ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ, CM ਨੇ ਪ੍ਰਗਟਾਇਆ ਦੁੱਖ
ਕੇਂਦਰ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੁਧਵਾਰ 5 ਵਜੇ ਦੇਹਾਂਤ ਤੋਂ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ 'ਚ ਮੋਹਾਲੀ ਦੇ ਫੋਰਟਿਸ ਹਸਪਤਾਲ ਚ ਆਖਰੀ ਸਾਹ ਲਿਆ ਹੈ। ਉਨ੍ਹਾਂ ਦਾ ਕੱਦ ਪੰਜਾਬ ਦੀ ਸਿਆਸਤ 'ਚ ਕਾਫ਼ੀ ਵੱਡਾ ਮੰਨਿਆ ਜਾਂਦਾ ਸੀ।

Sukhdev Singh Dhindsa: ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੇਂਦਰ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੁਧਵਾਰ 5 ਵਜੇ ਦੇਹਾਂਤ ਤੋਂ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ‘ਚ ਮੋਹਾਲੀ ਦੇ ਫੋਰਟਿਸ ਹਸਪਤਾਲ ਚ ਆਖਰੀ ਸਾਹ ਲਿਆ ਹੈ। ਉਨ੍ਹਾਂ ਦਾ ਕੱਦ ਪੰਜਾਬ ਦੀ ਸਿਆਸਤ ‘ਚ ਕਾਫ਼ੀ ਵੱਡਾ ਮੰਨਿਆ ਜਾਂਦਾ ਸੀ। ਇਸ਼ ਦੌਰਾਨ ਦੇਸ਼ ਭਰ ਦੇ ਕਈ ਸਿਆਸੀ ਆਗੂਆਂ ਨੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ ਹੈ। ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ, ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਮਿਲੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ… ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ… ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼
— Bhagwant Mann (@BhagwantMann) May 28, 2025
ਇਹ ਵੀ ਪੜ੍ਹੋ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ਤੇ ਪੋਸਟ ਕਰਦਿਆਂ ਲਿਖਿਆ ਹੈ ਕਿ, “ਸਰਦਾਰ ਸੁਖਦੇਵ ਸਿੰਘ ਜੀ ਢੀਂਡਸਾ ਸਾਹਬ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।
ਸਰਦਾਰ ਸੁਖਦੇਵ ਸਿੰਘ ਜੀ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ pic.twitter.com/GmEJArFcbP
— Sukhbir Singh Badal (@officeofssbadal) May 28, 2025
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁੱਖ ਸਾਂਝਾ ਕਰਦਿਆਂ ਆਪਣੇ X ਅਕਾਉਂਟ ‘ਤੇ ਲਿਖਿਆ ਹੈ, “ਸਰਦਾਰ ਸੁਖਦੇਵ ਸਿੰਘ ਢੀਂਡਸਾ ਸਾਹਿਬ ਦੇ ਅਕਾਲ ਚਲਾਣੇ ‘ਤੇ ਮੇਰਾ ਡੂੰਘਾ ਅਤੇ ਦਿਲੋਂ ਦੁੱਖ। ਅਸੀਂ ਛੇ ਦਹਾਕਿਆਂ ਤੋਂ ਵੱਧ ਸਮੇਂ ਤੱਕ ਪੰਜਾਬ ਦੀ ਸੇਵਾ ਕਰਨ ਵਾਲੇ ਧਰਤੀ ਦੇ ਇੱਕ ਮਹਾਨ ਪੁੱਤਰ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਵਜੋਂ ਸੇਵਾ ਨਿਭਾਈ ਅਤੇ ਨਾਲ ਹੀ ਰਾਜ ਅਤੇ ਰਾਸ਼ਟਰੀ ਰਾਜਨੀਤੀ ਵਿੱਚ ਬਹੁਤ ਜ਼ਿਆਦਾ ਅਤੇ ਸਕਾਰਾਤਮਕ ਯੋਗਦਾਨ ਪਾਇਆ। ਉਹ ਸ਼ਾਇਦ ਸੂਬੇ ਦੇ ਉਨ੍ਹਾਂ ਆਖਰੀ ਮਹਾਨ ਹਸਤੀਆਂ ਵਿੱਚੋਂ ਇੱਕ ਸੀ ਜੋ ਪੰਜਾਬ ਦੇ ਘਟਨਾਪੂਰਨ ਇਤਿਹਾਸ ਦੇ ਗਵਾਹ ਸਨ। ਉਨ੍ਹਾਂ ਦੇ ਦੇਹਾਂਤ ਨਾਲ ਪੈਦਾ ਹੋਇਆ ਖਲਾਅ ਭਰਨਾ ਬਹੁਤ ਮੁਸ਼ਕਲ ਹੋਵੇਗਾ।
My profound and heartfelt condolences over the sad demise of Sardar Sukhdev Singh Dhindsa Sahab. We have lost a great son of the soil who served Punjab for over six decades.
He served as the Union Minister besides contributing immensely and positively to the state and national pic.twitter.com/otLvpwoLcf— Amarinder Singh Raja Warring (@RajaBrar_INC) May 28, 2025
ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਸੁਖਦੇਵ ਸਿੰਘ ਢੀਂਡਸਾ ਜੀ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇੱਕ ਮਾਣਯੋਗ ਨੇਤਾ ਜਿਨ੍ਹਾਂ ਨੇ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਪੰਜਾਬ ਦੀ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਤੇ ਸਮਰਥਕਾਂ ਨਾਲ ਮੇਰੀ ਦਿਲੀ ਹਮਦਰਦੀ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।
ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਸਿਆਸੀ ਦੁਨੀਆਂ ‘ਚ ਸੋਗ ਦੀ ਲਹਿਰ ਹੈ।