AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਰਿਆਣਾ-ਪੰਜਾਬ ਵਿੱਚ ਪਰਾਲੀ ਸਾੜਨ ਨਾਲ ਦਿੱਲੀ-ਐਨਸੀਆਰ ਦੀ ਹਵਾ ਹੋ ਰਹੀ ਹੈ ਜ਼ਹਿਰੀਲੀ

ਹਰ ਸਾਲ ਜਦੋਂ ਝੋਨੇ ਦੀ ਕਟਾਈ ਦਾ ਸੀਜ਼ਨ ਆਉਂਦਾ ਹੈ ਤਾਂ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਪਰਾਲੀ ਸਾੜਨ ਤੋਂ ਰੋਕਣ ਦੀਆਂ ਗੱਲਾਂ ਕਰਦੀਆਂ ਹਨ ਪਰ ਅਸਲ ਵਿੱਚ ਕਿਸਾਨ ਲਗਾਤਾਰ ਪਰਾਲੀ ਸਾੜਨ ਵਿੱਚ ਲੱਗੇ ਹੋਏ ਹਨ। ਇਸ ਕਾਰਨ ਪਰਾਲੀ ਸਾੜਨ ਨਾਲ ਫੈਲ ਰਹੇ ਪ੍ਰਦੂਸ਼ਣ ਕਾਰਨ ਦਿੱਲੀ-ਐਨਸੀਆਰ ਦਾ AQI ਲਗਾਤਾਰ ਖਤਰਨਾਕ ਪੱਧਰ 'ਤੇ ਪਹੁੰਚ ਰਿਹਾ ਹੈ।

ਹਰਿਆਣਾ-ਪੰਜਾਬ ਵਿੱਚ ਪਰਾਲੀ ਸਾੜਨ ਨਾਲ ਦਿੱਲੀ-ਐਨਸੀਆਰ ਦੀ ਹਵਾ ਹੋ ਰਹੀ ਹੈ ਜ਼ਹਿਰੀਲੀ
tv9-punjabi
| Published: 24 Oct 2023 22:48 PM IST
Share

ਪੰਜਾਬ ਨਿਊਜ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ (Punjab) ਅਤੇ ਹਰਿਆਣਾ ‘ਤੇ ਪਰਾਲੀ ਦਾ ਖਤਰਾ ਮੰਡਰਾਉਣ ਲੱਗਾ ਹੈ। ਦੋਵਾਂ ਸੂਬਿਆਂ ਦੀਆਂ ਸਰਕਾਰਾਂ ਦੀ ਸਖ਼ਤੀ ਦੇ ਬਾਵਜੂਦ ਕਿਸਾਨ ਖੁੱਲ੍ਹੇਆਮ ਖੇਤਾਂ ਵਿੱਚ ਪਰਾਲੀ ਸਾੜਦੇ ਨਜ਼ਰ ਆ ਰਹੇ ਹਨ। ਪਰਾਲੀ ਸਾੜਨ ਤੋਂ ਉੱਠਦਾ ਧੂੰਆਂ ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਦੇ ਲੋਕਾਂ ਦੇ ਸਾਹਾਂ ਲਈ ਘਾਤਕ ਬਣ ਰਿਹਾ ਹੈ। ਦਿੱਲੀ-ਐਨਸੀਆਰ ਵਿੱਚ ਸੀਪੀਸੀਬੀ ਦੀ ਨਿਗਰਾਨੀ ਵਿੱਚ ਔਸਤ AQI 263 ਦਰਜ ਕੀਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਗੰਭੀਰ ਬਿਮਾਰੀਆਂ ਦਾ ਖਤਰਾ ਬਣਿਆ ਹੋਇਆ ਹੈ।

