ਜਨਤਕ ਥਾਵਾਂ ‘ਤੇ ‘Amritpal Singh ਵਾਂਟੇਡ’ ਦੇ ਲਗਾਏ ਪੋਸਟਰ, ਜਾਣਕਾਰੀ ਦੇਣ ਵਾਲੇ ਦਾ ਨਾਂਅ ਰੱਖਿਆ ਜਾਵੇਗਾ ਗੁਪਤ-ਪੁਲਿਸ
Punjab Police ਵੱਲੋਂ ਹਾਲੇ ਵੀ ਆਪਰੇਸ਼ਨ ਅੰਮ੍ਰਿਤਪਾਲ ਜਾਰੀ ਹੈ ਹਾਲਾਂਕਿ ਅੰਮ੍ਰਿਤਪਾਲ ਨਜ਼ਦੀਕੀ ਸਾਥੀ ਪੁਲਿਸ ਨੇ ਗ੍ਰਿਫਤਾਰ ਕਰ ਲਏ ਹਨ। ਪਰ ਵਾਰਿਸ ਪੰਜਾਬ ਦਾ ਮੁਖੀ ਹਾਲੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ,, ਜਿਸ ਕਾਰਨ ਪੁਲਿਸ ਨੇ ਸੁਨਾਮ ਵਿੱਚ ਰੇਲਵੇ ਸਟੇਸ਼ਨ ਸਣੇ ਸਾਰੀਆਂ ਜਨਤਕ ਥਾਵਾਂ 'ਤੇ 'ਅੰਮ੍ਰਿਤਪਾਲ ਸਿੰਘ ਵਾਂਟੇਡ' ਦੇ ਪੋਸਟ ਲਗਾਏ ਹਨ। ਪੁਲਿਸ ਦਾ ਦਾਅਵਾ ਹੈ ਕਿ ਇਸ ਤਰ੍ਹਾਂ ਦੇ ਪੋਸਟਰ ਪੂਰੇ ਪੰਜਾਬ ਵਿੱਚ ਲਗਾਏ ਗਏ ਹਨ।
ਸੁਨਾਮ। ਪੰਜਾਬ ਪੁਲਿਸ ਨੇ ਸੁਨਾਮ ਦੇ ਰੇਲਵੇ ਸਟੇਸ਼ਨ ਸਮੇਤ ਵੱਖ-ਵੱਖ ਜਨਤਕ ਥਾਵਾਂ ‘ਤੇ ‘ਅੰਮ੍ਰਿਤਪਾਲ ਸਿੰਘ ਵਾਂਟੇਡ’ ‘(Amritpal Singh Wanted) ਦੇ ਪੋਸਟਰ ਲਗਾਏ ਹਨ। ਇਨ੍ਹਾਂ ਪੋਸਟਰਾਂ ਵਿੱਚ ਲਿਖਿਆ ਗਿਆ ਹੈ ਕਿ ਵਾਰਿਸ ਪੰਜਾਬ ਦੇ ਪ੍ਰਧਾਨ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇ। ਪੋਸਟਰ ਮੁੱਖ ਤੌਰ ‘ਤੇ ਰੇਲਵੇ ਸਟੇਸ਼ਨ ‘ਤੇ ਦੇਖੇ ਗਏ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ‘ਤੇ ਲਗਾਇਆ ਗਿਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਹ ਪੋਸਟਰ ਸੂਬੇ ਭਰ ਵਿੱਚ ਚਿਪਕਾਏ ਗਏ ਹਨ।
ਪੁਲਿਸ ਨੇ ਸਰਚ ਅਭਿਆਨ ਵੀ ਚਲਾਇਆ
ਉੱਧਰ ਅੰਮ੍ਰਿਤਪਾਲ ਦੀ ਭਾਲ ਵਿੱਚ ਪੁਲਿਸ ਨੇ ਸੁਨਾਮ ਵਿੱਚ ਜਨਤਕ ਥਾਵਾਂ ਤੇ ਚੈਕਿੰਗ ਕੀਤੀ, ਜਿਸਦੇ ਤਹਿਤ ਬੱਸ ਸਟੈਂਡ ਰੇਲਵੇ ਸਟੇਸ਼ਨ ਤੇ ਹੋਰ ਜਨਤਕ ਥਾਵਾਂ ਤੇ ਚੈਕਿੰਗ ਅਭਿਆਨ ਚਲਾਇਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਦੇ ਨਿਰਦੇਸ਼ ਤੇ ਇਹ ਸਰਚ ਮੁਹਿੰਮ ਚਲਾਈ ਗਈ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
18 ਮਾਰਚ ਤੋਂ ਫਰਾਰ ਹੈ ਅੰਮ੍ਰਿਤਪਾਲ ਸਿੰਘ
