ਗੁਰਦਾਸਪੁਰ ‘ਚ ਰਾਤ 9 ਵਜੇ ਤੱਕ ਟੀਮਾਂ ਨਹੀਂ ਹੋਈਆਂ ਪੋਲਿੰਗ ਸਟੇਸ਼ਨਾਂ ਲਈ ਰਵਾਨਾ, ਮੁਲਾਜ਼ਮ ਗੈਰ-ਹਾਜ਼ਰ
ਪੰਚਾਇਤੀ ਚੋਣਾਂ ਸਬੰਧੀ ਸੁਣਵਾਈ ਅੱਜ ਸਵੇਰ ਤੋਂ ਹੀ ਹਾਈ ਕੋਰਟ ਵਿੱਚ ਸ਼ੁਰੂ ਹੋ ਗਈ ਸੀ। ਇਸ ਦੌਰਾਨ ਹਰੇਕ ਪਟੀਸ਼ਨ ਨੂੰ ਵੱਖਰੇ ਆਧਾਰ 'ਤੇ ਚੁਣੌਤੀ ਦਿੱਤੀ ਗਈ। ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਨਾਲ ਅਦਾਲਤ ਵਿੱਚ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾਈ ਗਈ, ਜਿਨ੍ਹਾਂ ਦੀਆਂ ਚੋਣਾਂ 'ਤੇ ਪਹਿਲਾਂ ਰੋਕ ਲੱਗੀ ਹੋਈ ਸੀ।
Gurdaspur Polling Stations: ਗੁਰਦਾਸਪੁਰ ਦੇ ਧਾਰੀਵਾਲ ਕਸਬੇ ਦੇ ਪੋਲਿੰਗ ਸਟੇਸ਼ਨ ‘ਤੇ ਰਾਤ 9 ਵਜੇ ਤੱਕ ਵੀ ਪੋਲਿੰਗ ਟੀਮ ਨਹੀਂ ਪਹੁੰਚ ਸਕੀ। ਇਸ ਦਾ ਮੁੱਖ ਕਾਰਨ ਜ਼ਿਆਦਾਤਰ ਡਿਊਟੀ ਮੁਲਾਜ਼ਮਾਂ ਦੀ ਗੈਰਹਾਜ਼ਰੀ ਰਹੀ ਹੈ। ਪੰਜਾਬ ਵਿੱਚ ਭਲਕੇ 13326 ਪੰਚਾਇਤਾਂ ਲਈ ਚੋਣਾਂ ਹੋਣੀਆਂ ਹਨ। ਜਿਸ ਵਿੱਚੋਂ 3798 ਪੰਚਾਇਤਾਂ ਵਿੱਚ ਸਹਿਮਤੀ ਬਣ ਗਈ ਹੈ।
ਪੰਚਾਇਤੀ ਚੋਣਾਂ ਸਬੰਧੀ ਸੁਣਵਾਈ ਅੱਜ ਸਵੇਰ ਤੋਂ ਹੀ ਹਾਈ ਕੋਰਟ ਵਿੱਚ ਸ਼ੁਰੂ ਹੋ ਗਈ ਸੀ। ਇਸ ਦੌਰਾਨ ਹਰੇਕ ਪਟੀਸ਼ਨ ਨੂੰ ਵੱਖਰੇ ਆਧਾਰ ‘ਤੇ ਚੁਣੌਤੀ ਦਿੱਤੀ ਗਈ। ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਨਾਲ ਅਦਾਲਤ ਵਿੱਚ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਰੋਕ ਲਗਾਈ ਗਈ, ਜਿਨ੍ਹਾਂ ਦੀਆਂ ਚੋਣਾਂ ‘ਤੇ ਪਹਿਲਾਂ ਰੋਕ ਲੱਗੀ ਹੋਈ ਸੀ।
ਉਸ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਵੀ ਪਾਈ ਗਈ ਸੀ। ਇਸ ਸਬੰਧੀ ਫੈਸਲਾ ਸ਼ਾਮ ਨੂੰ ਪੌਣੇ ਚਾਰ ਵਜੇ ਸੁਣਾਇਆ ਗਿਆ। ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨਾਲ ਜੁੜੇ ਆਗੂਆਂ ਅਤੇ ਸਮਰਥਕਾਂ ਦੀਆਂ ਸਨ।
ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟ ਪਾਓ: ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਹੈ ਕਿ ਮਾਣਯੋਗ ਹਾਈਕੋਰਟ ਦਾ ਧੰਨਵਾਦ… ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਗਿਆ ਹੈ। ਪੰਜਾਬ ਵਿੱਚ ਭਲਕੇ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣਗੀਆਂ। ਮੈਂ ਸਮੂਹ ਪੰਜਾਬੀਆਂ ਨੂੰ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਕੱਲ੍ਹ ਨੂੰ ਸ਼ਾਂਤੀਪੂਰਵਕ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਵੀ ਚੁਣੋ, ਜੋ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ। ਪੰਚਾਇਤੀ ਚੋਣਾਂ ਲੜ ਰਹੇ ਸਾਰੇ ਉਮੀਦਵਾਰਾਂ ਜਾਂ ਮੈਂਬਰਾਂ ਜਾਂ ਸਰਪੰਚਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।