ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਅੰਤਿਮ ਸਸਕਾਰ, 3 ਘੰਟੇ ਦੀ ਪੈਰੋਲ ਮਗਰੋਂ ਪੁਲਿਸ ਮੁੜ ਅਸਾਮ ਲੈ ਕੇ ਹੋਈ ਰਵਾਨਾ

Updated On: 

21 Nov 2026 15:53 PM IST

ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ 13 ਦਿਨਾਂ ਬਾਅਦ ਕਰ ਦਿੱਤਾ ਗਿਆ। ਇਸ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਉਪਰੰਤ ਪੰਜਾਬ ਪੁਲਿਸ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਣ ਲਈ ਅੰਮ੍ਰਿਤਸਰ ਹਵਾਈ ਅੱਡੇ (ਏਅਰਪੋਰਟ) ਵੱਲ ਰਵਾਨਾ ਹੋ ਗਈ ਹੈ।

ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਅੰਤਿਮ ਸਸਕਾਰ, 3 ਘੰਟੇ ਦੀ ਪੈਰੋਲ ਮਗਰੋਂ ਪੁਲਿਸ ਮੁੜ ਅਸਾਮ ਲੈ ਕੇ ਹੋਈ ਰਵਾਨਾ

ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ 13 ਦਿਨਾਂ ਬਾਅਦ ਕਰ ਦਿੱਤਾ ਗਿਆ। ਇਸ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਉਪਰੰਤ ਪੰਜਾਬ ਪੁਲਿਸ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਣ ਲਈ ਅੰਮ੍ਰਿਤਸਰ ਹਵਾਈ ਅੱਡੇ (ਏਅਰਪੋਰਟ) ਵੱਲ ਰਵਾਨਾ ਹੋ ਗਈ ਹੈ।

3 ਘੰਟੇ ਦੀ ਕਸਟਡੀ ਪੈਰੋਲ ‘ਤੇ ਲਿਆਂਦਾ ਗਿਆ ਅੰਮ੍ਰਿਤਸਰ

ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ 3 ਘੰਟੇ ਦੀ ਕਸਟਡੀ ਪੈਰੋਲ ‘ਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਸੀ। ਇਸ ਪ੍ਰਕਿਰਿਆ ਤਹਿਤ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਅਸਾਮ ਜੇਲ੍ਹ ਤੋਂ ਦਿੱਲੀ ਲਿਆ ਕੇ ਇੱਕ ਸੁਰੱਖਿਅਤ ਟਿਕਾਣੇ (ਸੇਫ਼ ਹਾਊਸ) ਵਿੱਚ ਰੱਖਿਆ ਗਿਆ ਸੀ।

ਬੁਲੇਟਪਰੂਫ਼ ਗੱਡੀ ਰਾਹੀਂ ਪਹੁੰਚੇ ਜੱਦੀ ਪਿੰਡ ਜੱਲੂਪੁਰ ਖੇੜਾ

ਇਸ ਤੋਂ ਬਾਅਦ ਸ਼ਨੀਵਾਰ ਸਵੇਰੇ ਉਨ੍ਹਾਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਲਿਆਂਦਾ ਗਿਆ। ਅੰਮ੍ਰਿਤਸਰ ਏਅਰਪੋਰਟ ਤੋਂ ਬੁਲੇਟਪਰੂਫ਼ ਗੱਡੀ ਰਾਹੀਂ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਲਿਜਾਇਆ ਗਿਆ, ਜਿੱਥੇ ਉਹ ਕਰੀਬ ਇੱਕ ਘੰਟੇ ਤੱਕ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਰਹੇ। ਪਰਿਵਾਰ ਨਾਲ ਮੁਲਾਕਾਤ ਮਗਰੋਂ ਅੰਮ੍ਰਿਤਪਾਲ ਸਿੰਘ ਨੇ ਆਪਣੀ ਦਾਦੀ ਦੀ ਅੰਤਿਮ ਯਾਤਰਾ ਵਿੱਚ ਟਰਾਲੀ ‘ਤੇ ਸਵਾਰ ਹੋ ਕੇ ਹਿੱਸਾ ਲਿਆ। ਜਦੋਂ ਅੰਤਿਮ ਯਾਤਰਾ ਸ਼ਮਸ਼ਾਨਘਾਟ ਵਿਖੇ ਪਹੁੰਚੀ ਤਾਂ ਉੱਥੇ ਮੌਜੂਦ ਸਮਰਥਕਾਂ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ।

ਲਿਆਉਣ-ਲਿਜਾਣ ‘ਤੇ ਆਇਆ 10 ਲੱਖ ਰੁਪਏ ਦਾ ਖ਼ਰਚਾ

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਅਤੇ ਵਾਪਸ ਲਿਜਾਣ ‘ਤੇ ਕਰੀਬ 10 ਲੱਖ ਰੁਪਏ ਦਾ ਖ਼ਰਚਾ ਆਇਆ ਹੈ, ਜਿਸ ਦੀ ਭਰਪਾਈ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ ਹੈ। ਹੁਣ ਪੈਰੋਲ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਸਾਮ ਜੇਲ੍ਹ ਵਿੱਚ ਛੱਡਿਆ ਜਾਵੇਗਾ।

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਕਰੀਬ ਸਾਢੇ 3 ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸਿੱਧਾ ਅਸਾਮ ਦੀ ਜੇਲ੍ਹ ਭੇਜ ਦਿੱਤਾ ਗਿਆ ਸੀ।

Loading...
Unable to load recommendations.
Follow Us
Related Stories
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਸਜਾਇਆ ਗਿਆ ਨਗਰ ਕੀਰਤਨ, ਥਾਂ-ਥਾਂ ਸੰਗਤਾਂ ਵੱਲੋਂ ਭਰਵਾਂ ਸਵਾਗਤ
ਲੁਧਿਆਣਾ ‘ਚ ਪਰਾਲੀ ਸਾੜਨ ਦੇ 372 ਮਾਮਲੇ, ਕਿਸਾਨਾਂ ਨੂੰ 9.25 ਲੱਖ ਰੁਪਏ ਤੱਕ ਦਾ ਜੁਰਮਾਨਾ; 73 ਖ਼ਿਲਾਫ਼ FIR
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸਸਕਾਰ, ਪੋਤੇ ਨੇ ਦਿੱਤੀ ਅੰਤਿਮ ਵਿਦਾਈ
ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 1822 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਕੱਲ੍ਹ ਅਟਾਰੀ-ਵਾਹਗਾ ਸਰਹੱਦ ਰਾਹੀਂ ਰਵਾਨਾ ਹੋਵੇਗਾ ਜਥਾ
ਜੱਲੂਪੁਰ ਖੇੜਾ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ; ਚਾਚਾ ਹਰਜੀਤ ਸਿੰਘ ਨੂੰ ਵੀ 3 ਦਿਨ ਦੀ ਪੈਰੋਲ
ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸਸਕਾਰ ‘ਚ ਪਹੁੰਚੇ ਪਰਵਿੰਦਰ ਝੋਟੇ ਦੇ ਪਿਤਾ, ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