AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

8 ਲੱਖ ਮੁਲਾਜ਼ਮਾਂ ਨੂੰ 3 ਫੀਸਦੀ DA ਦੀ ਕਿਸ਼ਤ ਹੋਵੇਗੀ ਜਾਰੀ , ਸੀਐਮ ਮਾਨ ਦਾ ਵੱਡਾ ਐਲਾਨ, 2 ਮਹੀਨਿਆਂ ‘ਚ 11% ਦਾ ਵਾਧਾ

Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਸਰਕਾਰੀ ਮੁਲਾਜ਼ਮਾ ਲਈ ਵੱਡਾ ਐਲਾਨ ਕਰਦਿਆਂ ਡੀਏ ਦੀ 3 ਫੀਸਦੀ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਹੁਣ ਤੱਕ ਦਿੱਤੀਆਂ ਗਈਆਂ ਨੌਕਰੀਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਹੈ। ਨਾਲ ਹੀ ਸੀਐਮ ਨੇ ਹੋਰ ਵੀ ਕਈ ਅਹਿਮ ਮੁੱਦਿਆਂ ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੱਤੇ।

8 ਲੱਖ ਮੁਲਾਜ਼ਮਾਂ ਨੂੰ 3 ਫੀਸਦੀ DA ਦੀ ਕਿਸ਼ਤ ਹੋਵੇਗੀ ਜਾਰੀ , ਸੀਐਮ ਮਾਨ ਦਾ ਵੱਡਾ ਐਲਾਨ, 2 ਮਹੀਨਿਆਂ 'ਚ 11% ਦਾ ਵਾਧਾ
tv9-punjabi
| Updated On: 04 Nov 2026 12:51 PM IST
Share

ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (DA) ਦੀ 3% ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਦੱਸਿਆ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੀਵਾਲੀ ਗਿਫਟ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸਾਰੇ ਮੁਲਾਜ਼ਮਾਂ ਲਈ ਡੀਏ ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦੀ ਘੋਸ਼ਣਾ ਕੀਤੀ।ਡੀਏ ਵਿੱਚ ਇਸ ਵਾਧੇ ਨਾਲ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਇਹ ਵਾਧਾ ਨਵੰਬਰ ਦੀ ਤਨਖਾਹ ਵਿੱਚ ਜੁੜੇਗਾ, ਜਦੋਂ ਕਿ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਵੀ ਵਧਿਆ ਹੋਇਆ ਡੀਏ ਸ਼ਾਮਲ ਹੋਵੇਗਾ।

ਉਨ੍ਹਾ ਨੇ ਕਿਹਾ ਕਿ ਬੀਤੇ 2 ਮਹੀਨਿਆਂ ਦੌਰਾਨ ਮੁਲਾਜ਼ਮਾਂ ਨੂੰ ਕੁੱਲ੍ਹ 11 ਫੀਸਦੀ ਦਾ ਡੀਏ ਜਾਰੀ ਕੀਤਾ ਜਾ ਚੁੱਕਾ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਹੁਣ ਤੱਕ 71,777 ਨਵੀਆਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ 600 ਤੋਂ ਵੱਧ ਹੋਰ ਵੀ ਤਿਆਰ ਹਨ।

ਸਰਕਾਰ ਵੱਲੋਂ ਨਹੀਂ ਰੱਖੀ ਗਈ ਕੋਈ ਕਮੀ

ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲੀ ਸੀ, ਉਦੋਂ ਮੁਲਾਜ਼ਮਾਂ ਨੂੰ 28 ਫੀਸਦੀ ਡੀਏ ਮਿਲ ਰਿਹਾ ਸੀ, ਜਦੋਂਕਿ ਹੁਣ 53 ਫੀਸਦੀ ਡੀਏ ਮਿਲ ਰਿਹਾ ਹੈ। ਇੱਕ ਸਾਲ ਵਿੱਚ 1088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਵੇਗਾ। ਇਸ ਵਾਧੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ED ਦੀ ਰੇਡ ਤੇ ਸੀਐਮ ਦਾ ਬੀਜੇਪੀ ਦਾ ਨਿਸ਼ਾਨਾ

ਮੋਗਾ ਦੀ ਵਿਧਾਇਕ ਡਾ. ਅਮਨਦੀਪ ਅਰੋੜਾ ਦੇ ਘਰ ਤੇ ਈਡੀ ਦੀ ਰੇਡ ਤੇ ਸਵਾਲ ਪੁੱਛਣ ਤੇ ਸੀਐਮ ਮਾਨ ਨੇ ਕਿਹਾ ਕਿ ਉਹ ਆਉਂਦੀ ਰਹਿੰਦੀ ਹੈ। ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। ਉਨ੍ਹਾਂ ਦੇ ਆਉਣ ਦਾ ਮਤਲਬ ਇਹ ਹੈ ਕਿ ਚੋਣਾਂ ਆ ਗਈਆਂ ਹਨ। ਉਹ ਵੋਟਾਂ ਵੇਲ੍ਹੇ ਹੀ ਇਹ ਹਥਿਆਰ ਵਰਤਦੇ ਹਨ। ਉਹ ਜਿਨ੍ਹਾਂ ਚਾਹੁਣ ਉਨ੍ਹਾਂ ਕਰ ਲੈਣ, ਉਨ੍ਹਾਂ ਨੂੰ ਇੱਥੋਂ ਕੁਝ ਨਹੀਂ ਮਿਲਣ ਵਾਲਾ।

