ ਪਿੰਡ ਜੱਲੂਪੁਰ ਖੇੜਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਕਰੀਬ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਇਲਾਕੇ ‘ਚ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ
ਦੂਜੇ ਪਾਸੇ, ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਐਂਬੂਲੈਂਸ ਰਾਹੀਂ ਪਹਿਲਾਂ ਹੀ ਪਿੰਡ ਪਹੁੰਚਾ ਦਿੱਤੀ ਗਈ ਹੈ ਤੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਰਿਵਾਰ ਤੇ ਤਾਲਮੇਲ ਕਮੇਟੀ ਵੱਲੋਂ ਸੰਗਤ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।


