AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Beadbi Case: ਗੋਲੀਬਾਰੀ ਕੇਸ ਵਿੱਚ ਪੁਲਿਸ ਜਲਦੀ ਪੇਸ਼ ਕਰੇਗੀ ਚਲਾਨ

Punjab Big News: ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।

Beadbi Case: ਗੋਲੀਬਾਰੀ ਕੇਸ ਵਿੱਚ ਪੁਲਿਸ ਜਲਦੀ ਪੇਸ਼ ਕਰੇਗੀ ਚਲਾਨ
Punjab Police ਨੇ ਮੀਡੀਆ ਨੂੰ ਦਿੱਤੀ Operation Amritpal ਦੀ ਜਾਣਕਾਰੀ।
tv9-punjabi
| Updated On: 01 Mar 2023 17:43 PM IST
Share
ਪੰਜਾਬ ਨਿਊਜ : ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ।

‘ਰਾਸ਼ਟਰਪਤੀ ਸਾਹਮਣੇ ਚੁੱਕਾਂਗੇ ਮੁੱਦਾ’

ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਪ੍ਰਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਚੁੱਕਿਆ ਜਾਵੇਗਾ।

‘ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਤੇ ਕਰਾਂਗੇ ਗੱਲਬਾਤ’

ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।

‘ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਬਾਰੇ ਲਵਾਂਗੇ ਸਲਾਹ’

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ। ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ ਉਤੇ ਚਰਚਾ ਦੌਰਾਨ ਇਹ ਫੈਸਲਾ ਹੋਇਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦੋਂ ਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...