ਪੰਜਾਬ ਅਤੇ ਹਰਿਆਣਾ (Punjab and Haryana) ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਲਗਾਤਾਰ ਸਾੜਿਆ ਜਾ ਰਿਹਾ ਹੈ। ਜਿਵੇਂ-ਜਿਵੇਂ ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ, ਉੱਥੇ ਹੀ ਪਰਾਲੀ ਸਾੜਨ ਦੇ ਮਾਮਲੇ ਵੀ ਵੱਧ ਰਹੇ ਹਨ। ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਂ ਅਤੇ ਪ੍ਰਦੂਸ਼ਣ ਕਾਰਨ ਦਿੱਲੀ-ਐਨਸੀਆਰ ਸਮੇਤ ਹਰਿਆਣਾ ਦੇ ਕਈ ਸ਼ਹਿਰਾਂ ਦਾ AQI ਬਹੁਤ ਖ਼ਰਾਬ ਪੱਧਰ ‘ਤੇ ਪਹੁੰਚ ਗਿਆ ਹੈ।

ਪੰਜਾਬ ਵਿੱਚ ਸ਼ਰੇਆਮ ਪਰਾਲੀ ਸਾੜੀ ਜਾ ਰਹੀ ਹੈ

ਪੰਜਾਬ ਵਿੱਚ ਭਾਵੇਂ ਪਰਾਲੀ ਸਾੜਨ ਦੇ ਮਾਮਲੇ ਘਟਦੇ ਦੱਸੇ ਜਾਂਦੇ ਹਨ, ਪਰ ਖੁੱਲ੍ਹੇਆਮ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ ਹੈ। ਚੰਡੀਗੜ੍ਹ (Chandigarh) ਨੇੜੇ ਡੇਰਾਬੱਸੀ ‘ਚ ਹਾਈਵੇਅ ਦੇ ਕਿਨਾਰਿਆਂ ‘ਤੇ ਖੁੱਲ੍ਹੇਆਮ ਪਰਾਲੀ ਸਾੜਦੀ ਨਜ਼ਰ ਆਈ। ਹਾਲਾਤ ਇਹ ਹਨ ਕਿ ਪੰਜਾਬ ਅਤੇ ਹਰਿਆਣਾ ਦੇ ਕਿਸੇ ਵੀ ਕੌਮੀ ਮਾਰਗ ਤੋਂ ਲੰਘੋ ਤਾਂ ਸੜਕ ਦੇ ਕਿਨਾਰੇ ਸੜੇ ਹੋਏ ਕਾਲੇ ਖੇਤ ਨਜ਼ਰ ਆਉਣਗੇ। ਜਿੱਥੇ ਪਰਾਲੀ ਨੂੰ ਸੁਆਹ ‘ਚ ਬਦਲਦਾ ਦੇਖਿਆ ਜਾਵੇਗਾ। ਕਿਸਾਨ ਚੁੱਪ-ਚੁਪੀਤੇ ਪਰਾਲੀ ਸਾੜਦੇ ਹਨ ਅਤੇ ਫਿਰ ਆਪਣੇ ਖੇਤਾਂ ਵਿੱਚੋਂ ਗਾਇਬ ਹੋ ਜਾਂਦੇ ਹਨ ਤਾਂ ਜੋ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋ ਸਕੇ।

ਹਰਿਆਣਾ ‘ਚ ਜਾਗਰੂਕ ਕਿਸਾਨ ਪਰਾਲੀ ਤੋਂ ਖਾਦ ਬਣਾ ਰਹੇ ਹਨ

ਹਾਲਾਂਕਿ, ਕੁਝ ਕਿਸਾਨ ਅਜਿਹੇ ਹਨ ਜੋ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਪ੍ਰਬੰਧਨ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਪੰਚਕੂਲਾ ਦੇ ਪਿੰਡ ਨੱਗਲ ਵਿੱਚ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਖਾਦ ਵਜੋਂ ਵਰਤਦੇ ਹੋਏ ਅਤੇ ਸੁਪਰ ਸੀਡਰ ਮਸ਼ੀਨ ਰਾਹੀਂ ਕਣਕ ਦੇ ਬੀਜ ਦੀ ਸਿੱਧੀ ਬਿਜਾਈ ਕਰਦੇ ਦੇਖੇ ਗਏ। ਇਨ੍ਹਾਂ ਕਿਸਾਨਾਂ ਨੇ ਕਿਹਾ ਕਿ ਜੋ ਕਿਸਾਨ ਮਹਿੰਗੀਆਂ ਮਸ਼ੀਨਾਂ ਲੈ ਕੇ ਪਰਾਲੀ ਦਾ ਪ੍ਰਬੰਧਨ ਕਰ ਸਕਦਾ ਹੈ। ਪਰ ਛੋਟੇ ਕਿਸਾਨਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।

