Police Remand: ਅੰਮ੍ਰਿਤਪਾਲ ਸਿੰਘ ਦੇ ਕਰੀਬ 11 ਸਾਥੀਆਂ ਦਾ ਪੁਲਿਸ ਰਿਮਾਂਡ ਹੋਇਆ ਖਤਮ
Amritpal Singh ਦੇ ਕਰੀਬ 11 ਸਾਥੀਆਂ ਨੂੰ ਪੁਲਿਸ ਵੱਲੋਂ ਵੱਖ -ਵੱਖ ਥਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਅੱਜ ਯਾਨੀ 23 ਮਾਰਚ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। ਅੱਜ ਮੁੜ ਬਾਬਾ ਬਕਾਲਾ ਕੋਰਟ ਵਿੱਚ ਇਨ੍ਹਾਂ ਨੂੰ ਪੇਸ਼ ਕੀਤਾ ਜਾਵੇਗਾ।
Police Remand End: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬ 11 ਸਾਥੀਆਂ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋ ਰਿਹਾ ਹੈ। ਦੱਸ ਦਈਏ ਕਿ ਅਦਾਲਤ ਵੱਲੋਂ ਇਨ੍ਹਾਂ ਨੂੰ 23 ਮਾਰਚ ਤੱਕ ਪੁਲਿਸ ਰਿਮਾਂਡ (Police Remand) ‘ਤੇ ਭੇਜਿਆ ਗਿਆ ਸੀ ਅਤੇ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ 19 ਮਾਰਚ ਨੂੰ ਬਾਬਾ ਬਕਾਲਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਜਿਨ੍ਹਾਂ ਦਾ ਅੱਜ ਰਿਮਾਂਡ ਪੂਰਾ ਹੋ ਗਿਆ ਹੈ। ਪੁਲਿਸ ਵੱਲੋਂ ਅੱਜ ਬਾਬਾ ਬਕਾਲਾ ਅਦਾਲਤ ਵਿੱਚ ਇਨ੍ਹਾਂ ਨੂੰ ਪੇਸ਼ ਕੀਤਾ ਜਾ ਸਕਦਾ ਹੈ।
ਅੰਮ੍ਰਿਤਪਾਲ ਦੇ ਸਾਥੀਆਂ ਦਾ ਰਿਮਾਂਡ ਖਤਮ
ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਖਿਲਾਫ ਥਾਣਾ ਖਲਚੀਆਂ ਵਿੱਚ 19 ਮਾਰਚ ਨੂੰ 26 ਨੰਬਰ ਐਫ ਆਈ ਆਰ ਦਰਜ ਕੀਤੀ ਗਈ ਸੀ। ਜਿਸ ਵਿੱਚ ਅੰਮ੍ਰਿਤਪਾਲ ਸਿੰਘ (Amritpal Singh) ਦਾ ਸਾਥ ਦੇਣ ਵਾਲੇ ਚਾਰ ਸਾਥੀ ਗੁਰਪ੍ਰਿਤ ਸਿੰਘ, ਭੁਪਿੰਦਰ ਸਿੰਘ ਅਤੇ ਸੁਖਮਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਨ। ਪੁਲਿਸ ਵੱਲੋਂ ਅਦਾਲਤ ਵਿੱਚ ਕਿਹਾ ਕਿ ਇਨ੍ਹਾਂ ਕੋਲੋਂ ਹਥਿਆਰ ਰਿਕਵਰ ਕੀਤੇ ਹਨ। ਜਿਸ ਦੇ ਚਲਦੇ ਬਾਬਾ ਬਕਾਲਾ ਅਦਾਲਤ ਵਲੋਂ 20 ਮਾਰਚ ਨੂੰ ਪੇਸ਼ੀ ਦੌਰਾਨ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜਿਆ ਸੀ। ਜਿਨ੍ਹਾਂ ਦਾ ਅੱਜ ਰਿਮਾਂਡ ਪੂਰਾ ਹੋ ਗਿਆ ਹੈ, ਇਨ੍ਹਾਂ ਨੂੰ ਵੀ ਅੱਜ ਬਾਬਾ ਬਕਾਲਾ ਅਦਾਲਤ ਵਿੱਚ ਮੁੜ ਪੇਸ਼ ਕੀਤਾ ਜਾ ਸਕਦਾ ਹੈ।
ਅੰਮ੍ਰਿਤਪਾਲ ਹਾਲੇ ਵੀ ਫਰਾਰ, ਪੁਲਿਸ ਕਰ ਰਹੀ ਭਾਲ
ਅੰਮ੍ਰਿਤਪਾਲ ਸਿੰਘ ਫਿਲਹਾਲੇ ਵੀ ਫਰਾਰ ਹੈ ਪੁਲਿਸ ਵੱਲੋਂ ਉਸ ਨੂੰ ਫੜਨ ਲਈ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਖਿਲਾਫ ਲੁੱਕ ਆਊਟ ਸਰਕੂਲਰ (Look Out Circular) ਵੀ ਜਾਰੀ ਕੀਤੀ ਗਿਆ ਹੈ। ਤਾਂ ਜੋ ਉਹ ਕੀਤੀ ਹੋਰ ਭਜ ਨਾ ਜਾਵੇ। ਇਥੇ ਇਹ ਵੀ ਦੱਸ ਦਈਏ ਕਿ ਅੰਮ੍ਰਿਤਪਾਲ ਦਾ ਚਾਚੇ ਹਰਜੀਤ ਸਿੰਘ ਅਤੇ ਉਸ ਦੇ ਡ੍ਰਾਈਵਰ ਨੇ ਸਰੰਡਰ ਕਰ ਦਿੱਤਾ ਸੀ ਜੋ ਇਸ ਵੇਲੇ ਪੁਲਿਸ ਕਸਟਡੀ ਵਿੱਚ ਹਨ। ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਤੋਂ ਇੱਕ ਕਰੀਬ 1 ਲੱਖ ਨਕਦੀ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਸੀ। ਅੰਮ੍ਰਿਤਪਾਲ ਦੇ ਕੁਝ ਸਾਥੀਆਂ ਨੂੰ ਇਸ ਵੇਲੇ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ ਅਤੇ ਅੰਮ੍ਰਿਤਪਾਲ ਸਬੰਧੀ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