Beadbi Case: ਗੋਲੀਬਾਰੀ ਕੇਸ ਵਿੱਚ ਪੁਲਿਸ ਜਲਦੀ ਪੇਸ਼ ਕਰੇਗੀ ਚਲਾਨ

Updated On: 

01 Mar 2023 17:43 PM

Punjab Big News: ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।

Beadbi Case: ਗੋਲੀਬਾਰੀ ਕੇਸ ਵਿੱਚ ਪੁਲਿਸ ਜਲਦੀ ਪੇਸ਼ ਕਰੇਗੀ ਚਲਾਨ

Punjab Police ਨੇ ਮੀਡੀਆ ਨੂੰ ਦਿੱਤੀ Operation Amritpal ਦੀ ਜਾਣਕਾਰੀ।

Follow Us On

ਪੰਜਾਬ ਨਿਊਜ : ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ।

‘ਰਾਸ਼ਟਰਪਤੀ ਸਾਹਮਣੇ ਚੁੱਕਾਂਗੇ ਮੁੱਦਾ’

ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਪ੍ਰਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਚੁੱਕਿਆ ਜਾਵੇਗਾ।

‘ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਤੇ ਕਰਾਂਗੇ ਗੱਲਬਾਤ’

ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।

‘ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਬਾਰੇ ਲਵਾਂਗੇ ਸਲਾਹ’

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ।

ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ ਉਤੇ ਚਰਚਾ ਦੌਰਾਨ ਇਹ ਫੈਸਲਾ ਹੋਇਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦੋਂ ਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories
ਦੇਸ਼ ‘ਚ ਸਿਰਫ ਇਨ੍ਹਾਂ ਲੋਕਾਂ ਨੂੰ ਹੈਲਮੇਟ ਨਾ ਪਾਉਣ ਦੀ ਇਜਾਜ਼ਤ, ਜੇਕਰ ਤੁਸੀਂ ਗਲਤੀ ਕਰਦੇ ਹੋ ਤਾਂ ਤੁਹਾਨੂੰ ਭਾਰੀ ਜੁਰਮਾਨਾ ਲੱਗੇਗਾ
ਸ਼ਰਾਬੀ ਆਟੋ ਚਾਲਕ ਨੇ ਪਹਿਲਾਂ ਨਰਸ ਦਾ ਕੀਤਾ ਕਤਲ… ਫਿਰ ਦੋ ਵਾਰ ਕੀਤਾ ਜ਼ਬਰਜਨਾਹ, ਜਲੰਧਰ ‘ਚ ਸ਼ਰਮਸਾਰ ਕਰ ਦੇਣ ਵਾਲੀ ਘਟਨਾ
ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਮਿਲੇਗਾ CM ਰਕਸ਼ਕ ਐਵਾਰਡ, ਮੁਹਾਲੀ ਦੇ DSP ਗੁਰਸ਼ੇਰ ਸਿੰਘ ਸੰਧੂ ਤੇ ਇੰਸਪੈਕਟਰ ਸਿਮਰਜੀਤ ਸ਼ਾਮਲ
ਮੁਲਜ਼ਮ ਦਾ ਪਿੱਛਾ ਕਰ ਰਹੇ ASI ਨੂੰ ਪਿਆ ਦਿਲ ਦਾ ਦੌਰਾ, ਪੁਲਿਸ ਬੋਲੀ… ਕੋਈ ਮੁਲਜ਼ਮ ਨਹੀਂ ਭੱਜਿਆ
ਲੁਧਿਆਣਾ ‘ਚ ਅੱਧੀ ਰਾਤ ਨੂੰ ਚੌੜਾ ਬਾਜ਼ਾਰ ‘ਚ ਵੱਜਿਆ ਬੈਂਕ ਦਾ ਸਾਇਰਨ, ਪੁਲਿਸ ਨੂੰ ਕੁਝ ਕਦਮਾਂ ‘ਚ ਪਹੁੰਚਣ ਲਈ ਲੱਗੇ 25 ਮਿੰਟ
ਕਪੂਰਥਲਾ ਵਿੱਚ ਬੇਅਦਬੀ ਦੇ ਸ਼ੱਕ ‘ਚ ਮਾਰੇ ਗਏ ਸ਼ਖਸ ਦੀ ਹੋਈ ਪਛਾਣ, ਦਿਮਾਗੀ ਤੌਰ ‘ਤੇ ਦੱਸਿਆ ਜਾ ਰਿਹਾ ਪ੍ਰੇਸ਼ਾਨ