ਪਰਾਲੀ ਸਾੜਨ ‘ਤੇ ਪ੍ਰਸ਼ਾਸਨ ਹੋਇਆ ਸਖ਼ਤ, 932 ਕਿਸਾਨਾਂ ਖਿਲਾਫ਼ FIR ਦਰਜ਼
ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਕੁਝ ਦਿਨ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਸੂਬੇ ਵਿੱਚ ਐਤਵਾਰ ਨੂੰ 740 ਅਤੇ ਸ਼ਨੀਵਾਰ ਨੂੰ 637 ਖੇਤਾਂ ਨੂੰ ਅੱਗ ਲੱਗਣ ਦੇ ਮਾਮਲੇ ਦਰਜ ਕੀਤੇ ਗਏ ਹਨ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੂਰੇ ਸੂਬੇ 'ਚ ਲਗਾਤਾਰ ਸਖਤੀ ਵਰਤੀ ਜਾ ਰਹੀ ਹੈ। ਪਿੱਛਲੇ ਕਈ ਦਿਨਾਂ ਤੋਂ ਡੀਜੀਪੀ ਗੌਰਵ ਯਾਦਵ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ।
ਪੰਜਾਬ (Punjab) ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਪੰਜਾਬ ‘ਚ ਪੁਲਿਸ ਨੇ 932 ਕਿਸਾਨਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਹੁਣ ਤੱਕ ਪੰਜਾਬ ਪੁਲਿਸ ਨੇ 7 ਤੋਂ ਵੱਧ ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਮਾਮਲਿਆ ਵਿੱਚ ਕਿਸਾਨਾਂ ‘ਤੇ ਡੇਢ ਕਰੋੜ ਤੋਂ ਵੱਧ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਹਾਲਾਂਕਿ ਕੁਝ ਦਿਨ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਵੱਖ-ਵੱਖ ਸੂੂਬਿਆਂ ਚ ਲਗਾਤਾਰ ਪੁਲਿਸ ਕਾਰਵਾਈ ਕਰ ਰਹੀ ਹੈ। ਪਿੱਛਲੇ ਕਈ ਦਿਨਾਂ ਤੋਂ ਡੀਜੀਪੀ ਗੌਰਵ ਯਾਦਵ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ।
ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪੁਲਿਸ ਨੇ ਜਾਣਕਾਰੀ ਦਿੰਦਿਆਂ ਦਾਅਵਾ ਕੀਤਾ ਹੈ ਕਿ ਪਿਛਲੇ 2 ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਦੇਖੀ ਗਈ ਹੈ। ਸੂਬੇ ਵਿੱਚ ਐਤਵਾਰ ਨੂੰ 740 ਅਤੇ ਸ਼ਨੀਵਾਰ ਨੂੰ 637 ਖੇਤਾਂ ਨੂੰ ਅੱਗ ਲੱਗਣ ਦੇ ਮਾਮਲੇ ਦਰਜ ਕੀਤੇ ਗਏ ਹਨ। ਹੁਣ ਤੱਕ ਪੰਜਾਬ ‘ਚ 7405 ਮਾਮਲੇ ਦਰਜ ਕੀਤੇ ਗਏ ਗਏ ਹਨ। ਪੰਜਾਬ ‘ਚ ਕਿਸਾਨਾਂ ‘ਤੇ 1.67 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ।
ਪ੍ਰਸ਼ਾਸਨ ਸਖ਼ਤ
ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੂਰੇ ਸੂਬੇ ‘ਚ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਫਸਰਾਂ, ਸੀਪੀ/ਐਸਐਸਪੀਜ਼ ਅਤੇ ਸਟੇਸ਼ਨ ਇੰਚਾਰਜਾਂ ਨਾਲ ਰੋਜ਼ਾਨਾ ਮੀਟਿੰਗਾਂ ਕਰ ਰਹੇ ਹਨ। ਨਾਲ ਹੀ ਮਾਮਲਿਆਂ ਤੇ ਨਜ਼ਰ ਬਣਾਏ ਰੱਖਣ ਲਈ 1072 ਫਲਾਇੰਗ ਸਕੁਐਡ ਪਰਾਲੀ ਸਾੜਨ ਦੀ ਨਿਗਰਾਨੀ ਕਰ ਰਹੇ ਹਨ।