AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੋਣਾਂ ਤੋਂ ਪਹਿਲਾਂ ਦਲਿਤ ਵੋਟ ਬੈਂਕ ‘ਤੇ ਨਜ਼ਰਾਂ, ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਇਤਿਹਾਸਿਕ ਬਣਾਉਣ ਦਾ ਕੋਸ਼ਿਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਾਲ 1 ਫਰਵਰੀ ਨੂੰ ਗੁਰੂ ਰਵਿਦਾਸ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਜਲੰਧਰ ਨੇੜੇ ਡੇਰਾ ਸੱਚਖੰਡ ਬੱਲਾਂ ਗਏ ਸਨ, ਜਿੱਥੇ ਉਨ੍ਹਾਂ ਨੇ ਡੇਰੇ 'ਤੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਸੀ। ਇਹ ਛੇ ਮਹੀਨਿਆਂ ਦੇ ਅੰਦਰ ਪੰਜਾਬ ਦੇ ਦੋਆਬਾ ਖੇਤਰ ਦੇ ਉਨ੍ਹਾਂ ਦੇ ਦੋ ਦੌਰਿਆਂ ਵਿੱਚੋਂ ਪਹਿਲੀ ਸੀ।

ਚੋਣਾਂ ਤੋਂ ਪਹਿਲਾਂ ਦਲਿਤ ਵੋਟ ਬੈਂਕ 'ਤੇ ਨਜ਼ਰਾਂ, ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਇਤਿਹਾਸਿਕ ਬਣਾਉਣ ਦਾ ਕੋਸ਼ਿਸ਼
tv9-punjabi
| Updated On: 30 Jul 2026 18:42 PM IST
Share

ਫਰਵਰੀ 2027 ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਅਜੇ ਲਗਭਗ ਸੱਤ ਮਹੀਨੇ ਬਾਕੀ ਹਨ। ਪੰਜਾਬ ਦੇ ਰਾਜਨੀਤਿਕ ਦ੍ਰਿਸ਼ ਵਿੱਚ ਪ੍ਰਭਾਵਸ਼ਾਲੀ ਦਲਿਤ ਭਾਈਚਾਰੇ ਵੱਲ ਪਹੁੰਚਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿੱਚ ਸਿਆਸੀ ਪਾਰਟੀਆਂ ਦਲਿਤ ਭਾਈਚਾਰੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੀਆਂ ਹਨ।

ਪੱਬਾ ਭਾਰ ਸਿਆਸੀ ਪਾਰਟੀਆਂ

AAP ਸਰਕਾਰ ਨੇ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਪ੍ਰੋਗਰਾਮਾਂ ਦਾ ਇੱਕ ਅਧਿਕਾਰਤ ਕੈਲੰਡਰ ਜਾਰੀ ਕੀਤਾ ਹੈ। ਉੱਥੇ ਹੀ ਭਾਜਪਾ ਨੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਅਤੇ ਸੰਬੰਧਿਤ ਧਾਰਮਿਕ ਸੰਸਥਾਵਾਂ ‘ਤੇ ਕੇਂਦਰਿਤ ਇੱਕ ਸਮਾਨਾਂਤਰ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕੀਤੀ ਹੈ। 2027 ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ, ਦੋਵੇਂ ਪਾਰਟੀਆਂ ਇੱਕ ਅਜਿਹੇ ਭਾਈਚਾਰੇ ਨਾਲ ਆਪਣੇ ਸਬੰਧ ਨੂੰ ਮਜ਼ਬੂਤ ​​ਕਰਨ ਲਈ ਉਤਸੁਕ ਦਿਖਾਈ ਦਿੰਦੀਆਂ ਹਨ ਜੋ ਸੂਬੇ ਦੀ ਆਬਾਦੀ ਦਾ ਲਗਭਗ 32 ਫੀਸਦ ਬਣਦਾ ਹੈ।

ਪੰਜਾਬ ਸਰਕਾਰ ਨੇ ਇਸ ਸਾਲ ਫਰਵਰੀ ਵਿੱਚ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀ ਰਸਮੀ ਸ਼ੁਰੂਆਤ ਕੀਤੀ, ਇਹ ਐਲਾਨ ਕਰਦੇ ਹੋਏ ਕਿ ਪ੍ਰੋਗਰਾਮ ਫਰਵਰੀ 2027 ਤੱਕ ਜਾਰੀ ਰਹਿਣਗੇ। ਧਾਰਮਿਕ ਇਕੱਠ, ਸੈਮੀਨਾਰ, ਸੱਭਿਆਚਾਰਕ ਸਮਾਗਮ, ਵਿਦਿਅਕ ਮੁਕਾਬਲੇ ਅਤੇ ਸਮਾਜ ਸੇਵਾ ਪਹਿਲਕਦਮੀਆਂ ਨੂੰ ਅਧਿਕਾਰਤ ਕੈਲੰਡਰ ਵਿੱਚ ਸ਼ਾਮਲ ਕੀਤਾ ਗਿਆ ਸੀ।