ਪੁਲਿਸ ਕਾਰਵਾਈ ਤੋਂ ਬਾਅਦ 18 ਮਾਰਚ ਤੋਂ ਫਰਾਰ ਅੰਮ੍ਰਿਤਪਾਲ ਪੁਲਿਸ (Police) ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਜਿਸ ਕਿਸੇ ਨੂੰ ਵੀ ਉਸ (ਅੰਮ੍ਰਿਤਪਾਲ) ਬਾਰੇ ਕੋਈ ਵੀ ਜਾਣਕਾਰੀ ਹੋਵੇ ਉਹ ਹੇਠਾਂ ਦਿੱਤੇ ਮੋਬਾਈਲ ਨੰਬਰਾਂ ‘ਤੇ ਸਾਂਝੀ ਕਰ ਸਕਦਾ ਹੈ। ਜਿਸ ਵਿੱਚ ਡੀਐਸਪੀ ਸੁਨਾਮ 8054545008 ਅਤੇ ਐਸਐਚਓ ਸੁਨਾਮ 8054545114 ਦੇ ਮੋਬਾਈਲ ਨੰਬਰ ਦਿੱਤੇ ਗਏ ਹਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਣ ਲਈ ਲਿਖਿਆ ਗਿਆ ਹੈ।
ਪਪਲਪ੍ਰੀਤ ਸਿੰਘ ਨੂੰ ਭੇਜਿਆ ਗਿਆ ਡਿਬਰੂਗੜ੍ਹ ਜੇਲ੍ਹ
ਵਰਨਣਯੋਗ ਹੈ ਕਿ ਇਹ ਕਾਰਵਾਈ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਬਟਾਲਾ ਦੇ ਕੱਥੂਨੰਗਲ ਅਤੇ ਨੇੜਲੇ ਇਲਾਕਿਆਂ ਤੋਂ ਅੰਮ੍ਰਿਤਪਾਲ ਦੇ ਕਰੀਬੀ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਹੈ। ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਤਹਿਤ ਕੇਸ ਦਰਜ ਹੋਣ ਤੋਂ ਬਾਅਦ ਪਾਪਲਪ੍ਰੀਤ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਅੰਮ੍ਰਿਤਪਾਲ ਪਪਲਪ੍ਰੀਤ ਦੇ ਨਾਲ ਭੱਜ ਗਿਆ ਸੀ, ਜਿਸ ਨੇ ਆਸਾਮ ਦੀ ਜੇਲ੍ਹ ਲਿਜਾਂਦੇ ਸਮੇਂ ਮੀਡੀਆ ਨੂੰ ਦੱਸਿਆ ਸੀ ਕਿ ਉਹ 28 ਮਾਰਚ ਤੱਕ ਕੱਟੜਪੰਥੀ ਸਿੱਖ ਨੇਤਾ ਦੇ ਨਾਲ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਵੱਖ-ਵੱਖ ਰਾਹ ਅਪਣਾਏ।
ਇਹ ਵੀ ਪੜ੍ਹੋ
ਅੰਮ੍ਰਿਤਪਾਲ ਦੀ ਗ੍ਰਿਫਤਾਰ ਲਈ ਛਾਪੇਮਾਰੀ ਜਾਰੀ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਅਤੇ ਪਾਪਲਪ੍ਰੀਤ ਦੇ ਇਲਾਕੇ ‘ਚ ਲੁਕੇ ਹੋਣ ਦਾ ਸੁਰਾਗ ਮਿਲਣ ਤੋਂ ਬਾਅਦ ਪੁਲਿਸ ਨੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਸੀ। ਪੁਲਿਸ ਨੇ ਇੱਕ ਵੀਡੀਓ ਵੀ ਜਾਰੀ ਕੀਤੀ ਹੈ ਜਿਸ ਵਿੱਚ ਪਪਲਪ੍ਰੀਤ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਇੱਕ ਧਾਰਮਿਕ ਸਥਾਨ ‘ਤੇ ਦਿਖਾਇਆ ਗਿਆ ਸੀ। ਇਸ ਤੋਂ ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਹੋਰ ਕਰੀਬੀ ਜੋਗਾ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੇ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।