AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰੂਘਰਾਂ ‘ਚ ਸਿਆਸੀ ਸਰਗਰਮੀਆਂ ‘ਤੇ ਇਤਰਾਜ਼, ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਆਪਣਾ ਰੁਖ਼

ਦਿੱਲੀ 'ਚ ਚੱਲ ਰਹੇ ਵੱਖ-ਵੱਖ ਪ੍ਰਦਰਸ਼ਨਾਂ ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਸੰਦਰਭ ਵਿੱਚ ਗੱਲ ਕਰਦਿਆਂ ਜਸਕਰਨ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ਦੇ ਅੰਦਰ ਸਿਆਸੀ ਸਰਗਰਮੀਆਂ ਤੇ ਨਾਅਰੇਬਾਜ਼ੀ ਲਈ ਇੱਕ ਨਿਰਧਾਰਤ ਮਰਿਆਦਾ ਹੈ। ਗੁਰੂਘਰ ਦੇ ਦਰਵਾਜ਼ੇ ਲੰਗਰ ਛਕਣ, ਪ੍ਰਸਾਦ ਲੈਣ ਤੇ ਸ਼ਰਨ ਲੈਣ ਵਾਲਿਆਂ ਲਈ ਹਮੇਸ਼ਾ ਖੁੱਲ੍ਹੇ ਹਨ ਤੇ ਉੱਥੇ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਰੋਕਿਆ ਨਹੀਂ ਜਾਂਦਾ।

ਗੁਰੂਘਰਾਂ 'ਚ ਸਿਆਸੀ ਸਰਗਰਮੀਆਂ 'ਤੇ ਇਤਰਾਜ਼, ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਆਪਣਾ ਰੁਖ਼
lalit-sharma
| Updated On: 13 Oct 2026 15:21 PM IST
Share

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਮਰਿਆਦਾਵਾਂ ਦੀ ਉਲੰਘਣਾ ਕਰਨ ਵਾਲੇ ਵਿਧਾਇਕਾਂ ਜਾਂ ਕਿਸੇ ਵੀ ਆਗੂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕੀਤਾ ਜਾਵੇਗਾ। ਮੀਡੀਆ ਸਲਾਹਕਾਰ ਨੇ ਜਾਣਕਾਰੀ ਦਿੱਤੀ ਕਿ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੇ ਹੋਰ ਸਬੰਧਤ ਆਗੂਆਂ ਵੱਲੋਂ ਹਾਲ ਹੀ ‘ਚ ਮੀਡੀਆ ‘ਚ ਦਿੱਤੇ ਗਏ ਬਿਆਨਾਂ ਤੇ ਵਰਤੀ ਗਈ ਸ਼ਬਦਾਵਲੀ ਤੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਸਖ਼ਤ ਇਤਰਾਜ਼ ਜਤਾਇਆ ਹੈ।

ਵਿਧਾਇਕਾਂ ਦੇ ਬਿਆਨਾਂ ਤੇ ਸ਼ਬਦਾਵਲੀ ਦੀ ਸਖ਼ਤ ਨਿੰਦਾ

ਜਸਕਰਨ ਸਿੰਘ ਨੇ ਦੱਸਿਆ ਕਿ ਜਦੋਂ ਵਿਧਾਇਕ ਗਿਆਸਪੁਰਾ ਤੇ ਹੋਰ ਆਗੂ ਦਰਬਾਰ ਸਾਹਿਬ ਪਹੁੰਚੇ ਸਨ, ਤਾਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਲਈ ਰੋਕਿਆ ਗਿਆ ਸੀ, ਕਿਉਂਕਿ ਉਨ੍ਹਾਂ ਨੇ ਸਿੱਖ ਸ਼ਖ਼ਸੀਅਤਾਂ ਤੇ ਤਖ਼ਤ ਸਾਹਿਬ ਦੇ ਸੰਦਰਭ ‘ਚ ਬੇਹੱਦ ਇਤਰਾਜ਼ਯੋਗ ਤੇ ਅਣਉਚਿਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।

ਜਥੇਦਾਰ ਸਾਹਿਬ ਦੇ ਦਫ਼ਤਰ ਨੇ ਇਸ ਤਰ੍ਹਾਂ ਦੀ ਭਾਸ਼ਾ ਤੇ ਬਿਆਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਨ੍ਹਾਂ ਦਾ ਸਖ਼ਤ ਖੰਡਨ ਕੀਤਾ ਹੈ। ਮੀਡੀਆ ਸਲਾਹਕਾਰ ਨੇ ਸਪੱਸ਼ਟ ਕੀਤਾ ਕਿ ਜਦੋਂ ਇਨ੍ਹਾਂ ਵਿਧਾਇਕਾਂ ਨੂੰ ਮੀਡੀਆ ਦੇ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਸੀ, ਤਾਂ ਉਨ੍ਹਾਂ ਵੱਲੋਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ। ਜੇਕਰ ਆਉਣ ਵਾਲੇ ਦਿਨਾਂ ‘ਚ ਇਹ ਵਿਧਾਇਕ ਜਨਤਕ ਤੌਰ ਤੇ ਆਪਣੀ ਸਥਿਤੀ ਸਪੱਸ਼ਟ ਨਹੀਂ ਕਰਦੇ, ਤਾਂ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਅਗਲੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਰਬ ਧਰਮ ਦੀ ਮਰਿਆਦਾ

ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਸਲਾਹਕਾਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਦਾ ਇੱਕ ਅਜਿਹਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿੱਥੇ ਹਰ ਧਰਮ, ਦੇਸ਼ ਅਤੇ ਸਮਾਜ ਦੇ ਲੋਕ ਪੂਰੀ ਸ਼ਰਧਾ ਨਾਲ ਖੁੱਲ੍ਹੇ ਤੌਰ ਤੇ ਆ ਕੇ ਮੱਥਾ ਟੇਕ ਸਕਦੇ ਹਨ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦਾ ਦਫ਼ਤਰ ਵੀ ਇਸੇ ਮਹਾਨ ਸਿਧਾਂਤ ਤੇ ਕੰਮ ਕਰਦਾ ਹੈ। ਇੱਥੇ ਕਿਸੇ ਵੀ ਵਿਅਕਤੀ ਨੂੰ ਉਸ ਦੇ ਨਿੱਜੀ ਜਾਂ ਸਿਆਸੀ ਪਿਛੋਕੜ ਦੇ ਆਧਾਰ ਤੇ ਨਹੀਂ ਰੋਕਿਆ ਜਾਂਦਾ। ਹਾਲਾਂਕਿ, ਜਿਹੜੇ ਲੋਕ ਸਿੱਖ ਪੰਥ, ਸਿੱਖ ਸ਼ਖ਼ਸੀਅਤਾਂ ਤੇ ਸਰਵਉੱਚ ਸੰਸਥਾਵਾਂ ਵਿਰੁੱਧ ਗ਼ਲਤ ਬਿਆਨਬਾਜ਼ੀ ਕਰਦੇ ਹਨ, ਉਨ੍ਹਾਂ ਨੂੰ ਧਾਰਮਿਕ ਮਰਿਆਦਾ ਦੇ ਤਹਿਤ ਰੋਕਿਆ ਜਾਂਦਾ ਹੈ।

ਦਿੱਲੀ ਦੇ ਪ੍ਰਦਰਸ਼ਨਾਂ ਤੇ ਗੁਰਦੁਆਰਾ ਸਾਹਿਬਾਨ ਦੇ ਪਰਿਸਰਾਂ ਦੀ ਮਰਿਆਦਾ ਬਾਰੇ ਸਖ਼ਤ ਸੰਦੇਸ਼

ਦਿੱਲੀ ‘ਚ ਚੱਲ ਰਹੇ ਵੱਖ-ਵੱਖ ਪ੍ਰਦਰਸ਼ਨਾਂ ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਸੰਦਰਭ ਵਿੱਚ ਗੱਲ ਕਰਦਿਆਂ ਜਸਕਰਨ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ਦੇ ਅੰਦਰ ਸਿਆਸੀ ਸਰਗਰਮੀਆਂ ਤੇ ਨਾਅਰੇਬਾਜ਼ੀ ਲਈ ਇੱਕ ਨਿਰਧਾਰਤ ਮਰਿਆਦਾ ਹੈ। ਗੁਰੂਘਰ ਦੇ ਦਰਵਾਜ਼ੇ ਲੰਗਰ ਛਕਣ, ਪ੍ਰਸਾਦ ਲੈਣ ਤੇ ਸ਼ਰਨ ਲੈਣ ਵਾਲਿਆਂ ਲਈ ਹਮੇਸ਼ਾ ਖੁੱਲ੍ਹੇ ਹਨ ਤੇ ਉੱਥੇ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਰੋਕਿਆ ਨਹੀਂ ਜਾਂਦਾ।

ਪਰ ਜੇਕਰ ਕੋਈ ਗੁਰਦੁਆਰਾ ਸਾਹਿਬ ਦੀ ਆੜ ‘ਚ ਸਿਆਸੀ ਲਾਹਾ ਲੈਣ ਜਾਂ ਗੁਰਮਤਿ ਦੇ ਸਿਧਾਂਤਾਂ ਦੇ ਉਲਟ ਜਾ ਕੇ ਨਾਅਰੇਬਾਜ਼ੀ ਤੇ ਸਿਆਸੀ ਸਰਗਰਮੀਆਂ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਇਸ ਨੂੰ ਗੁਰੂਘਰ ਦੀ ਮਰਿਆਦਾ ਦੀ ਖੁੱਲ੍ਹੀ ਉਲੰਘਣਾ ਮੰਨਿਆ ਜਾਵੇਗਾ।

ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਕਿ 29 ਜੂਨ ਨੂੰ ਜਿਹੜੇ ਵਿਧਾਇਕ ਤੇ ਆਗੂ ਦਰਬਾਰ ਸਾਹਿਬ ਪਹੁੰਚੇ ਸਨ, ਉਨ੍ਹਾਂ ਨੇ ਉੱਥੇ ਪਹੁੰਚ ਕੇ ਸਿੱਖ ਕਿਰਦਾਰ ਤੇ ਸ਼ਖ਼ਸੀਅਤਾਂ ਵਿਰੁੱਧ ਬਿਆਨਬਾਜ਼ੀ ਕੀਤੀ ਸੀ। ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਗੁਰੂਘਰਾਂ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਗ਼ੈਰ-ਸਿਧਾਂਤਕ ਤੇ ਸਿਆਸੀ ਸਰਗਰਮੀ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਮੀਡੀਆ ਸਲਾਹਕਾਰ ਨੇ ਦੁਹਰਾਇਆ ਕਿ ਸਿੱਖ ਪੰਥ ਦੀ ਮਰਿਆਦਾ ਨੂੰ ਸਰਵਉੱਚ ਰੱਖਦਿਆਂ ਜਥੇਦਾਰ ਸਾਹਿਬ ਦੇ ਹਰ ਹੁਕਮ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ।

Follow Us
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...