AAP on Amritpal: ਅੰਮ੍ਰਿਤਪਾਲ ਦੀ ਗ੍ਰਿਫਤਾਰੀ ‘ਤੇ ਗਰਮਾਈ ਸਿਆਸਤ, AAP ਨੇ ਕਿਹਾ- ਦੇਰੀ ਹੁੰਦੀ ਤਾਂ BJP ਦੇ ਮੰਚ ਦੇ ਦਿਖਾਈ ਦਿੰਦਾ
AAP on Amritpal Arrest: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਰੋਡੇ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਸਰੰਡਰ ਕਰਨ ਦੀ ਯੋਜਨਾ ਬਣਾ ਕੇ ਇੱਥੇ ਪਹੁੰਚਿਆ ਸੀ ਪਰ ਪੁਲਿਸ ਨੇ ਉਸ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹੁਣ ਇਸ 'ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਪੜ੍ਹੋ ਅਭਿਜੀਤ ਦੀ ਰਿਪੋਰਟ...
Politics on Amritpal Arrest: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨਾਲ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਕੌਮੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਇੱਕ ਪਾਸੇ ਪੰਜਾਬ ਪੁਲਿਸ ਦੀ ਥਾਪੜੀ ਪਿੱਠ ਅਤੇ ਦੂਜੇ ਪਾਸੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਕੱਕੜ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ (Amritpal Singh) ਦੀ ਗ੍ਰਿਫਤਾਰੀ ‘ਚ ਦੇਰੀ ਹੁੰਦੀ ਤਾਂ ਉਹ ਭਾਜਪਾ ਦੇ ਮੰਚ ‘ਤੇ ਪਾਇਆ ਜਾਂਦਾ।
ਪ੍ਰਿਯੰਕਾ ਕੱਕੜ ਨੇ ਕਿਹਾ ਕਿ ਕਈ ਮੌਕਿਆਂ ‘ਤੇ ਦੇਖਿਆ ਗਿਆ ਹੈ ਕਿ ਜਿਹੜੇ ਲੋਕ ਅਪਰਾਧ ‘ਚ ਸ਼ਾਮਲ ਹਨ, ਲੋੜੀਂਦੇ ਹਨ, ਉਨ੍ਹਾਂ ਨੂੰ ਬੀਜੇਪੀ ਦੇ ਮੰਚ ‘ਤੇ ਦੇਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਕੋਲ ਕੋਈ ਚਾਰਾ ਨਹੀਂ ਬਚਿਆ ਸੀ। ਪੁਲਿਸ ਨੇ ਜਿਸ ਤਰ੍ਹਾਂ ਦਾ ਕੰਮ ਕੀਤਾ ਹੈ, ਉਹ ਵਧਾਈ ਦੇ ਹੱਕਦਾਰ ਹਨ।
ਹਦਾਇਤਾਂ ਦਿੰਦਿਆਂ ‘ਆਪ’ ਬੁਲਾਰੇ ਨੇ ਕਿਹਾ ਕਿ ਜੇਕਰ ਕੋਈ ਪੰਜਾਬ ਦੀ ਸ਼ਾਂਤੀ ਭੰਗ ਕਰਦਾ ਹੈ ਤਾਂ ਪੰਜਾਬ ਪੁਲਿਸ ਉਸ ਨੂੰ ਬਖਸ਼ੇਗੀ ਨਹੀਂ। ਬਿਨਾਂ ਪੱਥਰ ਸੁੱਟੇ ਪੁਲਿਸ ਨੇ ਅੰਮ੍ਰਿਤਪਾਲ ਨੂੰ ਫੜ ਲਿਆ।
ਗ੍ਰਿਫਤਾਰੀ ‘ਤੇ ਬੋਲੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ
ਦੂਜੇ ਪਾਸੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਕਿਹਾ ਹੈ ਕਿ ਇਹ ਭਗੌੜਾ ਕਦੋਂ ਤੱਕ ਭੱਜਦਾ। ਕਾਨੂੰਨ ਦੀਆਂ ਬਾਂਹਾ ਲੰਬੀਆਂ ਹਨ। ਦਹਿਸ਼ਤ ਫੈਲਾਉਣ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇ। ਇਸ ਨੂੰ ਫੜਨ ਵਿੱਚ ਯਕੀਨਨ ਥੋੜਾ ਹੋਰ ਸਮਾਂ ਲੱਗਾ ਹੈ, ਇਹ ਕਾਰਵਾਈ ਥੋੜੀ ਜਲਦੀ ਹੋ ਜਾਂਦੀ ਅਤੇ ਵਧੀਆ ਹੋਣਾ ਸੀ।
ਇਹ ਵੀ ਪੜ੍ਹੋ
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਸੰਜੇ ਸਿੰਘ ਨੇ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ‘ਆਪ’ ਸਰਕਾਰ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕਰੇਗੀ।
‘ਮਾਨ ਸਰਕਾਰ ਸਖ਼ਤ ਕਦਮ ਚੁੱਕ ਸਕਦੀ ਹੈ’
‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਅੱਜ ਤੋਂ ਇਹ ਸਾਬਤ ਹੋ ਗਿਆ ਹੈ ਕਿ ਭਗਵੰਤ ਮਾਨ ਦੀ ਸਰਕਾਰ ਲੋੜ ਪੈਣ ‘ਤੇ ਸਖ਼ਤ ਕਦਮ ਚੁੱਕ ਸਕਦੀ ਹੈ। ਪਿਛਲੇ 1 ਮਹੀਨੇ ਤੋਂ ਅੰਮ੍ਰਿਤਪਾਲ ਦੇ ਕਰੀਬੀਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਗਈ, ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਅਤੇ ਹੁਣ ਉਸ ਨੂੰ ਗ੍ਰਿਫਤਾਰੀ ਦੇਣ ਲਈ ਮਜ਼ਬੂਰ ਕੀਤਾ ਗਿਆ।
ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ‘ਆਪ’ ਆਗੂ ਨੇ ਕਿਹਾ ਕਿ ਟੀਮ ਨੇ ਬਹੁਤ ਹੀ ਸਮਝਦਾਰੀ ਨਾਲ ਕੰਮ ਕੀਤਾ ਹੈ ਅਤੇ ਕਿਤੇ ਵੀ ਇੱਕ ਵੀ ਕੰਕਰ ਨਹੀਂ ਸੁੱਟਿਆ। ਪੰਜਾਬ ਪੁਲਿਸ ਨੇ ਬੜੀ ਸਿਆਣਪ ਨਾਲ ਕੰਮ ਕੀਤਾ ਹੈ। ਇਸ ਸਾਰੀ ਕਾਰਵਾਈ ਦੌਰਾਨ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿੱਤਾ ਗਿਆ ਅਤੇ ਕੋਈ ਵੀ ਹਿੰਸਕ ਘਟਨਾ ਨਹੀਂ ਵਾਪਰੀ।