ਦਿੱਲੀ ਦੇ ਪ੍ਰਦੂਸ਼ਣ ‘ਚ ਨਹੀਂ ਹੈ ਪੰਜਾਬ ਦਾ ਹੱਥ – ਸੀਐਮ

ਜਦੋਂਕਿ ਪਰਾਲੀ ਪ੍ਰਦੂਸ਼ਣ ਦੇ ਮੁੱਦੇ ਤੇ ਉਨ੍ਹਾਂ ਨੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਆਰੋਪਾਂ ਤੇ ਤੰਜ ਕੱਸਦਿਆਂ ਕਿਹਾ ਕਿ ਹਾਲੇ ਤਾਂ ਜਿਆਦਾਤਰ ਝੋਨਾ ਵੱਢਿਆ ਹੀ ਨਹੀਂ ਗਿਆ ਹੈ, ਫਿਰ ਵੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵਧਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਰਸਾ ਸਾਹਿਬ ਨੂੰ ਤਾਂ ਸਭ ਕੁਝ ਪਤਾ ਹੈ। ਦਿੱਲੀ ਦੇ ਪ੍ਰਦੂਸ਼ਣ ਵਿੱਚ ਪੰਜਾਬ ਦਾ ਕੋਈ ਹੱਥ ਨਹੀਂ ਹੈ। ਬੱਸ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਜਵਾਬ ਦੇਵੇ ਕਿ ਇਹ ਪ੍ਰਦੂਸ਼ਣ ਕਿੱਥੋਂ ਆ ਰਿਹਾ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਫਲ ਰਹੀ

ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਫਲ ਰਹੀ ਹੈ। ਲਗਭਗ 2,000 ਲੋਕ ਯਾਤਰਾ ਕਰ ਰਹੇ ਹਨ। ਕੁਝ ਸਾਲਾਸਰ ਜਾ ਰਹੇ ਹਨ, ਕੁਝ ਵ੍ਰਿੰਦਾਵਨ ਜਾ ਰਹੇ ਹਨ, ਅਤੇ ਕੁਝ ਦਰਬਾਰ ਸਾਹਿਬ ਮੱਥਾ ਟੇਕਣ ਲਈ। ਉਨ੍ਹਾਂ ਨੂੰ ਸਰਕਾਰ ਵੱਲੋਂ ਹਰ ਸਹੂਲਤ ਦਿੱਤੀ ਜਾ ਰਹੀ ਹੈ।

ਅਸੀਂ ਕਦੇ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ: ਮਾਨ

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੱਤਾ ਵਿੱਚ ਆਏ ਲਗਭਗ ਪੌਨੇ ਪੰਜ ਸਾਲ ਹੋ ਗਏ ਹਨ, ਪਰ ਉਨ੍ਹਾਂ ਕਦੇ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ ਜਾਂ ਖਜ਼ਾਨੇ ਦਾ ਮੁੰਹ ਬੰਦ ਹੈ। ਕੁਝ ਨੇਤਾ ਜੋ ਪਿਛਲੀਆਂ ਸਰਕਾਰਾਂ ਵਿੱਚ ਮੰਤਰੀ ਸਨ, ਲਗਾਤਾਰ ਦਾਅਵਾ ਕਰਦੇ ਰਹੇ ਕਿ ਖਜ਼ਾਨਾ ਖਾਲੀ ਹੈ। ਉਨ੍ਹਾਂ ਵਿਅੰਗਮਈ ਟਿੱਪਣੀ ਕੀਤੀ ਕਿ ਅਜਿਹੇ ਮੰਤਰੀਆਂ ਨੂੰ “ਪੀਪਾ ਮੰਤਰੀ” ਕਿਹਾ ਜਾਂਦਾ ਸੀ।

3 ਵਿਧਾਇਕਾਂ ਦੇ ਭਾਜਪਾ ਵਿੱਚ ਜਾਣ ਤੇ ਕੀ ਬੋਲੇ ਸੀਐਮ

ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਤੋਂ ਜਦੋਂ ਇਸ ਬਾਰੇ ਸਵਾਲ ਪੁੱਛਿਆ ਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ। ਪਰ ਉੱਧਰ ਜਾਣ ਤੋਂ ਪਹਿਲਾਂ ਉਹ ਕੈਪਟਨ ਅਮਰਿੰਦਰ ਸਿੰਘ ਕੋਲੋਂ ਤਾਂ ਪੁੱਛ ਲੈਂਦੇ। ਬੀਜੇਪੀ ਉਨ੍ਹਾਂ ਨੂੰ ਪੁੱਛਦੀ ਤੱਕ ਨਹੀੰ ਹੈ। ਉਨ੍ਹਾਂ ਨੂੰ ਬੰਨ੍ਹੇ ਲਾ ਦਿੱਤਾ ਗਿਆ ਹੈ।

Follow Us
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...