Amritpal Singh ਦੇ ਪਿੱਛੇ ਲੱਗੀ 8 ਜਿਲ੍ਹਿਆਂ ਦੀ ਪੁਲਿਸ, 6 ਸਾਥੀ ਹਿਰਾਸਤ ਵਿੱਚ

Updated On: 

18 Mar 2023 14:42 PM IST

Punjab Police ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅੰਮ੍ਰਿਤਪਾਲ ਖੁਦ ਵੀ ਕਾਫਲੇ ਦੇ ਨਾਲ ਸੀ, ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪੜ੍ਹੋ...ਲਲਿਤ ਸ਼ਰਮਾ ਦੀ ਰਿਪੋਰਟ

Amritpal Singh ਦੇ ਪਿੱਛੇ ਲੱਗੀ 8 ਜਿਲ੍ਹਿਆਂ ਦੀ ਪੁਲਿਸ, 6 ਸਾਥੀ ਹਿਰਾਸਤ ਵਿੱਚ

ਅੰਮ੍ਰਿਤਪਾਲ ਸਿੰਘ (ਫਾਈਲ ਫੋਟੋ)

ਜਲੰਧਰ ਨਿਊਜ: ਪੰਜਾਬ ਪੁਲਿਸ ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਸਾਰਿਆਂ ਨੂੁੰ ਮਹਿਤਪੁਰ ਥਾਣੇ ਵਿੱਚ ਰੱਖਿਆ ਗਿਆ ਹੈ। ਇਹ ਸਾਰੀ ਘਟਨਾ ਜਲੰਧਰ ਦੇ ਸ਼ਾਹਕੋਟ ਮਲਸੀਆਂ ‘ਚ ਹੋਈ ਹੈ, ਜਦਕਿ ਅੰਮ੍ਰਿਤਪਾਲ ਸਿੰਘ ਖੁਦ ਤੀਸਰੀ ਗੱਡੀ ‘ਚ ਸਵਾਰ ਹੋ ਕੇ ਭੱਜਣ ਦੀ ਖਬਰ ਹੈ। ਪੁਲਿਸ ਬਲ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੇ ਹਨ, ਜਲਦੀ ਹੀ ਉਸਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਜਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਸ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਪਰ ਜਦੋਂ ਇਹ ਕਾਫ਼ਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਨੇ ਦੋ ਗੱਡੀਆਂ ਵਿੱਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀਆਂ ਛੇ ਗੱਡੀਆਂ ਅਮ੍ਰਿਤਪਾਲ ਦੇ ਕਾਫਲੇ ਦੇ ਪਿੱਛੇ ਲੱਗੀਆਂ ਹੋਈਆਂ ਹਨ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Loading...
Unable to load recommendations.
Follow Us
Related Stories