Police Beaten Worker: ਪੁਲਿਸ ਮੁਲਾਜ਼ਮਾਂ ਦੀ ਗੁੰਡਾਗਰਦੀ, ਤੇਲ ਘੱਟ ਪਵਾਉਣ ‘ਤੇ ਪੈਟਰੋਲ ਪੰਪ ਮੁਲਾਜ਼ਮ ਦੀ ਕੁੱਟਮਾਰ – Punjabi News

Police Beaten Worker: ਪੁਲਿਸ ਮੁਲਾਜ਼ਮਾਂ ਦੀ ਗੁੰਡਾਗਰਦੀ, ਤੇਲ ਘੱਟ ਪਵਾਉਣ ‘ਤੇ ਪੈਟਰੋਲ ਪੰਪ ਮੁਲਾਜ਼ਮ ਦੀ ਕੁੱਟਮਾਰ

Updated On: 

09 Mar 2023 14:26 PM

Petrol Pump Worker: ਫਿਰੋਜ਼ਪੁਰ ਵਿੱਚ ਪੁਲਿਸ ਮੁਲਾਜ਼ਮਾਂ ਨੇ ਤੇਲ ਕੱਟ ਪਵਾਉਣ ਨੂੰ ਲੈ ਕੇ ਪੰਪ 'ਤੇ ਕੰਮ ਕਰ ਰਹੇ ਇੱਕ ਮੁਲਾਜ਼ਮ ਦੇ ਥੱਪੜ ਮਾਰ ਦਿੱਤੇ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਜਿਸ ਤੋਂ ਬਾਅਦ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

Police Beaten Worker: ਪੁਲਿਸ ਮੁਲਾਜ਼ਮਾਂ ਦੀ ਗੁੰਡਾਗਰਦੀ, ਤੇਲ ਘੱਟ ਪਵਾਉਣ ਤੇ ਪੈਟਰੋਲ ਪੰਪ ਮੁਲਾਜ਼ਮ ਦੀ ਕੁੱਟਮਾਰ

ਪੁਲਿਸ ਮੁਲਾਜ਼ਮਾਂ ਦੀ ਗੁੰਡਾਗਰਦੀ ਦੀਆਂ ਤਸਵੀਰਾਂ CCTV 'ਚ ਹੋਈਆਂ ਕੈਦ

Follow Us On

ਫਿਰੋਜ਼ਪੁਰ ਨਿਊਜ: ਇੱਕ ਵਾਰ ਮੁੜ ਪੁਲਿਸ ਦੀ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮਾਂ (Police officers) ਨੇ ਪੈਟਰੋਲ ਪੰਪ ‘ਤੇ ਕੰਮ ਕਰ ਰਹੇ ਇੱਕ ਮੁਲਾਜ਼ਮ ਦੇ ਥੱਪੜ ਮਾਰ ਦਿੱਤੇ। ਦਰਅਸਲ ਮਾਮਲਾ ਫਿਰੋਜ਼ਪੁਰ ਦੇ ਮੋਗਾ ਰੋਡ ‘ਤੇ ਸਥਿਤ ਹਰਿਆਲੀ ਪੈਟਰੋਲ ਪੰਪ ‘ਤੇ ਦੋ ਪੁਲਿਸ ਮੁਲਾਜ਼ਮ ਤੇਲ ਪਵਾਉਣ ਲਈ ਆਏ ਸਨ। ਜਿਸ ਦੌਰਾਨ ਉਨ੍ਹਾਂ ਨੂੰ ਲੱਗਿਆ ਕਿ ਪੈਟਰੋਲ ਪੰਪ ਦੇ ਕਰਿੰਦੇ ਨੇ ਉਨ੍ਹਾਂ ਦੀ ਗੱਡੀ ਵਿੱਚ ਤੇਲ ਘੱਟ ਪਾਇਆ ਹੈ। ਜਿਸ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਨੇ ਥੱਪੜਾਂ ਦੀ ਬਰਸਾਤ ਕਰ ਦਿੱਤੀ ਅਤੇ ਬਾਅਦ ਵਿੱਚ ਪੰਪ ਮੁਲਾਜ਼ਮ ਨੂੰ ਆਪਣੀ ਗੱਡੀ ਵਿੱਚ ਬਿਠਾ ਲਿਆ।

ਕੁੱਟਮਾਰ ਦੀ ਘਟਨਾ ਸੀਸੀਟੀਵੀ ‘ਚ ਹੋਈ ਕੈਦ

ਪੰਜਾਬ ਪੁਲਿਸ ਲਗਾਤਾਰ ਆਪਣੇ ਕਿਸੇ ਨਾ ਕਿਸੇ ਕਾਰਨਾਮੇ ਨੂੰ ਲੈ ਕੇ ਸੁਰੱਖਿਆਂ ਵਿੱਚ ਰਹਿੰਦੀ ਹੈ। ਤਾਜਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਸੀਸੀਟੀਵੀ ਤਸਵੀਰਾਂ (CCTV Footage) ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੁਲਾਜ਼ਮ ਮੇਜਰ ਸਿੰਘ ਅਤੇ ਹੀਰਾ ਸਿੰਘ ਕਿਸ ਤਰ੍ਹਾਂ ਪੈਟਰੋਲ ਪੰਪ ‘ਤੇ ਕੰਮ ਕਰ ਰਹੇ ਮੁਲਾਜ਼ਮ ਦੇ ਥੱਪੜ ਮਾਰ ਰਿਹੇ ਹਨ। ਸੀਸੀਟੀਵੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਦੋਨਾਂ ਮੁਲਾਜ਼ਮਾਂ ਨੂੰ ਲਾਇਨ ਹਾਜ਼ਰ ਕਰ ਦਿੱਤਾ ਗਿਆ ਹੈ।

ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕੀਤਾ ਗਿਆ

ਦੂਸਰੇ ਪਾਸੇ ਇਸ ਪੂਰੇ ਮਾਮਲੇ ਨੂੰ ਲੈ ਕੇ ਜਦੋਂ ਐਸ ਪੀ ਡੀ ਰਣਧੀਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋਨੋ ਮੁਲਾਜਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੈਟਰੋਲ ਪੰਪ ‘ਤੇ ਦੋ ਪੁਲਿਸ ਮੁਲਾਜ਼ਮ ਤੇਲ ਪਵਾਉਣ ਲਈ ਆਏ ਸਨ। ਅਤੇ ਇਸ ਦੌਰਾਨ ਉਨ੍ਹਾਂ ਨੂੰ ਲੱਗਿਆ ਕਿ ਪੈਟਰੋਲ ਪੰਪ (Petrol Pump) ਦੇ ਕਰਿੰਦੇ ਨੇ ਉਨ੍ਹਾਂ ਦੀ ਗੱਡੀ ਵਿੱਚ ਤੇਲ ਘੱਟ ਪਾਇਆ ਹੈ। ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਉਸ ਨਾਲ ਕੁੱਟਮਾਰ ਕੀਤੀ। ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ ਵਿੱਚ ਸਾਫ ਦੇਖਿਆ ਜਾ ਸਕਦਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version