ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਸਿਆਸੀ ਸਥਿਰਤਾ ਤੇ ਛੇਤੀ ਫੈਸਲੇ ਲੈਣ ਦੇ ਢਾਂਚੇ ਨਾਲ ਮੋਹਰੀ ਸਨਅਤੀ ਸੂਬੇ ਵਜੋਂ ਉੱਭਰ ਰਿਹਾ ਪੰਜਾਬ : ਮੁੱਖ ਮੰਤਰੀ

ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦੌਰਾਨਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਜਨਮ ਹੀ ਨੰਬਰ ਇਕ ਉਤੇ ਪੁੱਜਣ ਲਈ ਹੋਇਆ ਹੈ ਕਿਉਂਕਿ ਮਿਹਨਤ ਤੇ ਸਮਰਪਣ ਦੀ ਭਾਵਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੀ ਸਮਾਈ ਹੋਈ ਹੈ।

ਸਿਆਸੀ ਸਥਿਰਤਾ ਤੇ ਛੇਤੀ ਫੈਸਲੇ ਲੈਣ ਦੇ ਢਾਂਚੇ ਨਾਲ ਮੋਹਰੀ ਸਨਅਤੀ ਸੂਬੇ ਵਜੋਂ ਉੱਭਰ ਰਿਹਾ ਪੰਜਾਬ : ਮੁੱਖ ਮੰਤਰੀ
Follow Us
tv9-punjabi
| Published: 07 Feb 2023 19:22 PM

ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ।

ਮੁੱਖ ਮੰਤਰੀ ਨੇ ਸਨਅਤਕਾਰਾਂ ਨਾਲ ਕੀਤਾ ਵਿਚਾਰ-ਵਟਾਂਦਰਾ

ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦੌਰਾਨ ਅੱਜ ਇੱਥੇ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਜਨਮ ਹੀ ਨੰਬਰ ਇਕ ਉਤੇ ਪੁੱਜਣ ਲਈ ਹੋਇਆ ਹੈ ਕਿਉਂਕਿ ਮਿਹਨਤ ਤੇ ਸਮਰਪਣ ਦੀ ਭਾਵਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੀ ਸਮਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨਾਲ ਪੰਜਾਬੀਆਂ ਨੇ ਹਮੇਸ਼ਾ ਹਰੇਕ ਖੇਤਰ ਵਿੱਚ ਮੱਲਾਂ ਮਾਰੀਆਂ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਮੁਕਾਮ ਹਾਸਲ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਨਅਤੀ ਤਰੱਕੀ ਦੀ ਤੇਜ਼ ਰਫ਼ਤਾਰ ਦਾ ਪਾਂਧੀ ਬਣੇਗਾ।

ਸੈਰ-ਸਪਾਟਾ ਕੇਂਦਰਾਂ ਵਿੱਚ ਅਥਾਹ ਸੰਭਾਵਨਾਵਾਂ

ਸੂਬੇ ਭਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਇਸ ਖੇਤਰ ਵਿਚਲੀਆਂ ਅਥਾਹ ਸੰਭਾਵਨਾਵਾਂ ਦਾ ਪੂਰਾ ਲਾਹਾ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਸ ਗੱਲੋਂ ਖ਼ੁਸ਼ਕਿਸਮਤ ਹੈ ਕਿ ਇੱਥੇ ਬਹੁਤ ਸਾਰੇ ਕੁਦਰਤੀ ਸਰੋਤ ਹਨ, ਜਿਨ੍ਹਾਂ ਨੂੰ ਕੌਮਾਂਤਰੀ ਸੈਲਾਨੀਆਂ ਲਈ ਸੈਰਗਾਹਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਚੋਹਾਲ ਡੈਮ, ਨੂਰਪੁਰ ਬੇਦੀ ਤੇ ਹੋਰ ਥਾਵਾਂ ਨੂੰ ਆਧੁਨਿਕ ਸੈਰਗਾਹਾਂ ਵਜੋਂ ਵਿਕਸਤ ਕਰਨ ਲਈ ਪੁਖ਼ਤਾ ਤਜਵੀਜ਼ ਲਿਆ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਹੜੀਆਂ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲਿਆ ਸਕਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸੈਰ-ਸਪਾਟੇ ਪੱਖੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ, ਜਿਸ ਤੋਂ ਧਾਰਮਿਕ ਤੇ ਦੇਸ਼ ਭਗਤੀ ਦੇ ਜਜ਼ਬੇ ਦਾ ਝਲਕਾਰਾ ਮਿਲੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟਾ ਖੇਤਰ ਦੀ ਤਰੱਕੀ ਲਈ ਹਰ ਹੀਲਾ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੁਨੀਆ ਭਰ ਦੇ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚੇਗਾ।

ਮੁੱਖ ਮੰਤਰੀ ਨੇ ਸਥਾਨਕ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਤ ਕਰਦਿਆਂ ਸਥਾਨਕ ਸਨਅਤ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਰਗਾਹਾਂ ਨੂੰ ਵਿਕਸਤ ਕਰਨ ਲਈ ਦੇਸ਼ ਭਰ ਤੋਂ ਜਾਂ ਵਿਦੇਸ਼ਾਂ ਤੋਂ ਵੱਡੀਆਂ ਕੰਪਨੀਆਂ ਨੂੰ ਸੱਦਣ ਦੀ ਥਾਂ ਸਥਾਨਕ ਸਨਅਤਕਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਥਾਨਕ ਸਨਅਤਕਾਰਾਂ ਨੂੰ ਇਸ ਖੇਤਰ ਵਿੱਚ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਪੰਜਾਬ ਸੈਰ-ਸਪਾਟਾ ਸਨਅਤ ਦੇ ਗੜ੍ਹ ਵਜੋਂ ਉੱਭਰੇਗਾ।

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...