ਸਰਕਾਰ ਤੋਂ ਸ਼ਿਕਾਇਤ ਹੈ

ਪੰਚਕੂਲਾ ਦੇ ਪਿੰਡ ਮਾਨਕਈਆ ਵਿੱਚ ਕੁਝ ਕਿਸਾਨ ਰਵਾਇਤੀ ਤਰੀਕੇ ਨਾਲ ਝੋਨੇ ਦੀ ਫ਼ਸਲ ਦੀ ਕਟਾਈ ਕਰਕੇ ਪਰਾਲੀ ਦੇ ਢੇਰ ਲਗਾ ਰਹੇ ਹਨ। ਪਰ, ਉਹ ਇਹ ਵੀ ਸ਼ਿਕਾਇਤ ਕਰਦੇ ਹਨ ਕਿ ਉਹ ਮਜ਼ਦੂਰਾਂ ਨੂੰ ਰੁਜ਼ਗਾਰ ਦੇ ਕੇ ਪਰਾਲੀ ਸਾੜਨ ਦੀ ਬਜਾਏ ਇਸ ਦਾ ਪ੍ਰਬੰਧਨ ਕਰ ਰਹੇ ਹਨ। ਪਰ, ਉਨ੍ਹਾਂ ਨੂੰ ਨਾ ਤਾਂ ਸਰਕਾਰ ਵੱਲੋਂ ਕੋਈ ਮਦਦ ਮਿਲੀ ਹੈ ਅਤੇ ਨਾ ਹੀ ਕਿਸੇ ਕਿਸਮ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਨੂੰ ਪਰਾਲੀ ਦਾ ਪ੍ਰਬੰਧਨ ਆਪਣੇ ਖਰਚੇ ‘ਤੇ ਕਰਨਾ ਪੈਂਦਾ ਹੈ।

ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਆਈ ਕਮੀ

ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਸੂਬੇ ਵਿੱਚ ਹੁਣ ਤੱਕ 1764 ਥਾਵਾਂ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਹ ਅੰਕੜੇ ਪਿਛਲੇ 2 ਸਾਲਾਂ ਵਿੱਚ ਸਭ ਤੋਂ ਘੱਟ ਹਨ। ਇਸੇ ਮਿਆਦ ਵਿੱਚ ਹੁਣ ਤੱਕ 2021 ਵਿੱਚ 4327 ਅਤੇ 2022 ਵਿੱਚ 3114 ਮਾਮਲੇ ਦਰਜ ਕੀਤੇ ਗਏ ਹਨ। ਜੇਕਰ ਹਰਿਆਣਾ ਰਾਜ ਦੀ ਗੱਲ ਕਰੀਏ ਤਾਂ ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 714 ਮਾਮਲੇ ਸਾਹਮਣੇ ਆ ਚੁੱਕੇ ਹਨ।

ਹਾਲਾਂਕਿ ਜੇਕਰ ਪਿਛਲੇ ਸਾਲ ਦੀ ਤੁਲਨਾ ਕੀਤੀ ਜਾਵੇ ਤਾਂ ਹੁਣ ਤੱਕ 893 ਮਾਮਲੇ ਸਾਹਮਣੇ ਆਏ ਹਨ। ਜੇਕਰ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸਾਧਨ ਮੁਹੱਈਆ ਕਰਵਾਉਣ ਤਾਂ ਪਰਾਲੀ ਦੀ ਸਮੱਸਿਆ ਦਾ ਹੱਲ ਹੋ ਸਕਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...