ਇਤਫ਼ਾਕ ਨਾਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਾਲ 1 ਫਰਵਰੀ ਨੂੰ ਗੁਰੂ ਰਵਿਦਾਸ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਜਲੰਧਰ ਨੇੜੇ ਡੇਰਾ ਸੱਚਖੰਡ ਬੱਲਾਂ ਗਏ ਸਨ, ਜਿੱਥੇ ਉਨ੍ਹਾਂ ਨੇ ਡੇਰੇ ‘ਤੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਸੀ। ਇਹ ਛੇ ਮਹੀਨਿਆਂ ਦੇ ਅੰਦਰ ਪੰਜਾਬ ਦੇ ਦੋਆਬਾ ਖੇਤਰ ਦੇ ਉਨ੍ਹਾਂ ਦੇ ਦੋ ਦੌਰਿਆਂ ਵਿੱਚੋਂ ਪਹਿਲੀ ਸੀ।

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਰਕਾਰ ਵੱਲੋਂ ਪਹਿਲਕਦਮੀਆਂ

ਸੂਬਾ ਸਰਕਾਰ ਵੱਲੋਂ ਐਲਾਨੀਆਂ ਪਹਿਲਕਦਮੀਆਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ‘ਤੇ ਕੇਂਦਰਿਤ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ, ਸ਼ੋਭਾ ਯਾਤਰਾਵਾਂ, ਸੈਮੀਨਾਰ, ਲੈਕਚਰ ਅਤੇ ਵਰਕਸ਼ਾਪਾਂ ਸ਼ਾਮਲ ਹਨ। ਵਿਦਿਅਕ ਸੰਸਥਾਵਾਂ ਵਿੱਚ ਲੇਖ ਲਿਖਣ, ਪੇਂਟਿੰਗ, ਭਾਸ਼ਣ ਅਤੇ ਕੁਇਜ਼ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।

ਸਰਕਾਰ ਦੇ ਸਭ ਤੋਂ ਵੱਧ ਦਿਖਾਈ ਦੇਣ ਵਾਲੇ ਆਊਟਰੀਚ ਪ੍ਰੋਗਰਾਮਾਂ ਵਿੱਚੋਂ ਇੱਕ 7 ਜੁਲਾਈ ਨੂੰ ਸ਼ੁਰੂ ਹੋਇਆ ਸੀ, ਜਦੋਂ ਪਿੰਡਾਂ ਅਤੇ ਕਸਬਿਆਂ ਵਿੱਚ ਗੁਰੂ ਰਵਿਦਾਸ ਦੇ ਜੀਵਨ ਅਤੇ ਸੰਦੇਸ਼ ‘ਤੇ 30 ਮਿੰਟ ਦੀ ਦਸਤਾਵੇਜ਼ੀ ਦਿਖਾਉਣ ਲਈ ਪੰਜਾਬ ਭਰ ਵਿੱਚ 100 ਤੋਂ ਵੱਧ ਮੋਬਾਈਲ LED ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦਸਤਾਵੇਜ਼ੀ ਮੁਹਿੰਮ ਦਾ ਉਦੇਸ਼ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੌਰਾਨ ਪੰਜਾਬ ਦੇ ਪਿੰਡਾਂ ਨੂੰ ਕਵਰ ਕਰਨਾ ਹੈ।

ਦਿਲਚਸਪ ਗੱਲ ਇਹ ਹੈ ਕਿ ਇਹ ਦਸਤਾਵੇਜ਼ੀ ਮੁਹਿੰਮ ਉਸੇ ਸਮੇਂ ਸ਼ੁਰੂ ਹੋਈ ਸੀ ਜਦੋਂ ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ, ਜੋ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਇਸ ਫਿਲਮਦੀਆਂ ਵਿਸ਼ੇਸ਼ ਸਕ੍ਰੀਨਿੰਗਾਂ ਪੰਜਾਬ ਭਰ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ਸਨ। ਹਲਾਂਕਿ ਕਿ ਕੇਂਦਰ ਵੱਲੋਂ ਇਸ ਫਿਲਮ ‘ਤੇ ਰੋਕ ਲਗਾ ਦਿੱਤੀ ਗਈ ਹੈ।

Follow Us
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...