ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਰਾਜਨੀਤੀ ਗਰਮਾਈ
ਇਸ ਮੌਕੇ ਉਹ ਪਠਾਨਕੋਟ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਰਾਹੁਲ ਗਾਂਧੀ ਦਾ ਪੰਜਾਬ ਦੌਰਾ ਕਾਂਗਰਸ ਨੂੰ ਇਕਜੁੱਟ ਕਰਨ ਵਿੱਚ ਫੇਲ ਸਾਬਿਤ ਹੋਇਆ ਹੈ। ਵਿਧਾਨ ਸਭਾ ਚੋਣਾ ਮਗਰੋਂ ਹੀ ਮਨਪ੍ਰੀਤ ਬਾਦਲ ਸ਼ਾਂਤ ਬੈਠੇ ਸਨ। ਕਾਂਗਰਸ ਪ੍ਰ
ਚੰਡੀਗੜ੍ਹ।ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬਰ ਦੌਰੇ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਗਰਮਾ ਗਈ ਹੈ। ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਅਚਾਨਕ ਹੀ ਕਾਂਗਰਸ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ। ਪੰਜਾਬ ਵਿੱਚ ਇਹ ਸਿਆਸੀ ਘਟਨਾਕ੍ਰਮ ਅਜਿਹੇ ਸਮੇਂ ਹੋਇਆ ਹੈ, ਜਦੋਂ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੀ ਆਖ਼ਰੀ ਰੈਲੀ ਕਰਨ ਜਾ ਰਹੇ ਹਨ। ਰਾਹੁਲ ਨੇ ਇੱਕ ਦਿਨ ਪਹਿਲਾਂ ਹੀ ਹੁਸ਼ਿਆਰਪੁਰ ਵਿਖੇ ਸਮੁੱਚੀ ਕਾਂਗਰਸ ਦੇ ਇਕਜੁੱਟ ਹੋਣ ਦਾ ਦਾਅਵਾ ਕੀਤਾ ਸੀ। ਵੀਰਵਾਰ ਨੂੰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਪੰਜਾਬ ਵਿੱਚ ਆਖ਼ਰੀ ਦਿਨ ਹੈ।
ਇਸ ਮੌਕੇ ਉਹ ਪਠਾਨਕੋਟ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਰਾਹੁਲ ਗਾਂਧੀ ਦਾ ਪੰਜਾਬ ਦੌਰਾ ਕਾਂਗਰਸ ਨੂੰ ਇਕਜੁੱਟ ਕਰਨ ਵਿੱਚ ਫੇਲ ਸਾਬਿਤ ਹੋਇਆ ਹੈ। ਵਿਧਾਨ ਸਭਾ ਚੋਣਾ ਮਗਰੋਂ ਹੀ ਮਨਪ੍ਰੀਤ ਬਾਦਲ ਸ਼ਾਂਤ ਬੈਠੇ ਸਨ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਮਨਪ੍ਰੀਤ ਬਾਦਲ ‘ਤੇ ਉਨ੍ਹਾਂ ਨੂੰ ਹਰਾਉਣ ਦੇ ਯਤਨ ਕਰਨ ਦਾ ਦੋਸ਼ ਲਗਾਏ ਜਾਣ ਦੇ ਬਾਅਦ ਤੋਂ ਹੀ ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਦੂਰੀ ਬਣਾ ਲਈ ਸੀ। ਮਨਪ੍ਰੀਤ ਬਾਦਲ ਨੇ ਆਪਣੇ ਰਾਜਨੀਤਕ ਕਰੀਅਰ ਦੀ ਸ਼ੁਰੂਆਤ ਅਕਾਲੀ ਦਲ ਤੋਂ ਕੀਤੀ ਸੀ ਅਤੇ ਬਾਦ ਵਿੱਚ ਆਪਣੀ ਪਾਰਟੀ ਵੀ ਬਣਾਈ ਸੀ, ਜਿਸ ਨੂੰ ਬਾਅਦ ਵਿੱਚ ਕਾਂਗਰਸ ਵਿੱਚ ਸ਼ਾਮਿਲ ਕਰ ਲਿਆ ਗਿਆ। ਕਾਂਗਰਸ ਦਾ ਸਾਥ ਵੀ ਮਨਪ੍ਰੀਤ ਬਾਦਲ ਨੂੰ ਰਾਸ ਨਹੀਂ ਆਇਆ ਅਤੇ ਹੁਣ ਉਹ ਭਾਜਪਾ ਨਾਲ ਮਿਲ ਕੇ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ।
ਸ਼ਾਹ ਦੇ ਪਹਿਲੇ ਦੌਰੇ ‘ਤੇ ਵੀ ਮਿਲਿਆ ਸੀ ਕਾਂਗਰਸ ਨੂੰ ਝਟਕਾ
ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਜਦੋਂ ਉਹ ਚੰਡੀਗੜ੍ਹ ਆਏ ਸਨ ਤਾਂ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਸੀ। ਉਸ ਸਮੇਂ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਿਆਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ, ਰਾਜਕੁਮਾਰ ਵੇਰਕਾ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲ ਹੋਏ ਸਨ। ਪੰਜਾਬ ਦੀ ਸਾਬਕਾ ਕਾਂਗਰਸੀ ਸਰਕਾਰ ‘ਚ ਮੰਤਰੀ ਰਹੇ ਰਾਣਾ ਗੁਰਮੀਤ ਸੋਢੀ ਪਹਿਲਾਂ ਹੀ ਭਾਜਪਾ ਵਿੱਚ ਜਾ ਚੁੱਕੇ ਹਨ।