ਆਂਡਿਆਂ-ਟਮਾਟਰਾਂ ਦੀ ਹੋ ਰਹੀ ਰਾਜਨੀਤੀ, ਪਰਗਟ ਸਿੰਘ ਬੋਲੇ- ਇਹ ਪੰਜਾਬ ਦੀ ਬਦਕਿਸਮਤੀ
ਪਰਗਟ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਹੁਣ ਆਂਡਿਆਂ ਤੇ ਟਮਾਟਰਾਂ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ 'ਤੇ ਰਾਜਨੀਤੀ ਤੇ ਗੱਲਬਾਤ ਹੋਣੀ ਚਾਹੀਦੀ ਹੈ, ਪਰ ਇਸ ਦੀ ਬਜਾਏ ਆਂਡਿਆਂ ਤੇ ਟਮਾਟਰਾਂ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਤੋਂ ਘਟੀਆ ਰਾਜਨੀਤੀ ਹੋਰ ਕੀ ਹੋ ਸਕਦੀ ਹੈ।
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਬੀਤੇ ਦਿਨੀਂ ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ‘ਤੇ ਆਂਡੇ ਤੇ ਟਮਾਟਰਾਂ ਸੁੱਟੇ ਗਏ ਸਨ। ਇਸ ਤੋਂ ਬਾਅਦ ਬੀਤੇ ਦਿਨ ਰਵਨੀਤ ਬਿੱਟੂ ਦੀ ਅਗਵਾਈ ‘ਚ ਭਾਜਪਾ ਵੱਲੋਂ ਮੁੱਖ ਮੰਤਰੀ ਦੇ ਕਾਫਲੇ ‘ਤੇ ਆਂਡੇ ਤੇ ਟਮਾਟਰ ਸੁੱਟ ਕੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਸੀ। ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਨੇ ਰਵਨੀਤ ਬਿੱਟੂ ਨੂੰ ਹਿਰਾਸਤ ‘ਚ ਵੀ ਲਿਆ ਸੀ। ਇਸ ਮਾਮਲੇ ਨੂੰ ਲੈ ਕੇ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਨੇ ਦੋਵੇਂ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ।
ਪਰਗਟ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਹੁਣ ਆਂਡਿਆਂ ਤੇ ਟਮਾਟਰਾਂ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ ‘ਤੇ ਰਾਜਨੀਤੀ ਤੇ ਗੱਲਬਾਤ ਹੋਣੀ ਚਾਹੀਦੀ ਹੈ, ਪਰ ਇਸ ਦੀ ਬਜਾਏ ਆਂਡਿਆਂ ਤੇ ਟਮਾਟਰਾਂ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਸ ਤੋਂ ਘਟੀਆ ਰਾਜਨੀਤੀ ਹੋਰ ਕੀ ਹੋ ਸਕਦੀ ਹੈ।
ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਜਿਹੀ ਕਾਰਵਾਈ ਦੀ ਨਿੰਦਾ ਕਰਦੇ ਹਨ, ਭਾਵੇਂ ਇਹ ਕਿਸੇ ਨੇ ਵੀ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਸਿਆਸਤਦਾਨਾਂ ਨੂੰ ਅਜਿਹੀ ਰਾਜਨੀਤੀ ਛੱਡ ਕੇ ਪੰਜਾਬ ਦੇ ਅਸਲ ਮੁੱਦਿਆਂ ਦੀ ਰਾਜਨੀਤੀ ਕਰਨ ਲਈ ਉੱਪਰ ਉੱਠਣਾ ਪਵੇਗਾ। ਪਰਗਟ ਸਿੰਘ ਨੇ ਅੱਗੇ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ‘ਚ ਇਹ ਦਿਖਾਉਣਾ ਚਾਹੁੰਦੀਆਂ ਹਨ ਕਿ ਲੜਾਈ ਸਿਰਫ਼ ‘ਆਪ’ ਤੇ ਭਾਜਪਾ ਵਿਚਕਾਰ ਹੈ ਤੇ ਕਾਂਗਰਸ ਕਿਤੇ ਹੈ ਹੀ ਨਹੀਂ।
ਉਨ੍ਹਾਂ ਕਿਹਾ ਕਿ ਅਸਲ ਰਾਜਨੀਤੀ ਉਹ ਹੁੰਦੀ ਹੈ, ਜਿਵੇਂ ਗੁਲਜ਼ਾਰ ਸਿੰਘ ਦੇ ਮਾਮਲੇ ‘ਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਮਰਨ ਲਈ ਮਜਬੂਰ ਕੀਤਾ ਗਿਆ ਤੇ ਉਸ ਦੇ ਪਰਿਵਾਰ ਦੇ ਨਾਲ ਖੜ੍ਹਨਾ ਰਾਜਨੀਤੀ ਹੈ, ਤਾਂ ਪਰਿਵਾਰ ਦੇ ਨਾਲ ਖੜ੍ਹਨਾ ਜ਼ਰੂਰੀ ਵੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕਿਸੇ ਨੂੰ ਆਂਡੇ ਜਾਂ ਟਮਾਟਰ ਮਾਰਨਾ ਤੇ ਫਿਰ ਉਸ ਨੂੰ ਮੀਡੀਆ ‘ਚ ਚਰਚਾ ਦਾ ਵਿਸ਼ਾ ਬਣਾਉਣਾ ਕਿਹੜੀ ਰਾਜਨੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਭਾਜਪਾ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦਾ ਘੜਾ ਭਰ ਚੁੱਕਾ ਹੈ ਤੇ ਆਉਣ ਵਾਲੇ 2 ਤੋਂ 3 ਮਹੀਨਿਆਂ ‘ਚ ਇਹ ਨਜ਼ਰ ਨਹੀਂ ਆਉਣਗੇ।
