Police Search Operation : ਨਸ਼ਾਂ ਤਸਕਰਾਂ ਦੀ ਭਾਲ ‘ਚ ਪੁਲਿਸ ਦੀ ਕਈ ਥਾਵਾਂ ‘ਤੇ ਛਾਪੇਮਾਰੀ
Jalandhar News : ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੁੱਲ 29 ਲੋਕਾ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਲੋਕਾਂ 'ਤੇ ਪਹਿਲਾਂ ਵੀ ਨਸ਼ਿਆਂ ਸਬੰਧੀ ਕੇਸ ਦਰਜ ਹਨ ।ਖਬਰ ਲਿੱਖੇ ਜਾਣ ਤੱਕ ਪੁਲਿਸ ਦੀ ਕਾਰਵਾਈ ਜਾਰੀ ਸੀ।
ਜਲੰਧਰ: ਨਸ਼ਿਆਂ ਨੂੰ ਲੈ ਕੇ ਹਮੇਸ਼ਾ ਚਰਚਾ ‘ਚ ਰਹਿਣ ਵਾਲੀ ਕਾਜ਼ੀ ਮੰਡੀ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ। ਕਾਜੀ ਮੰਡੀ ਅਤੇ ਨੇੜਲੇ ਇਲਾਕਿਆਂ ‘ਚ ਪੁਲਿਸ ਨੇ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ (Police action against Drug Smuggler) ਨੂੰ ਅੰਜਾਮ ਦਿੱਤਾ ਹੈ। ਤਸਕਰਾਂ ਦੀ ਭਾਲ ਚ ਪੁਲਿਸ ਫੋਰਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਲਿਸ ਫੋਰਸ ਨੇ ਪੂਰੇ ਇਲਾਕੇ ਨੂੰ ਛਾਉਣੀ ‘ਚ ਤਬਦੀਲ ਕਰ ਦਿੱਤਾ। ਪੁਲਿਸ ਦੀ ਇੰਨੀ ਵੱਡੀ ਕਾਰਵਾਈ ਨੂੰ ਵੇਖ ਕੇ ਪੂਰੇ ਇਲਾਕੇ ‘ਚ ਭਾਜੜਾ ਪੈ ਗਈਆਂ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਸਰੇਆਮ ਨਸ਼ਾ ਵੇਚਿਆ ਜਾਂਦਾ ਹੈ ਅਤੇ ਨਾਲ ਹੀ ਨਸ਼ੇੜੀਆਂ ਵੱਲੋ ਇਲਾਕੇ ਵਿਚ ਚੋਰੀ ਤੇ ਲੁੱਟਾ ਖੋਹਾਂ ਦੀ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ ਜਾਂਦਾ ਹੈ ।
ਟੀਮ ਸਮੇਤ ਰੇਡ ਕਰਨ ਪਹੁੰਚੇ ਕਮਿਸ਼ਨਰ
ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਖੁੱਦ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ । ਦੱਸ ਦੇਈਏ ਕਿ ਪੁਲਿਸ ਕਮਿਸ਼ਨਰ ਦੇ ਨਾਲ ਡੀਸੀਪੀ ਏਡੀਸੀਪੀ, ਥਾਣਿਆਂ ਦੇ ਇੰਚਾਰਜ ਏਸੀਪੀ ਅਤੇ ਭਾਰੀ ਪੁਲਿਸ ਫੋਰਸ ਕਾਜ਼ੀ ਮੰਡੀ ਪਹੁੰਚੀ ਸੀ, ਜਿਨ੍ਹਾਂ ਨੇ ਕਈ ਘਰਾਂ ਦੀ ਤਲਾਸ਼ੀ ਲਈ । ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਨਸ਼ਾ ਅਤੇ ਨਸ਼ਾ ਤਸਕਰਾਂ ਦੀ ਭਾਲ ਉੱਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੁਲਿਸ ਉਨ੍ਹਾਂ ਤੱਕ ਨਹੀਂ ਪਹੁੰਚ ਜਾਂਦੀ।
ਘਰਾਂ ਦੀ ਲਈ ਗਈ ਤਲਾਸ਼ੀ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਘਰਾਂ ਦੀ ਪਹਿਲ ਦੇ ਆਧਾਰ ‘ਤੇ ਤਲਾਸ਼ੀ ਲਈ ਜਾ ਰਹੀ ਹੈ, ਜਿਨ੍ਹਾਂ ਘਰਾਂ ਤੋਂ ਨਸ਼ਾ ਵੇਚਿਆ ਜਾਂਦਾ ਹੈ । ਜਲੰਧਰ ਵਿੱਚ ਵੀ ਕਈ ਅਜਿਹੇ ਇਲਾਕੇ ਹਨ ਜੋ ਇਨ੍ਹਾਂ ਸਾਰੀਆਂ ਗਤੀਵਿਧੀਆਂ ਲਈ ਬਦਨਾਮ ਹਨ। ਪੁਲਿਸ ਕਮਿਸ਼ਨਰ ਨਸ਼ਾ ਅਤੇ ਗੈਰ-ਕਾਨੂੰਨੀ ਕੰਮ ਕਰਨ ਵਾਲਿਆ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੋਕਰ ਉਹ ਗ਼ਲਤ ਕੰਮ ਕਰਨ ਤੋਂ ਬਾਜ ਨਹੀਂ ਆਏ ਤੇ ਉਨ੍ਹਾਂ ਤੇ ਕਾਨੂੰਨੀ ਕਰਵਾਈ ਕੀਤੀ ਜਾਵੇਗੀ ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